Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੇ ਦਖਲ ਨੇ ਅਨੀਤਾ ਨੂੰ ਨਕਲੀ ਪੈਰ ਲਗਵਾਉਣ ਵਿੱਚ ਮਦਦ ਕੀਤੀ

Vineet Verma, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ.ਨਗਰ , 12 Oct 2024

Last updated on: Oct 12, 2024, 00:00 IST

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦਾ ਦਖਲ ਆਖਰਕਾਰ ਅਨੀਤਾ ਲਈ ਆਪਣਾ ਸੱਜਾ ਟ੍ਰਾਂਸ ਫੈਮੋਰਲ ਪ੍ਰੋਸਥੇਸਿਸ (ਨਕਲੀ ਅੰਗ) ਲਗਵਾਉਣ ਵਿੱਚ ਮਦਦਗਾਰ ਸਾਬਤ ਹੋਇਆ, ਜਿਸ ਲਈ ਉਹ ਲੰਬੇ ਸਮੇਂ ਤੋਂ ਉਡੀਕ ਕਰ ਰਹੀ ਸੀ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਵਿਨੀਤ ਵਰਮਾ ਨੇ ਦੱਸਿਆ ਕਿ ਅਨੀਤਾ (ਰਾਕੇਸ਼ ਕੁਮਾਰ, ਈ ਐੱਸ ਆਈ ਸੀ ਲਾਭਪਾਤਰੀ) ਦਾ ਕੇਸ ਉਸ ਦੇ ਖਰਾਬ ਹੋਏ ਸੱਜੇ ਬਣਾਵਟੀ ਪੈਰ ਨੂੰ ਬਦਲਣ ਦੀ ਪ੍ਰਵਾਨਗੀ ਲੈਣ ਲਈ ਡਾਇਰੈਕਸ਼ਨ ਹੈਲਥ ਸਰਵਿਸਿਜ਼ (ਈ ਐੱਸ ਆਈ) ਕੋਲ 3.49 ਲੱਖ ਰੁਪਏ ਦੀ ਮਨਜ਼ੂਰੀ ਲਈ ਚਾਰ ਮਹੀਨੇ ਤੋਂ ਲੰਬਿਤ ਪਿਆ ਸੀ। 

ਜਦੋਂ ਇਹ ਮਾਮਲਾ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਵੱਲੋਂ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਰਮਾ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਗਰੀਬ ਔਰਤ ਦੀ ਇਸ ਪੀੜਾ ਨੂੰ ਮੁੱਖ ਮੰਤਰੀ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਨ੍ਹਾਂ ਨੇ ਦਖਲ ਦੇ ਕੇ ਸਬੰਧਤ ਦਫ਼ਤਰ ਤੋਂ ਜਲਦੀ ਹੀ ਅਨੀਤਾ ਦੀ ਫਾਈਲ ਨੂੰ ਪਾਸ ਕਰਵਾ ਦਿੱਤਾ। 

ਮੈਂਬਰ ਵਰਮਾ ਨੇ ਕਿਹਾ ਕਿ ਪਹਿਲਾਂ ਮਨਜ਼ੂਰ ਕੀਤੀ ਰਕਮ ਅਤੇ ਨਕਲੀ ਅੰਗ ਲਗਾਉਣ ਦੀ ਅਸਲ ਅਦਾਇਗੀ ਵਿੱਚ ਬਹੁਤ ਅੰਤਰ ਸੀ ਅਤੇ ਇਸ ਤਕਨੀਕੀ ਖ਼ਾਮੀ ਕਾਰਨ ਉਹ ਆਪਣਾ ਨਕਲੀ ਅੰਗ ਨਹੀਂ ਲਗਵਾ ਪਾਈ। ਹੁਣ, ਪ੍ਰਵਾਨਿਤ ਰਕਮ ਵਿੱਚ ਅੰਸ਼ਿਕ ਸੋਧ ਨਾਲ ਖ਼ਾਮੀਆਂ ਨੂੰ ਦੂਰ ਕਰਨ ਤੋਂ ਬਾਅਦ, ਅਨੀਤਾ ਨੇ ਆਪਣਾ ਨਕਲੀ ਪੈਰ ਲਗਵਾ ਲਿਆ ਹੈ ਅਤੇ ਹੁਣ ਆਰਾਮ ਨਾਲ ਤੁਰਨ ਦੇ ਕਾਬਿਲ ਹੋ ਗਈ ਹੈ। ਅਨੀਤਾ ਅਤੇ ਉਸਦੇ ਪਤੀ ਨੇ ਕੱਲ੍ਹ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਨਾਲ ਮੁਲਾਕਾਤ ਕਰਕੇ ਉਸਦੀ ਸਮੱਸਿਆ ਦੇ ਹੱਲ ਲਈ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

 

Tags: Vineet Verma , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD