Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ 'ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

ਅੰਮ੍ਰਿਤਸਰ ਵਿਖੇ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਹੋਏ ਸ਼ਾਮਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dussehra, Dussehra festival

Web Admin

Web Admin

5 Dariya News

ਅੰਮ੍ਰਿਤਸਰ , 12 Oct 2024

Last updated on: Oct 12, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। 

ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਇਸ ਤਿਉਹਾਰ ਨੂੰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ, ਜੋ ਸਮਾਜ ਵਿੱਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸਮਾਨਤਾ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਦਰਸ਼ ਜੀਵਨ ਜਿਉਣ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਖ਼ੁਸ਼ੀ ਭਰਿਆ ਤਿਉਹਾਰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dussehra , Dussehra festival

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD