Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ - ਭੁਪਿੰਦਰ ਸਿੰਘ

ਚੋਣ ਆਬਜ਼ਰਵਰ ਵੱਲੋਂ ਚੋਣ ਅਧਿਕਾਰੀਆਂ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ

Bhupinder Singh, Election Observer Malerkotla, Malerkotla

Web Admin

Web Admin

5 Dariya News

ਮਾਲੇਰਕੋਟਲਾ , 11 Oct 2024

Last updated on: Oct 11, 2024, 00:00 IST

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਚੋਣ ਆਬਜ਼ਰਵਰ ਨੇ ਵੱਖ ਵੱਖ ਪੋਲਿੰਗ ਸਟੇਸ਼ਨਾਂ, ਸਟਰਾਂਗ ਰੂਮਾਂ ਅਤੇ ਇਲਾਕਿਆਂ ਦਾ ਦੌਰਾ ਕੀਤਾ।  

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ/ਮਾਲੇਰਕੋਟਲਾ ਹਰਬੰਸ ਸਿੰਘ, ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,  ਜ਼ਿਲ੍ਹਾ ਮਾਲ ਅਫਸਰ  ਸ੍ਰੀਮਤੀ ਮਨਦੀਪ ਕੌਰ , ਡੀ.ਡੀ.ਪੀ.ਓ ਰਿੰਪੀ ਗਰਗ,ਤਹਿਸ਼ੀਲਦਾਰ ਮਾਲੇਰਕੋਟਲਾ ਸ਼ੀਸਪਾਲ ਸਿੰਗਲਾ,ਨਾਇਬ ਤਹਿਸ਼ੀਲਦਾਰ ਅਹਿਮਦਗੜ੍ਹ ਪਰਵੀਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ । 

 

Tags: Bhupinder Singh , Election Observer Malerkotla , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD