Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀ ਸੀ ਨੇ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਮੰਡੀਆਂ ਵਿੱਚ ਰੋਜ਼ਾਨਾ ਦੌਰੇ ਕਰਨ ਲਈ ਕਿਹਾ

ਐਤਵਾਰ ਨੂੰ ਮੀਟਿੰਗ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 13 Oct 2024

Last updated on: Oct 13, 2024, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਚੱਲ ਰਹੇ ਖਰੀਦ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਮੰਡੀਆਂ ਵਿੱਚ ਮੌਜੂਦ ਰਹਿਣ ਲਈ ਕਿਹਾ ਤਾਂ ਜੋ ਖਰੀਦ ਅਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਵਿਖੇ ਐਤਵਾਰ ਨੂੰ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਖਰੀਦ ਕਾਰਜਾਂ ਵਿੱਚ ਲੱਗੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਛੁੱਟੀ ਵਾਲੇ ਦਿਨ ਵੀ ਖਰੀਦ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਉਣ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਅੱਜ ਸ਼ਾਮ ਆਮਦ 42701 ਮੀਟਰਿਕ ਟਨ ਤੱਕ ਪਹੁੰਚ ਗਈ ਹੈ, ਰੋਜ਼ਾਨਾ ਔਸਤ 6000 ਤੋਂ 7000 ਮੀਟਰਕ ਟਨ ਦੀ ਹੈ, ਇਸ ਲਈ ਏਜੰਸੀਆਂ ਨੂੰ ਖਰੀਦ ਵਿੱਚ ਕੋਈ ਢਿੱਲ ਨਹੀਂ ਵਰਤਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਭਾਰਤੀ ਖੁਰਾਕ ਨਿਗਮ ਨੂੰ ਸਨੇਟਾ ਅਤੇ ਭਾਗੀਮਾਜਰਾ ਮੰਡੀਆਂ ਤੋਂ ਇਲਾਵਾ ਡੇਰਾਬੱਸੀ ਦੇ ਨਗਲਾ ਅਤੇ ਲਾਲੜੂ ਦੇ ਅਸ਼ੋਕ ਬੱਤਰਾ ਯਾਰਡ (ਅਸਥਾਈ ਮੰਡੀ) ਵਿੱਚ ਵੀ ਖਰੀਦ ਦਾ ਕੰਮ ਸੌਂਪਿਆ ਗਿਆ ਹੈ। ਸ੍ਰੀਮਤੀ ਜੈਨ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 18 ਖਰੀਦ ਕੇਂਦਰ ਹਨ ਜਿਨ੍ਹਾਂ ਚ ਸਾਰਿਆਂ ਚ ਹੀ ਝੋਨੇ ਦੀ ਆਮਦ ਹੋ ਰਹੀ ਹੈ।

ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਖਰੀਦ ਏਜੰਸੀਆਂ ਦੇ ਸੰਪਰਕ ਵਿੱਚ ਰਹਿਣ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਵਿਜੇ ਕੁਮਾਰ ਸਿੰਗਲਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਖਰੜ, ਲਾਲੜੂ, ਜੜੌਤ ਅਤੇ ਡੇਰਾਬੱਸੀ ਤੋਂ ਇਲਾਵਾ ਅੱਜ ਕੁਰਾਲੀ, ਖਿਜ਼ਰਾਬਾਦ ਅਤੇ ਬਨੂੜ ਵਿਖੇ ਵੀ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਡੀ ਸੀ ਜੈਨ ਨੇ ਡੀ ਐਫ ਐਸ ਸੀ ਅਤੇ ਖਰੀਦ ਏਜੰਸੀਆਂ ਦੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਬਾਕੀ ਮੰਡੀਆਂ ਵਿੱਚ ਵੀ ਕੱਲ੍ਹ ਤੋਂ ਲਿਫਟਿੰਗ ਸ਼ੁਰੂ ਕਰਨੀ ਯਕੀਨੀ ਬਣਾਉਣ ਲਈ ਕਿਹਾ। 

ਉਨ੍ਹਾਂ ਕਿਹਾ ਕਿ ਦਿਨੋ-ਦਿਨ ਖਰੀਦ ਤੇਜ਼ ਹੋਣ ਦੇ ਮੱਦੇਨਜ਼ਰ ਸਾਨੂੰ ਮੰਡੀਆਂ ਵਿੱਚ ਥਾਂ ਦੀ ਕਿੱਲਤ ਤੋਂ ਬਚਣ ਲਈ ਲਿਫਟਿੰਗ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਮੀਟਿੰਗ ਵਿੱਚ ਏ.ਡੀ.ਸੀ.(ਜਨਰਲ) ਵਿਰਾਜ ਐਸ.ਤਿੜਕੇ, ਐਸ.ਡੀ.ਐਮ ਮੁਹਾਲੀ ਦਮਨਦੀਪ ਕੌਰ, ਐਸ.ਡੀ.ਐਮ ਡੇਰਾਬੱਸੀ ਅਮਿਤ ਗੁਪਤਾ, ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਤੋਂ ਇਲਾਵਾ ਖਰੀਦ ਏਜੰਸੀਆਂ ਨਾਲ ਸਬੰਧਤ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD