Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵਲੋਂ ਬਟਾਲਾ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 12 Oct 2024

Last updated on: Oct 12, 2024, 00:00 IST

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵਲੋਂ ਬਟਾਲਾ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ ਡੀ ਐਮ ਬਟਾਲਾ, ਵਿਕਰਮਜੀਤ ਸਿੰਘ, ਸੁਖਜਿੰਦਰ ਸਿੰਘ,ਡੀ.ਐਫ.ਐਸ.ਸੀ, ਕੁਲਜੀਤ ਸਿੰਘ ਜਿਲ੍ਹਾ ਮੰਡੀ ਅਫਸਰ, ਸਾਹਿਬ ਸਿੰਘ,ਸਕੱਤਰ ਮਾਰਕਿਟ ਕਮੇਟੀ ਬਟਾਲਾ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜਤੀ ਅਤੇ ਕਿਸਾਨ ਵੀ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ 'ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ 'ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ 'ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਬੈਠਣਾ ਨਾ ਪਵੇ।ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ/ਨਾੜ ਨੂੰ ਅੱਗ ਨਾ ਲਾਉਣ।ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ, ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। 

ਉਨ੍ਹਾਂ ਕਿਸਾਨਾਂ ਨੂੰ 'ਉੱਨਤ ਕਿਸਾਨ' ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ।ਇਸ ਮੌਕੇ ਗੱਲ ਕਰਦਿਆਂ ਸੁਖਜਿੰਦਰ ਸਿੰਘ,ਡੀਐਫਐਸਸੀ ਨੇ ਦੱਸਿਆ ਕਿ ਪਨਗਰੇਨ ਵਲੋਂ  1427 ਮੀਟਰਕ ਟਨ, ਮਾਰਕਫੈੱਡ ਵਲੋਂ 943, ਪਨਸਪ ਵਲੋਂ 539 ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 357 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 3266 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ ਖਰੀਦ ਕੀਤੀ ਫਸਲ ਦੀ ਚੁਕਾਈ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD