Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਗਵੰਤ ਮਾਨ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਸੂਬੇ ਭਰ ਦੀਆਂ ਮੰਡੀਆਂ ’ਚ ਫੇਲ੍ਹ ਕੀਤਾ: ਅਕਾਲੀ ਦਲ

ਆਪ ਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਸੰਤਾਪ ਪੰਜਾਬ ਭੁਗਤ ਰਿਹੈ: ਬਿਕਰਮ ਸਿੰਘ ਮਜੀਠੀਆ

Bikram Singh Majithia, Shiromani Akali Dal, SAD, Akali Dal

Web Admin

Web Admin

5 Dariya News

ਅੰਮ੍ਰਿਤਸਰ , 11 Oct 2024

Last updated on: Oct 11, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿਚ ਫੇਲ੍ਹ ਕਰ ਦਿੱਤਾ ਹੈ।ਹਿਥੇ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਵੇਖਣਾ ਬਹੁਤ ਹੀ ਤਕਲੀਫਦੇਹ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ’ਬਦਲਾਅ ਵਾਲੀ ਸਰਕਾਰ’ ਸਰਕਾਰੀ ਖਰੀਦ ਸ਼ੁਰੂ ਹੋਣ ਦੇ 11 ਦਿਨ ਲੰਘਣ ਮਗਰੋ਼ ਵੀ ਮੰਡੀਆਂ ਵਿਚ ਝੋਨੇ ਦੀ ਖਰੀਦ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ। 

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਾਸਤੇ ਮੰਡੀਆਂ ਵਿਚ ਡੇਰੇ ਲਗਾਉਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਐਮ ਐਸ ਪੀ ’ਤੇ ਨਹੀਂ  ਹੋ ਰਹੀ ਤਾਂ ਕਿਸਾਨਾਂ ਨੂੰ ਆਪਣੀ ਜਿਣਸ ਘੱਟ ਰੇਟ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਨੇ ਕਿਸਾਨਾਂ ਨੂੰ ਆਖਿਆ ਸੀ ਕਿ ਉਹ ਬਾਸਮਤੀ ਲਾਉਣ ਜੋ ਘੱਟ ਪਾਣੀ ਨਾਲ ਫਸਲ ਤਿਆਰ ਹੋ ਜਾਂਦੀ ਹੈ ਪਰ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਸਮਤੀ ਦਾ ਵਾਜਬ ਭਾਅ ਦੇਣ ਦੇ ਯਤਨ ਨਹੀਂ ਕੀਤੇ ਗਏ।

ਉਹਨਾਂਕਿਹਾ  ਕਿ ਇਸ ਸਾਲ ਬਾਸਮਤੀ 2500 ਤੋਂ ਲੈ ਕੇ 2800 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ ਜਦੋਂ ਕਿ ਪਿਛਲੇ ਆਮ ਆਮ ਰੇਟ 4500 ਤੋਂ 5000 ਰੁਪਏ ਪ੍ਰਤੀ ਕੁਇੰਟਲ ਸੀ। ਸਰਦਾਰ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਤਾਂ ਪਿਛਲੇ ਸਾਲ ਦਾ ਝੋਨਾ ਚੁੱਕਣ ਦਾ ਮਸਲਾ ਕੇਂਦਰ ਸਰਕਾਰ ਕੋਲ ਚੁੱਕਣ ਵਿਚ ਵੀ ਨਾਕਾਮ ਸਾਬਤ ਹੋਈ ਹੈ। ਇਸ ਕਾਰਣ ਸ਼ੈਲਰ ਪਿਛਲੇ ਝੋਨੇ ਨਾਲ ਭਰੇ ਹੋੲ ਹਨ ਤੇ ਉਹ ਨਵੀਂ ਫਸਲ ਰੱਖਣ ਦੇ ਸਮਰਥ ਨਹੀਂ ਹਨ।

ਅਕਾਲੀ ਆਗੂ ਨੇ ਕਿਹਾ ਕਿ ਖਰੀਦ ਪ੍ਰਕਿਰਿਆ ਵਿਚ ਸ਼ਾਮਲ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਤੇ ਸ਼ੈਲਰ ਮਾਲਕਾਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਫੈਸਲੇ ਨਾ ਲੈਣ ਦਾ ਸੰਤਾਪ ਹੰਢਾਉਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਹਾਲਾਤ ਬਹੁਤ ਗੰਭੀਰ ਹੋ ਰਹੇ ਹਨ ਤੇ ਸੂਬੇ ਵਿਚ ਸਮੁੱਚਾ ਮੰਡੀਕਰਣ ਢਾਂਚਾ ਤਬਾਹ ਹੋਣ ਕੰਢੇ ਪਹੁੰਚ ਗਿਆ ਹੈ ਅਤੇ ਇਸ ਨਾਲ ਖੇਤੀਬਾੜੀ ਅਰਥਚਾਰੇ ਲਈ ਤਬਾਹੀ ਆ ਜਾਵੇਗੀ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੋਈ ਸਰਕਾਰ ਨਹੀਂ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ ਵੀ ਨਹੀਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਬਜਾਏ ਨੌਟੰਕੀ ਕਰਨ ਤੇ ਸਸਤੇ ਤਮਾਸ਼ੇ ਕਰਨ ਦੇ ਮੁੱਖ ਮੰਤਰੀ ਨੂੰ ਹਾਲਾਤ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਖਰੀਦ ਸੁਚਾਰੂ ਤਰੀਕੇ ਹੋਣੀ ਯਕੀਨੀ ਬਣਾਉਣੀ ਚਾਹੀਦੀ ਹੈ ਤੇ ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦੂਰ ਕਰਨੀਆਂ ਚਾਹੀਦੀਆਂ ਹਨ। 

ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆੜ੍ਹਤੀਆਂ ਦੀ ਮੰਗ ’ਤੇ ਗੌਰ ਕਰੇ ਅਤੇ ਪੰਜਾਬ ਤੋਂ ਝੋਨੇ ਦੇ ਅੰਬਾਰ ਦੀ ਤੇਜ਼ ਰਫਤਾਰ ਲਿਫਟਿੰਗ ਕਰੇ ਤਾਂ ਜੋ ਸ਼ੈਲਰ ਮਾਲਕਾਂ ਕੋਲ ਅਗਲੀ ਜਿਣਸ ਰੱਖਣ ਵਾਸਤੇ ਥਾਂ ਖਾਲੀ ਹੋਵੇ।

 

Tags: Bikram Singh Majithia , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD