Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼

ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 11 Oct 2024

Last updated on: Oct 11, 2024, 00:00 IST

ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ  ਨਾਲ ਸਬੰਧਤ ਕੁੱਲ 21 ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ ਖੇਪ ਜਿਸ ਵਿੱਚ ਦੋ ਪਿਸਤੌਲਾਂ-- ਜਿਹਨਾਂ ਵਿੱਚ ਇੱਕ ਅਤਿ-ਆਧੁਨਿਕ ਆਟੋਮੈਟਿਕ .32 ਕੈਲੀਬਰ ਦੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਸਪਾਇਲਰਾਂ ਵੱਲੋਂ ਇਹ ਖੇਪ ਮੁਲਜ਼ਮ ਨਵਜੋਤ ਜੋਤਾ ਨੂੰ ਪਹੁੰਚਾਈ ਜਾਣੀ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਨੂੰ ਉਸ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਏ ਇੱਕ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। 

ਡੀਜੀਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਸਏਐਸ ਨਗਰ ਦੇ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਪੁਲੀਸ ਨੂੰ ਰਾਜਸਥਾਨ ਸਥਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਆਪਣੇ ਸਾਥੀਆਂ ਨੂੰ ਖੇਪ ਪਹੁੰਚਾਉਣ ਲਈ ਪੰਜਾਬ ਵਿੱਚ ਦਾਖਲ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ,  ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ.ਜੀ.ਟੀ.ਐਫ. ਪੰਜਾਬ ਤੇ ਐਸ.ਏ.ਐਸ.ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਡੇਰਾਬਸੀ-ਮੁਬਾਰਕਪੁਰ ਰੋਡ ’ਤੇ ਫੋਕਲ ਪੁਆਇੰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਚਾਰੇ ਮੁਲਜ਼ਮਾਂ ਨੂੰ ਹਥਿਆਰਾਂ ਵਾਲੀ ਖੇਪ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਨਵਜੋਤ ਉਰਫ ਜੋਤਾ ਖੇਪ ਲੈਣ ਲਈ ਆਇਆ ਹੋਇਆ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਮੁਕੱਦਮਾ ਨੰਬਰ 313 ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD