Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਾਰਡ ਨੰ: 64 ਵਿਖੇ ਸੀਵਰੇਜ ਵਿਛਾਉਣ ਦੇ ਕੰਮ ਦਾ ਕੀਤਾ ਉਦਘਾਟਨ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 14 Oct 2024

Last updated on: Oct 14, 2024, 00:00 IST

ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਦੱਖਣੀ ਵਿੱਚ ਪੈਂਦੀਆਂ ਸਾਰੀਆਂ ਵਾਰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਾਰਡ 64 ਅਧੀਨ ਪੈਂਦੇ ਇਲਾਕ ਜੱਟਾਂ ਵਾਲਾ ਬਾਜਾਰ ਵਿਖੇ 15 ਲੱਖ 23 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ। 

ਡਾ: ਨਿੱਝਰ ਨੇ ਕਿਹਾ ਕਿ ਜੱਟਾਂ ਵਾਲੇ ਬਾਜਾਰ ਪਹਿਲਾਂ ਹੀ ਸੀਵਰੇਜ ਪੈ ਚੁੱਕਾ ਸੀ ਪ੍ਰੰਤੂ ਕੁਝ ਗਲੀਆਂ ਸੀਵਰੇਜ ਲਾਈਨ ਨਾਲ ਜੁੜਣੀਆਂ ਬਾਕੀ ਸਨ ਜਿਸ ਦੇ ਕੰਮ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਹਲਕਾ ਦੱਖਣੀ ਦੇ ਵਿਕਾਸ ਕੋਈ ਵੀ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਡਾ: ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸੁਪਨੇ ਨੂੰ ਪੂਰੇ ਕਰਨ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿੱਚ ਚਾਹੇ ਆਮ ਆਦਮੀ ਕਲੀਨਿਕ ਹੋਣ, ਸਕੂਲੀ ਸਿਖਿਆ ਜਾਂ ਪੱਛੜੇ ਖੇਤਰਾਂ ਦਾ ਵਿਕਾਸ ਹੋਵੇ ਨੂੰ ਪਹਿਲੇ ਦੇ ਅਧਾਰ ਤੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲਬੱਧ ਕਰਵਾਉਣੀਆਂ ਹਨ।ਇਸ ਮੌਕੇ ਸ੍ਰੀ ਨਰਿੰਦਰ ਕੁਮਾਰ, ਸ੍ਰੀ ਨਵਨੀਤ ਸ਼ਰਮਾ, ਸ੍ਰ ਮਨਪ੍ਰੀਤ ਸਿੰਘ, ਸੁਰਿੰਦਰ ਪ੍ਰੇਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।

 

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD