Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਦੂਜੇ ਦਿਨ ਵੀ ਮੰਡੀਆਂ 'ਚ ਪੁੱਜੇ, ਮੰਡੌੜ, ਧੰਗੇੜਾ, ਲੌਟ, ਬਖ਼ਸ਼ੀਵਾਲਾ ਤੇ ਲੰਗ 'ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਨਾਭਾ, ਭਾਦਸੋਂ, ਪਟਿਆਲਾ , 13 Oct 2024

Last updated on: Oct 13, 2024, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੂਜੇ ਦਿਨ ਵੀ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਮੰਡੌੜ, ਧੰਗੇੜਾ, ਲੌਟ, ਬਖ਼ਸ਼ੀਵਾਲਾ ਤੇ ਲੰਗ ਆਦਿ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੀਤੇ ਦੌਰੇ ਦੌਰਾਨ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਸਰਕਾਰ ਨੇ ਵਿਹਾਰਕ ਵਿਧੀ ਵਿਕਸਿਤ ਕੀਤੀ ਹੈ।ਉਨ੍ਹਾਂ ਕਿਹਾ ਕਿ ਲਿਫਟਿੰਗ ਸਮੱਸਿਆ ਦੇ ਹੱਲ ਲਈ ਆਰਜੀ ਯਾਰਡ ਵਧਾਏ ਗਏ ਹਨ।

 ਡਾ. ਬਲਬੀਰ ਸਿੰਘ ਨੇ ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਲਿਫ਼ਟਿੰਗ ਦੀ ਥੋੜੀ ਸਮੱਸਿਆ ਆਈ ਸੀ, ਜਿਸ ਦੇ ਹੱਲ ਲਈ ਪੰਜਾਬ ਸਰਕਾਰ ਨੇ ਪੁਰਜ਼ੋਰ ਯਤਨ ਕਰਕੇ ਇਸ ਨੂੰ ਹੱਲ ਕਰਨ ਦਾ ਬੀੜਾ ਉਠਾਇਆ ਤੇ ਹੁਣ ਲਿਫਟਿੰਗ ਵਿੱਚ ਵੀ ਤੇਜੀ ਆ ਰਹੀ ਹੈ। 

ਸਿਹਤ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਤੇ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ਸਬੰਧੀ ਕਿਸੇ ਕਿਸਮ ਦੀ ਔਕੜ ਨਹੀਂ ਹੋਣੀ ਚਾਹੀਦੀ। 

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੇ ਹਰ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਨੂੰ ਆਪਣਾ ਫ਼ਰਜ ਸਮਝ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਸਮੇਤ ਆੜ੍ਹਤੀਆਂ, ਮਜ਼ਦੂਰਾਂ ਤੇ ਪੰਜਾਬ ਰਾਈਸ ਮਿੱਲਰਜ ਐਸੋਸੀਏਸਨ ਸਮੇਤ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀਏ ਤੇ ਕਿਸਾਨ ਵੀ ਮੌਜੂਦ ਸਨ। 

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD