Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ ਕੀਤਾ

ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯਤਨ ਕਰਨੇ ਚਾਹੀਦੇ ਹਨ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਕੁਰਾਲੀ (ਐਸ.ਏ.ਐਸ. ਨਗਰ) , 11 Oct 2024

Last updated on: Oct 11, 2024, 00:00 IST

ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੀਆਂ ਨਿਰਵਿਰੋਧ ਬਣੀਆਂ ਪੰਚਾਇਤਾਂ ਦਾ ਇੱਕੋ ਇੱਕ ਏਜੰਡਾ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ। ਕੁਰਾਲੀ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਲਕੇ ਦੀਆਂ ਸਮੂਹ 136 ਵਿੱਚੋਂ 41 ਪੰਚਾਇਤਾਂ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਹਨ ਅਤੇ ਗੁੱਟਬੰਦੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਏਜੰਡੇ ਵਿੱਚ ਉਨ੍ਹਾਂ ਦੇ ਵਿਸ਼ਵਾਸ ਦੀ ਪੁਸ਼ਟੀ ਹੋਈ ਹੈ। 

ਉਨ੍ਹਾਂ ਕਿਹਾ ਕਿ ਨਿਰਵਿਰੋਧ ਬਣੀਆਂ ਪੰਚਾਇਤਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਸ਼ਾਨਦਾਰ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਹੋਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਇੱਕੋ-ਇੱਕ ਟੀਚਾ ਸੌੜੀ ਸਿਆਸਤ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦਾ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਪੰਚਾਇਤਾਂ ਨੂੰ ਸਰਬਸੰਮਤੀ ਨਾਲ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਗਰਾਂਟ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਕਰਨ ਨਾਲ ਪਿੰਡਾਂ ਵਿੱਚ ਸਦਭਾਵਨਾ ਅਤੇ ਏਕਤਾ ਵਧਦੀ ਹੈ ਅਤੇ ਅਸੀਂ ਪੰਚਾਇਤਾਂ ਦੀ ਭਲਾਈ ਅਤੇ ਵਿਕਾਸ ਲਈ ਨਿਰਪੱਖ ਦ੍ਰਿਸ਼ਟੀਕੋਣ ਨਾਲ ਪਿੰਡ ਵਾਸੀਆਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਦੇ ਹਾਂ।।

ਉਨ੍ਹਾਂ ਨਿਰ-ਵਿਰੋਧ ਚੁਣੀਆਂ ਗਈਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਾਸੀਆਂ ਦੇ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ। ਉਨ੍ਹਾਂ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪੇਂਡੂ ਅਤੇ ਸ਼ਹਿਰੀ ਆਬਾਦੀ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾਂ ਹੀ  ਨਿਰਪੱਖ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ ਏਜੰਡਾ ਪਹਿਲਾਂ ਵਾਂਗ ਹੀ ਰਹੇਗਾ।

ਬਿਨਾਂ ਮੁਕਾਬਲਾ ਚੁਣੀਆਂ ਗਈਆਂ ਪੰਚਾਇਤਾਂ ਵਿੱਚ ਮਾਜਰੀ ਬਲਾਕ ਵਿੱਚ ਪਿੰਡ ਸਲੇਮਪੁਰ ਕਲਾਂ, ਬਰਸਾਲਪੁਰ, ਸਲੇਮਪੁਰ ਖੁਰਦ, ਭੂਪ ਨਗਰ, ਢਕਟਾਣਾ, ਮਾਜਰੀ ਕਲੋਨੀ, ਹੁਸ਼ਿਆਰਪੁਰ, ਦੁਲਵਾਂ, ਸੰਗਤਪੁਰਾ, ਫਤਿਹਪੁਰ, ਮੁੰਢੋ ਭਾਗ ਸਿੰਘ, ਨੱਗਲ ਗੜ੍ਹੀਆਂ, ਢਕੋਰਾਂ ਕਲਾਂ, ਮਾਜਰਾ ਕਲਾਂ, ਡਾ. , ਨਿਹੋਲਕਾ, ਰਾਮਪੁਰ, ਰਤਨਗੜ੍ਹ ਸਿੰਬਲ, ਰਕੌਲੀ, ਨੱਗਲ ਸਿੰਘਾ, ਢੋਡੇ ਮਾਜਰਾ, ਪਲਹੇੜੀ, ਸਲਾਮਤਪੁਰ, ਰਸੂਲਪੁਰ, ਜੈਂਤੀ ਮਾਜਰੀ, ਭਾਗਖੰਡੀ, ਗੁੜ੍ਹਾ, ਕਸੌਲੀ, ਬਾਂਸੇਪੁਰ, ਧਨੌਰਾਂ, ਮਲਕਪੁਰ, ਰਾਣੀ ਮਾਜਰਾ, ਤੋਗਾਂ ਅਤੇ ਖਰੜ ਬਲਾਕ ਦੇ ਪਿੰਡ ਗੋਲਾਪੁਰ ਸਿੰਘਾਂ, , ਛੋਟੀ ਪਰਚ , ਗੱਬੇਮਾਜਰਾ , ਘਟੋਰ , ਟਾਂਡਾ , ਮੱਛਲੀ ਖੁਰਦ ਸ਼ਾਮਲ ਹਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD