Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਰਮਵੀਰ ਸਿੰਘ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ

Paramvir Singh, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 11 Oct 2024

Last updated on: Oct 11, 2024, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਤੇਜ਼ੀ ਨਾਲ ਕੀਤੀ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਮੰਡੀ ਵਿਚੋਂ ਫਸਲ ਦੀ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਥਾਂ ਦੀ ਕੋਈ ਘਾਟ ਨਾ ਆਵੇ।    

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਖਰੀਦ ਤੇ ਚੁਕਾਈ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਬਿਜਲੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏੇ ਹਨ ਅਤੇ ਕਿਸਾਨਾਂ ਨੂੰ ਮੰਡੀਆਂ `ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਾ ਆਵੇ।

ਉਨ੍ਹਾਂ ਨੇ ਕਿਹਾ ਕਿ 17 ਫੀਸਦੀ ਤੋਂ ਜਿਆਦਾ ਨਮੀ ਵਾਲੀ ਫਸਲ ਮੰਡੀ ਵਿੱਚ ਨਾ ਲਿਆਂਦੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਫਸਲ ਦੀ ਕਟਾਈ ਪੂਰੀ ਤਰਾਂ ਪੱਕਣ ‘ਤੇ ਹੀ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ 10 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9549 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 8230 ਮੀਟਰਿਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।

 

Tags: Paramvir Singh , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD