Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੁਲਿਸ ਮੁਲਾਜ਼ਮ ਨੇ ਕੇਸ ਦੀ ਕਾਰਵਾਈ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲਈ ਸੀ 1 ਲੱਖ ਰੁਪਏ ਦੀ ਰਿਸ਼ਵਤ

Vigilance Bureau, Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 11 Oct 2024

Last updated on: Oct 11, 2024, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ 'ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ (ਐਨ.ਡੀ.ਪੀ.ਐਸ.) ਤਹਿਤ ਕੇਸ ਦਰਜ ਕੀਤਾ ਗਿਆ ਸੀ। 

ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ 'ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ। ਉਸਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ 35,000-40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। 

ਇਸ ਤੋਂ ਇਲਾਵਾ, ਇੰਸਪੈਕਟਰ ਨੇ ਅਦਾਲਤ ਵਿੱਚ ਉਸਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ। ਇਹ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD