Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗੱਲਬਾਤ, ਕਿਸਾਨਾਂ ਨੇ ਅੱਗ ਨਾ ਲਗਾਉਣ ਦਾ ਲਿਆ ਅਹਿਦ

ਪਟਿਆਲਾ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਲਈ ਪੂਰੀ ਮਸ਼ੀਨਰੀ ਉਪਲਬੱਧ : ਡਾ. ਪ੍ਰੀਤੀ ਯਾਦਵ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Oct 2024

Last updated on: Oct 13, 2024, 00:00 IST

ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਵਿੱਚ ਹੁਣ ਤੇਜ਼ੀ ਆ ਗਈ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਮੰਡੀਆਂ ਵਿੱਚ ਜਾ ਕੇ ਅਤੇ ਖੇਤਾਂ ਵਿੱਚ ਪਹੁੰਚ ਕਰਕੇ ਲਗਾਤਾਰ ਕਿਸਾਨਾਂ ਨਾਲ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਪਟਿਆਲਾ ਅਨਾਜ ਮੰਡੀ ਵਿਖੇ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲਿਆਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਏਡੀਸੀ ਇਸ਼ਾ ਸਿੰਗਲ ਵੀ ਮੌਜੂਦ ਸਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਇੰਨ ਸੀਟੂ ਤੇ ਐਕਸ ਸੀਟੂ ਦੋਵੇਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬੱਧ ਹੈ ਤੇ ਜਿਥੇ ਕਿਸਾਨ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਪਿੰਡ ਪੱਧਰ ਤੱਕ ਵਿਲੇਜ਼ ਲੈਵਲ, ਨੋਡਲ ਅਫ਼ਸਰ ਤੇ ਕਲੱਸਟਰ ਅਫ਼ਸਰ ਲਗਾਏ ਗਏ ਹਨ, ਉਥੇ ਕਿਸਾਨ ਦੀ ਸਹੂਲਤ ਲਈ ਹੈਲਪ ਲਾਈਨ ਨੰਬਰ 0175-2350550  ਵੀ ਜਾਰੀ ਕੀਤਾ ਹੋਇਆ ਹੈ ਤੇ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਦੀ ਬੁਕਿੰਗ ਲਈ ’ਉੱਨਤ ਕਿਸਾਨ’ ਐਪ ਵੀ ਬਣਾਈ ਗਈ ਹੈ ਜਿੱਥੋਂ ਕਿਸਾਨ ਆਸਾਨੀ ਨਾਲ ਆਪਣੇ ਨੇੜੇ ਮੌਜੂਦ ਮਸ਼ੀਨ ਦੀ ਬੁਕਿੰਗ ਕਰਵਾ ਸਕਦੇ ਹਨ। 

ਇਸ ਮੌਕੇ ਹਾਜ਼ਰ ਕਿਸਾਨਾਂ ਨੇ ਵੀ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਅਪਣਾਉਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 108 ਖ਼ਰੀਦ ਕੇਂਦਰਾਂ ਵਿਚੋਂ ਹੁਣ ਤੱਕ 103 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਅਤੇ ਕੱਲ੍ਹ ਤੱਕ ਮੰਡੀਆਂ 'ਚ 1 ਲੱਖ 19 ਹਜ਼ਾਰ 799 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 1 ਲੱਖ 5 ਹਜ਼ਾਰ 142 ਮੀਟ੍ਰਿਕ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 40550 ਮੀਟਰਿਕ ਟਨ, ਮਾਰਕਫੈਡ ਵੱਲੋਂ 27064 ਮੀਟਰਿਕ ਟਨ, ਪਨਸਪ ਵੱਲੋਂ 26957 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 10571 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD