Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 14 Oct 2024

Last updated on: Oct 14, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ। 

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15000 ਰੁਪਏ, 35000 ਰੁਪਏ ਅਤੇ 15000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65000 ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ।

ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD