Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਟਾਲਾ ਸ਼ਹਿਰ ਵਿੱਚ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ

ਦੁਸਹਿਰਾ, ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Dussehra, Dussehra festival

Web Admin

Web Admin

5 Dariya News

ਬਟਾਲਾ , 12 Oct 2024

Last updated on: Oct 12, 2024, 00:00 IST

ਬਟਾਲਾ ਸ਼ਹਿਰ ਵਿੱਚ ਦੁਸਹਿਰਾ ਪੂਰੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ,ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ, ਹੁੰਮ ਹੁੰਮਾ ਕੇ ਸ਼ਿਰਕਤ ਕੀਤੀ। ਸਥਾਨਕ ਪੋਲੀਟੈਕਨਿਕ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਮਹਾਂਵੀਰ ਦੁਸਹਿਰਾ ਕਮੇਟੀ ਵਲੋਂ ਕਰਵਾਏ ਦੁਸਹਿਰਾ ਸਮਾਗਮ ਵਿਚ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਭਗਤ ਕੁਨਾਲ ਜੀ, ਮਹੰਤ ਅਮਿਤ ਸ਼ਾਹ ਜੀ ਅਤੇ ਸ਼ਹਿਰ ਦੀਆਂ ਧਾਰਮਿਕ, ਰਾਜਨੀਤਿਕ ਤੇ ਸਮਾਜ ਸੇਵੀ ਸਖਸ਼ੀਅਤਾਂ ਵਿਸ਼ੇਸ਼ ਤੌਰ 'ਤੇ ਮੋਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਦੁਸਹਿਰਾ ਦਾ ਤਿਉਹਾਰ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਵਲੋਂ ਲੰਕਾ ’ਤੇ ਜਿੱਤ ਦੇ ਸੰਦਰਭ ਵਿੱਚ ਮਨਾਇਆ ਜਾਂਦਾ ਦੁਸਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ। ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦਾ ਹੈ। 

ਉਨਾਂ ਸ਼ਹਿਰ ਵਾਸੀਆਂ ਵਲੋਂ ਵੱਡੀ ਗਿਣਤੀ ਵਿੱਚ ਦੁਸਹਿਰੇ ਦੇ ਪਾਵਨ ਤਿਉਹਾਰ ਵਿੱਚ ਸ਼ਿਰਕਤ ਕਰਨ, ਡਰਾਮਾਟਿਕ ਕਲੱਬਾਂ ਅਤੇ ਦੁਸਹਿਰਾ ਕਮੇਟੀ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।ਰਾਵਣ ਦਹਿਣ ਮੌਕੇ ਬਟਾਲਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਜਨ ਸੇਲਾਬ ਉਮੜਿਆ ਅਤੇ ਪੂਰਾ ਸਟੇਡੀਅਮ ਪ੍ਰਭੂ ਸ੍ਰੀ ਰਾਮ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਇਸ ਮੌਕੇ ਵਿਧਾਇਕ ਕਲਸੀ ਵੱਲੋਂ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹਰਿੰਦਰ ਵਿਰਦੀ, ਵਰੁਣ ਬਾਂਸਲ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਪ੍ਰਧਾਨ ਯਸ਼ਪਾਲ ਚੌਹਾਨ, ਲਾਇਨ ਰਾਜੀਵ ਵਿੱਗ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਮੈਨੇਜਰ ਅਤਰ ਸਿੰਘ,ਵਿੱਕੀ ਚੌਹਾਨ, ਪਿਰੰਸ ਰੰਧਾਵਾ, ਮਨਦੀਪ ਸਿੰਘ ਗਿੱਲ,  ਗੁਰਜੀਤ ਸਿੰਘ ਸੁੰਦਰ ਨਗਰ, ਆਸ਼ੂ ਗੋਇਲ, ਬੰਟੀ ਟਰੇਂਡਜ਼, ਗੁਰਪ੍ਰੀਤ ਸਿੰਘ ਰਾਜੂ, ਅਵਤਾਰ ਸਿੰਘ ਕਲਸੀ, ਪਿੰਰੀਸਪਲ ਤਿਲਕ ਰਾਜ, ਰਜਿੰਦਰ ਜੰਬਾ, ਗਗਨ ਬਟਾਲਾ, ਮਲਕੀਤ ਸਿੰਘ, ਨਿੱਕੂ ਹੰਸਪਾਲ, ਮਾਣਿਕ ਮਹਿਤਾ , ਗੋਲਡੀ, ਕੁਲਦੀਪ ਸਿੰਘ ਸਮੇਤ ਵੱਡੀ ਵਿੱਚ ਸ਼ਹਿਰ ਵਾਸੀ ਮੋਜੂਦ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Dussehra , Dussehra festival

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD