Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਿਖਾ ਨਹਿਰਾ ਨੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਪਟਿਆਲਾ ਵਜੋਂ ਅਹੁਦਾ ਸੰਭਾਲਿਆ

ਡਵੀਜ਼ਨਲ ਅਹੁਦੇ ਨੂੰ ਸੰਭਾਲਣ ਵਾਲੇ ਪਹਿਲੇ ਮਹਿਲਾ ਅਧਿਕਾਰੀ ਬਣੇ

Shikha Nehra, Deputy Director of Public Relations Punjab, Deputy Director at Patiala, Patiala

Web Admin

Web Admin

5 Dariya News

ਪਟਿਆਲਾ , 14 Oct 2024

Last updated on: Oct 14, 2024, 00:00 IST

ਸ਼ਿਖਾ ਨਹਿਰਾ,ਡਿਪਟੀ ਡਾਇਰੈਕਟਰ,ਲੋਕ ਸੰਪਰਕ ਵਿਭਾਗ ਪੰਜਾਬ ਨੇ ਪਟਿਆਲਾ ਵਿਖੇ ਡਿਪਟੀ ਡਾਇਰੈਕਟਰ ਪਟਿਆਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼ਿਖਾ ਨਹਿਰਾ ਵਿਭਾਗ ਵੱਲੋਂ ਹਾਲ ਹੀ ਵਿੱਚ ਬਣਾਏ ਗਏ ਇਸ ਡਵੀਜ਼ਨਲ ਅਹੁਦੇ ਨੂੰ ਸੰਭਾਲਣ ਵਾਲੇ ਪਹਿਲੇ ਮਹਿਲਾ ਅਧਿਕਾਰੀ ਬਣ ਗਏ ਹਨ। ਸ਼ਿਖਾ ਨਹਿਰਾ ਲੋਕ ਸੰਪਰਕ ਵਿਭਾਗ ਵਿੱਚ 33 ਸਾਲਾਂ ਤੋਂ ਇੱਕ ਸ਼ਾਨਦਾਰ ਭੂਮਿਕਾ ਨਿਭਾ ਰਹੇ ਹਨ। 

ਇਸ ਤੋਂ ਪਹਿਲਾਂ ਉਹਨਾਂ ਨੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਜੋਂ ਬਠਿੰਡਾ ਵਿੱਚ ਵੀ ਕੰਮ ਕੀਤਾ ਸੀ। ਸ਼ਿਖਾ ਨਹਿਰਾ ਨੇ ਆਪਣਾ ਕੈਰੀਅਰ ਇੱਕ ਸਹਾਇਕ ਲੋਕ ਸੰਪਰਕ ਅਧਿਕਾਰੀ (ਏ.ਪੀ.ਆਰ.ਓ.) ਦੇ ਤੌਰ ’ਤੇ ਸ਼ੁਰੂ ਕੀਤਾ। ਆਪਣੀ ਸਰਵਿਸ ਦੌਰਾਨ ਉਹਨਾਂ ਨੇ ਵਿਭਾਗ ਵਿੱਚ ਪੰਜਾਬ ਦੇ ਮਾਨਯੋਗ ਰਾਜਪਾਲ, ਉਪ ਮੁੱਖ ਮੰਤਰੀ, ਕੈਬਨਿਟ ਮੰਤਰੀਆਂ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਤੇ ਮੁੱਖ ਚੋਣ ਅਧਿਕਾਰੀ ,12 ਮੁੱਖ ਸਕੱਤਰਾਂ ਸਮੇਤ ਵੱਖ-ਵੱਖ ਭੂਮਿਕਾਵਾਂ ਵਿੱਚ ਵਿਲੱਖਣਤਾਨਾਲ ਕੰਮ ਕੀਤਾ ਹੈ।

ਉਹਨਾਂ ਨੇ ਕਈ ਸਾਲਾਂ ਤੱਕ ਸਰਕਾਰੀ ਪ੍ਰਕਾਸ਼ਨ ‘ਐਡਵਾਂਸ’ ਦੇ ਸੰਪਾਦਕ ਵਜੋਂ ਵੀ ਅਹਿਮ ਭੂਮਿਕਾ ਨਿਭਾਈ । ਇਹਨਾਂ ਅਹੁਾਦਿਆਂ ਤੋਂ ਇਲਾਵਾ ਉਹਨਾਂ ਨੇ ਵਿਭਾਗ ਦੇ ਸੋਸ਼ਲ ਮੀਡੀਆ, ਇਲੈਕਟ੍ਰਾਨਿਕ ਮੀਡੀਆ ਅਤੇ ਪਨਮੀਡੀਆ ਸੈਕਸ਼ਨਾਂ ਨੂੰ ਵੀ ਸੰਭਾਲਿਆ। ਉਹਨਾਂ ਦੇ ਤਜ਼ਰਬੇ ਅਤੇ ਕੰਮ ਕਾਜ ਪ੍ਰਤੀ ਵਚਨਬੱਧਤਾ ਨੇ ਵਿਭਾਗ ਅਤੇ ਵੱਖ-ਵੱਖ ਸਰਕਾਰੀ ਖੇਤਰਾਂ ਵਿੱਚ ਇੱਕ ਸ਼ਾਨਦਾਰ ਨਾਮਣਾ ਖੱਟਿਆ ਹੈ।

ਅਹੁਦਾ ਸੰਭਾਲਣ ਉਪਰੰਤ ਸ਼ਿਖਾ ਨਹਿਰਾ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪਣ ਅਤੇ ਪਟਿਆਲਾ ਵਿਖੇ ਸੇਵਾ ਕਰਨ ਦਾ ਮੌਕਾ ਦੇਣ ਲਈ ਸਰਕਾਰ ਦਾ ਖਾਸ ਕਰਕੇ ਸਕੱਤਰ ਲੋਕ ਸੰਪਰਕ ਵਿਭਾਗ ਸ੍ਰ: ਮਾਲਵਿੰਦਰ ਸਿੰਘ ਜੱਗੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਉਹ ਜੋਸ਼

ਅਤੇ ਵਚਨਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦਾ ਵਾਅਦਾ ਕਰਦੇ ਹੋਏ ਜਨਤਾ ਦੀ ਸੇਵਾ ਕਰਨ ਅਤੇ ਜਨਤਕ ਸਬੰਧਾਂ ਵਿੱਚ ਆਪਣੀ ਉੱਤਮਤਾ ਦੀ ਵਿਰਾਸਤ ਨੂੰ ਜਾਰੀ ਰੱਖਣ ਦੀ ਉਮੀਦ ਰੱਖਦੇ ਹਨ ।

ਉਹਨਾਂ ਦੀ ਨਿਯੁਕਤੀ ਵਿਭਾਗ ਦੇ ਨਾਲ-ਨਾਲ ਪਟਿਆਲਾ ਜ਼ਿਲ੍ਹੇ ਵਿੱਚ ਸੀਨੀਅਰ ਅਹੁਦਿਆਂ ’ਤੇ ਮਹਿਲਾ ਪ੍ਰਤੀਨਿਧਤਾ ਲਈ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਪਟਿਆਲਾ ਦੀ ਟੀਮ ਉਹਨਾਂ ਦੀ ਗਤੀਸ਼ੀਲ ਅਗਵਾਈ ਦੀ ਉਡੀਕ ਕਰ ਰਹੀ ਹੈ।

 

Tags: Shikha Nehra , Deputy Director of Public Relations Punjab , Deputy Director at Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD