Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਡਾ: ਅਜੇ ਗੁਪਤਾ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਹੋਇਆ ਵਾਧਾ– ਡਾ. ਇੰਦਰਬੀਰ ਸਿੰਘ ਨਿੱਜਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Ajay Gupta, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 12 Oct 2024

Last updated on: Oct 12, 2024, 00:00 IST

ਪੰਜਾਬ ਦੇ ਮੁੱਖ ਮੰਤਰੀ , ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਦੇ ਨਾਲ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਡੀ.ਐਮ.ਓ ਅਮਨਦੀਪ ਸਿੰਘ ਅਤੇ ਡੀ.ਐਫ.ਐਸ.ਸੀ. ਸਰਤਾਜ ਸਿੰਘ ਨੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ ਕੀਤਾ।

ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ‌, ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੀ ਪੂਰੀ ਨਿਗਰਾਨੀ ਰੱਖ ਰਹੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਅਧਿਕਾਰੀਆਂ ਨਾਲ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਰੀਖਣ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਉਹ ਅੱਜ ਅਧਿਕਾਰੀਆਂ ਸਮੇਤ ਮੰਡੀ ਪੁੱਜੇ ਹਨ।  

ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆ ਰਹੀ। ਵਿਧਾਇਕ ਡਾ: ਗੁਪਤਾ ਨੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮੰਡੀ ਬੋਰਡ, ਜ਼ਿਲ੍ਹਾ ਖੁਰਾਕ ਸਪਲਾਈ, ਏਜੰਸੀਆਂ ਦੇ ਜਨਰਲ ਮੈਨੇਜਰਾਂ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਢੁੱਕਵੀਂ ਲਿਫਟਿੰਗ ਯਕੀਨੀ ਬਣਾਈ ਜਾਵੇ ਅਤੇ ਲਿਫਟਿੰਗ ਵਿੱਚ ਵੀ ਤੇਜ਼ੀ ਆਈ ਹੈ।ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਲਗਾਤਾਰ ਜਾਰੀ ਹੈ। ਉਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਕਰਕੇ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਵਾਧਾ ਹੋਇਆ ਹੈ ਅਤੇ ਇਸ ਦੇ ਨਾਲ ਹੀ ਕਿਸਾਨਾਂ ਨੂੰ ਅਦਾਇਗੀਆਂ ਵੀ ਕੀਤੀਆਂ ਜਾ ਰਹੀਆਂ ਹਨ ਜੇਕਰ ਕੋਈ ਸਮੱਸਿਆ ਹੋਵੇ ਤਾਂ ਉਹ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਨੂੰ ਬਹੁਤ ਹੀ ਹੋਣਹਾਰ ਅਤੇ ਮਿਹਨਤੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੋਂ ਇਲਾਵਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਚੰਗੀ ਟੀਮ ਮਿਲੀ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਅੰਮ੍ਰਿਤਸਰ ਵੱਡੀਆਂ ਬੁਲੰਦੀਆਂ ਨੂੰ ਛੂਹੇਗਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮੂਹ ਅਧਿਕਾਰੀ ਖੁਦ ਸਮੇਤ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 35183 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 43.08 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਸ਼ੈਲਰ ਮਾਲਕਾਂ ਨੇ ਮੰਡੀਆਂ ਵਿੱਚੋਂ 332984 ਮੀਟ੍ਰਿਕ ਟਨ ਬਾਸਮਤੀ ਦੀ ਖਰੀਦ ਕਰਕੇ ਕਿਸਾਨਾਂ ਨੂੰ ਅਦਾਇਗੀ ਕੀਤੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਵਧਣ ਕਾਰਨ ਲਿਫਟਿੰਗ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Ajay Gupta , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD