Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨਮੋਲ ਗਗਨ ਮਾਨ ਨੇ ਖਰੜ ਵਿੱਚ 8 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਖਰੜ ਵਾਸੀ ਜਲਦੀ ਹੀ ਕੂੜੇ ਦੇ ਪੁਰਾਣੇ ਡੰਪ ਤੋਂ ਛੁਟਕਾਰਾ ਪਾਉਣਗੇ, ਨਿਪਟਾਰੇ ਲਈ ਕੰਪਨੀ ਹਾਇਰ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ (ਐਸ.ਏ.ਐਸ. ਨਗਰ) , 10 Oct 2024

Last updated on: Oct 10, 2024, 00:00 IST

ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸੜਕਾਂ ਦੇ ਨਵ-ਨਿਰਮਾਣ ਜਿਸ ਵਿੱਚ ਲੁੱਕ ਅਤੇ ਟਾਈਲਾਂ ਨਾਲ ਬਣਨ ਵਾਲੀਆਂ ਸੜਕਾਂ ਸ਼ਾਮਲ ਹਨ, ਦੇ ਨਿਰਮਾਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਸੰਨੀ ਐਨਕਲੇਵ (ਐਮ.ਸੀ. ਅਧੀਨ ਖੇਤਰ) ਅਤੇ ਵਾਰਡ ਨੰਬਰ 1, 23, 24 ਅਤੇ 25 ਨੂੰ ਕਵਰ ਕਰਦੇ ਹੋਏ ਕੁੱਲ 8 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਕੁੱਲ ਲੰਬਾਈ ਲਗਭਗ 22 ਕਿਲੋਮੀਟਰ ਦਾ ਪ੍ਰੋਜੈਕਟ ਪੂਰਾ ਕੀਤਾ ਜਾਵੇਗਾ।

ਵਿਧਾਇਕ ਮਾਨ ਨੇ ਕਿਹਾ ਕਿ ਸੜਕਾਂ ਦੀ ਰੀ-ਕਾਰਪੇਟਿੰਗ (ਲੁੱਕ ਵਾਲੀਆਂ ਸੜਕਾਂ) ਦਾ ਕੰਮ 15 ਦਿਨਾਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ ਜਦਕਿ ਕੰਕਰੀਟ ਦੀਆਂ ਟਾਈਲਾਂ ਦਾ ਕੰਮ ਪੂਰਾ ਹੋਣ ਲਈ ਚਾਰ ਮਹੀਨੇ ਲੱਗਣਗੇ। ਦੋ ਸਭ ਤੋਂ ਮਹੱਤਵਪੂਰਨ ਸੜਕਾਂ; ਹਸਪਤਾਲ ਰੋਡ ਅਤੇ ਰੰਧਾਵਾ ਰੋਡ ਜੋ ਕਿ ਅੱਗੇ ਲੁਧਿਆਣਾ ਰੋਡ ਨਾਲ ਜੁੜਦੀ ਹੈ, ਦਾ ਜ਼ਿਕਰ ਕਰਦਿਆਂ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਸੜਕਾਂ ਲੰਬੇ ਸਮੇਂ ਤੋਂ ਮੁਰੰਮਤ ਉਡੀਕਦੀਆਂ ਸਨ ਅਤੇ ਹੁਣ ਇਨ੍ਹਾਂ ਸੜਕਾਂ 'ਤੇ ਆਉਣਾ-ਜਾਣਾ ਆਸਾਨ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਦਰਪਣ ਸਿਟੀ ਅਤੇ ਰਣਜੀਤ ਨਗਰ ਡੰਪ ਤੋਂ ਕੂੜੇ ਦੇ ਢੇਰ ਨੂੰ ਹਟਾਉਣ ਦੀ ਇੱਕ ਹੋਰ ਅਹਿਮ ਮੰਗ ਵੀ ਪੂਰੀ ਹੋ ਗਈ ਹੈ। ਸਵਾ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਵਿੱਚ ਕੰਮ ਨਿਪਟਾਉਣ ਲਈ ਇੱਕ ਫਰਮ ਨੂੰ ਹਾਇਰ ਕੀਤਾ ਜਾ ਚੁੱਕਾ ਹੈ। ਵਿਧਾਇਕ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਜਲ ਸਪਲਾਈ ਪ੍ਰੋਜੈਕਟ, ਸੀਵਰੇਜ ਪ੍ਰੋਜੈਕਟ ਅਤੇ ਰੋਡ ਨੈਟਵਰਕ ਪ੍ਰੋਜੈਕਟ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਤੋਂ ਬਾਅਦ ਬੱਸ ਸਟੈਂਡ ਦੀ ਆਖਰੀ ਪਰ ਸਭ ਤੋਂ ਅਹਿਮ ਮੰਗ ਨੂੰ ਵੀ ਸਰਕਾਰ ਜਲਦੀ ਹੀ ਅਮਲੀ ਜਾਮਾ ਪਹਿਨਾਉਣ ਜਾ ਰਹੀ ਹੈ ਕਿਉਂਕਿ ਇਸ ਸਬੰਧੀ ਰਸਮੀ ਕਾਰਵਾਈਆਂ ਜੰਗੀ ਪੱਧਰ 'ਤੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹਿਯੋਗ ਨਾਲ ਖਰੜ ਨੂੰ ਇੱਕ ਸੁੰਦਰ ਅਤੇ ਪੂਰੀ ਤਰ੍ਹਾਂ ਵਿਕਸਤ ਸ਼ਹਿਰ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD