Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚਿਰਾਗ ਪਾਸਵਾਨ ਨੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਸੰਜੀਵ ਅਰੋੜਾ ਦੇ ਸੁਝਾਵਾਂ ਦਾ ਲਿਆ ਨੋਟਿਸ

Sanjeev Arora, AAP, Aam Aadmi Party, Aam Aadmi Party Punjab, AAP Punjab, Chirag Paswan

Web Admin

Web Admin

5 Dariya News

ਲੁਧਿਆਣਾ , 14 Oct 2024

Last updated on: Oct 14, 2024, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸੂਚਿਤ ਕੀਤਾ ਕਿ ਉਹਨਾਂ ਨੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਦੀ ਸਫਲਤਾ ਨੂੰ ਹੁਲਾਰਾ ਦੇਣ ਲਈ ਉਹਨਾਂ ਦੇ ਸੁਝਾਵਾਂ ਦਾ ਨੋਟਿਸ ਲਿਆ ਹੈ। ਅਰੋੜਾ ਨੂੰ ਭੇਜੇ ਇੱਕ ਪੱਤਰ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਸੇੰਟ੍ਰਲ ਸੈਕਟਰ ਅੰਬ੍ਰੇਲਾ ਸਕੀਮ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ (ਪੀਐਮਕੇਐਸਵਾਈ) ਨੂੰ ਲਾਗੂ ਕਰ ਰਿਹਾ ਹੈ।  

ਪੀਐਮਕੇਐਸਵਾਈ ਦੀਆਂ ਸਬ-ਕੰਪੋਨੈਂਟ ਸਕੀਮਾਂ ਦੇ ਤਹਿਤ, ਮੰਤਰਾਲਾ ਫੂਡ ਪ੍ਰੋਸੈਸਿੰਗ ਯੂਨਿਟ ਅਤੇ ਸੰਬੰਧਿਤ ਬੁਨਿਆਦੀ ਢਾਂਚੇ ਦੀ ਸਥਾਪਨਾ ਲਈ ਵੱਖ-ਵੱਖ ਸਬ-ਕੰਪੋਨੈਂਟ ਸਕੀਮਾਂ ਲਈ 5 ਕਰੋੜ ਰੁਪਏ ਤੋਂ ਲੈ ਕੇ 15 ਕਰੋੜ ਰੁਪਏ ਤੱਕ ਦੀ ਸੀਮਾ ਨਾਲ ਯੋਗ ਪ੍ਰੋਜੈਕਟ ਲਾਗਤ ਦਾ 35 ਅਤੇ 50% ਦਰ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ। ਪੀਐਮਕੇਐਸਵਾਈ ਇੱਕ ਡਿਮਾਂਡ ਡ੍ਰਾਈਵਡ ਸਕੀਮ ਹੈ ਅਤੇ ਇਸਦੇ ਤਹਿਤ, ਪੰਜਾਬ ਸਮੇਤ ਪੂਰੇ ਭਾਰਤ ਤੋਂ ਏਕ੍ਸਪ੍ਰੇਸ਼ਨ ਆਫ ਇੰਟਰੇਸ੍ਟ (ਈਓਆਈ) ਰਾਹੀਂ ਅਰਜ਼ੀਆਂ ਮੰਗੀਆਂ ਜਾਂਦੀਆਂ ਹਨ। 

ਮੰਤਰਾਲਾ ਪੀਐਮਕੇਐਸਵਾਈ ਦੇ ਤਹਿਤ ਇੱਕ ਸਬ -ਕੰਪੋਨੈਂਟ ਸਕੀਮ - ਕਰਿਏਸ਼ਨ ਆਫ ਇਨਫਰਾਸਟਰਕਚਰ ਫਾਰ ਐਗਰੋ ਪ੍ਰੋਸਸਸਿੰਗ ਕਲੱਸਟਰਜ਼ (ਏਪੀਸੀ) ਲਾਗੂ ਕਰ ਰਿਹਾ ਹੈ, ਜੋ ਕਿ ਛੋਟੇ ਪੈਮਾਨੇ 'ਤੇ ਮੈਗਾ ਫੂਡ ਪਾਰਕਾਂ ਵਾਂਗ ਹੈ, ਜਿਸ ਲਈ ਸਿਰਫ਼ 10 ਏਕੜ ਜ਼ਮੀਨ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਮੰਤਰਾਲਾ ਮਾਈਕਰੋ ਪੱਧਰ 'ਤੇ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਲਈ ਪ੍ਰਧਾਨ ਮੰਤਰੀ ਫਾਰਮਲਾਈਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ ਸਕੀਮ ਨੂੰ ਵੀ ਲਾਗੂ ਕਰ ਰਿਹਾ ਹੈ।

ਇਸ ਤੋਂ ਇਲਾਵਾ, ਮੰਤਰਾਲੇ ਵੱਲੋਂ ਪ੍ਰੋਡਕਤੀਓਂ ਲਿੰਕਡ ਇੰਸੈਂਟਿਵ ਸਕੀਮ ਵੀ ਲਾਗੂ ਕੀਤੀ ਜਾ ਰਹੀ ਹੈ ਜਿਸ ਵਿੱਚ ਬ੍ਰਾਂਡਿੰਗ ਅਤੇ ਮਾਰਕੀਟਿੰਗ ਸਹਾਇਤਾ ਰਾਹੀਂ ਵਧੇਰੇ ਵਿਕਰੀ ਪ੍ਰਾਪਤ ਕਰਨ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਤਸਾਹਨ ਪ੍ਰਦਾਨ ਕੀਤੇ ਜਾਂਦੇ ਹਨ।ਮੰਤਰੀ ਨੇ ਅਰੋੜਾ ਨੂੰ ਅੱਗੇ ਲਿਖਿਆ ਕਿ ਇਸ ਦੇ ਨਾਲ ਹੀ ਉਹ ਉਨ੍ਹਾਂ ਨੂੰ ਬੇਨਤੀ ਕਰਦੇ ਹਨ ਕਿ ਅਗਲੇ ਈਓਆਈ ਦੇ ਸਮੇਂ, ਰਾਜ ਵਿੱਚ ਫੂਡ ਪ੍ਰੋਸੈਸਿੰਗ ਸੁਵਿਧਾਵਾਂ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ/ਇਕਾਈਆਂ ਨੂੰ ਅਰਜ਼ੀ ਦੇਣ ਅਤੇ ਮੰਤਰਾਲੇ ਵੱਲੋਂ ਲਾਗੂ ਕੀਤੀ ਸਬੰਧਤ ਸਕੀਮ ਅਧੀਨ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।

ਅਰੋੜਾ ਨੇ ਮੰਤਰੀ ਨੂੰ ਲਿਖੇ ਪੱਤਰ ਵਿੱਚ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਉਦਯੋਗਾਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਸਫ਼ਲ ਬਣਾਉਣ ਲਈ ਸਨਅਤਾਂ ਦੇ ਸੁਝਾਵਾਂ ਦਾ ਜ਼ਿਕਰ ਕੀਤਾ ਸੀ। ਅਰੋੜਾ ਨੇ ਸੁਝਾਅ ਦਿੰਦਿਆਂ ਕਿਹਾ ਸੀ ਕਿ ਮੈਗਾ ਫੂਡ ਪ੍ਰੋਸੈਸਿੰਗ ਪਾਰਕਾਂ ਲਈ ਪੰਜਾਬ ਦੀ 50 ਏਕੜ ਜ਼ਮੀਨ ਬਹੁਤ ਜਿਆਦਾ ਹੈ। ਪੰਜਾਬ ਵਿੱਚ ਜ਼ਮੀਨ ਮਹਿੰਗੀ ਹੈ ਅਤੇ ਬਹੁਤ ਘੱਟ ਉਪਲਬਧ ਹੈ। 

ਇਸ ਲਈ ਉਨ੍ਹਾਂ ਨੇ ਮੈਗਾ ਫੂਡ ਪ੍ਰੋਸੈਸਿੰਗ ਪਾਰਕਾਂ ਦੇ ਬਰਾਬਰ ਸਿੰਗਲ ਯੂਨਿਟ ਫੂਡ ਪ੍ਰੋਸੈਸਿੰਗ ਪ੍ਰੋਜੈਕਟਾਂ ਨੂੰ ਪ੍ਰੋਤਸਾਹਨ ਦੇਣ ਦਾ ਸੁਝਾਅ ਦਿੱਤਾ ਸੀ। ਪੰਜਾਬ ਦੇ ਮਜ਼ਬੂਤ ਖੇਤੀ ਆਧਾਰ ਨੂੰ ਪਛਾਣਦਿਆਂ ਉਨ੍ਹਾਂ ਨੇ ਮੰਤਰੀ ਨੂੰ ਪੰਜਾਬ ਤੋਂ ਪੈਦਾ ਹੋਣ ਵਾਲੇ ਪ੍ਰੋਸੈਸਡ ਫੂਡ ਉਤਪਾਦਾਂ ਦੇ ਨਿਰਯਾਤ ਲਈ ਵਿਸ਼ੇਸ਼ ਰਿਆਇਤਾਂ ਸ਼ੁਰੂ ਕਰਨ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਨਾਲ ਸੂਬੇ ਦੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ।

ਪੰਜਾਬ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਅਰੋੜਾ ਨੇ ਦੁਹਰਾਇਆ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੋਹਰੀ ਬਣਨ ਦੀਆਂ ਅਥਾਹ ਸੰਭਾਵਨਾਵਾਂ ਹਨ। ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੁਝ ਉਪਾਵਾਂ ਨੂੰ ਲਾਗੂ ਕਰਕੇ, ਇੱਕ ਪ੍ਰਫੁੱਲਤ ਵਾਤਾਵਰਣ ਪ੍ਰਣਾਲੀ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਜੋ ਰੁਜ਼ਗਾਰ ਪੈਦਾ ਕਰੇਗੀ, ਕਿਸਾਨਾਂ ਨੂੰ ਮਜਬੂਤੀ ਪ੍ਰਦਾਨ ਕਰੇਗੀ ਅਤੇ ਰਾਜ ਦੇ ਆਰਥਿਕ ਵਿਕਾਸ ਲਈ ਨਵੇਂ ਮੌਕੇ ਖੋਲ੍ਹੇਗੀ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Chirag Paswan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD