Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹਾ ਮੋਗਾ ਦੀ ਨਵੀਂ ਅਨਾਜ ਮੰਡੀ ਵਿੱਚ ਡਾ. ਅਮਨਦੀਪ ਕੌਰ ਅਰੋੜਾ ਨੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਕਿਹਾ ! ਝੋਨੇ ਦੀ ਖਰੀਦ/ਵੇਚ ਨਾਲ ਜੁੜੇ ਕਿਸੇ ਵੀ ਵਰਗ ਨੂੰ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 11 Oct 2024

Last updated on: Oct 11, 2024, 00:00 IST

ਜ਼ਿਲ੍ਹਾ ਮੋਗਾ ਦੀ ਕਿਸੇ ਵੀ ਦਾਣਾ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਸਮੱਸਿਆ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲੇਬਰ ਅਤੇ ਢੋਆ ਢੋਆਈ ਦੇ ਪ੍ਰਬੰਧ ਵੀ ਪੂਰਨ ਤੌਰ ਤੇ ਮੁਕੰਮਲ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਦੀ ਨਵੀਂ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।  

ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ, ਐਸ.ਡੀ.ਐਮ ਮੋਗਾ ਸ਼੍ਰ ਸਾਰੰਗਪ੍ਰੀਤ ਸਿੰਘ ਔਜਲਾ ਤੇ ਹੋਰ ਵੀ ਅਧਿਕਾਰੀ ਤੇ ਆੜਤੀਏ ਮੌਜੂਦ ਸਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦਿਵਾਇਆ ਝੋਨੇ ਦੀ ਖਰੀਦ ਦਾ ਕੰਮ ਨਿਰੰਤਰ ਜਾਰੀ ਰੱਖਿਆ ਜਾਵੇਗਾ ਜੇਕਰ ਇਸ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਸਮੱਸਿਆ ਦਾ ਸਾਹਮਣਾ ਆਉਂਦਾ ਹੈ ਤਾਂ ਉਸਦਾ ਢੁਕਵਾਂ ਹੱਲ ਤੁਰੰਤ ਪ੍ਰਭਾਵ ਨਾਲ ਕੀਤਾ ਜਾਵੇਗਾ। 

ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 1622 ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਿਆ ਹੈ ਜਿਸ ਵਿੱਚੋਂ 722 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਖਰੀਦ ਦੀ ਗਤੀ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਮੰਡੀਆਂ ਵਿੱਚੋਂ ਤੇਜ ਗਤੀ ਨਾਲ ਇਸ ਝੋਨੇ ਦੀ ਚੁਕਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖਰੀਫ਼ ਸੀਜ਼ਨ 2024-25 ਦੌਰਾਨ ਝੋਨੇ ਦੀ ਕੁਲ 14,17,000 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। 

ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਖਰੀਦ ਲਈ ਕੁੱਲ 108 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਸਰਕਾਰ ਵਲੋਂ ਖਰੀਦ ਏਜੰਸੀਆਂ ਲਈ ਖਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਪਨਗ੍ਰੇਨ 34 ਫੀਸਦੀ , ਪਨਸਪ 22 ਫੀਸਦੀ, ਮਾਰਕਫੈੱਡ 26 ਫੀਸਦੀ, ਵੇਅਰ ਹਾਊਸ 13 ਫੀਸਦੀ, ਐਫ. ਸੀ. ਆਈ. 5 ਫੀਸਦੀ ਖਰੀਦ ਕਰਨਗੀਆਂ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਕੁੱਲ 361 ਚੌਲ ਮਿੱਲਾਂ ਹਨ, ਜਿਸ ਵਿਚੋਂ ਲਗਭਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ। ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।

ਜ਼ਿਲ੍ਹਾ ਮੋਗਾ ਵਿੱਚ ਲੇਬਰ ਅਤੇ ਢੋਆ ਦੁਆਈ, ਫੜਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਖਰੀਫ਼ ਸੀਜ਼ਨ ਦੌਰਾਨ ਹਰ ਆੜਤੀਏ ਵਲੋਂ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਕਿਸਾਨਾਂ ਦੇ ਭੋਂ ਵੇਰਵਿਆਂ ਨੂੰ ਪੰਜਾਬ ਮੰਡੀ ਬੋਰਡ ਦੇ ਈ ਮੰਡੀਕਰਨ ਪੋਰਟਲ ਅਤੇ ਖ਼ੁਰਾਕ ਸਪਲਾਈਜ਼ ਵਿਭਾਗ ਦੇ ਅਨਾਜ ਖਰੀਦ ਪੋਰਟਲ ਉੱਤੇ ਦਰਜ ਅਤੇ ਤਸਦੀਕ ਕੀਤੇ ਜਾਣ ਅਤੇ ਕਿਸਾਨ ਵਲੋਂ ਲਿਆਂਦੀ ਗਈ ਫਸਲ ਦਰਜ ਕੀਤੀ ਭੂਮੀ ਦੇ ਅਨੁਪਾਤ ਵਿੱਚ ਹੀ ਹੋਵੇ ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD