Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਵੱਲੋਂ ਜ਼ਿਲ੍ਹੇ ’ਚ ਪਰਾਲੀ ਸਾੜਨ ਤੋਂ ਰੋਕਣ ਦੇ ਮੰਤਵ ਨਾਲ ਡੇਰਾਬੱਸੀ ਇਲਾਕੇ ਦੇ ਪਿੰਡਾਂ ਦਾ ਦੌਰਾ

ਬਿਨਾਂ ਅੱਗ ਲਾਇਆਂ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਨੂੰ ਸਰਾਹਿਆ ਅਤੇ ਹੋਰਨਾਂ ਨੂੰ ਵੀ ਪਰਾਲੀ ਮਸ਼ੀਨਰੀ ਨਾਲ ਸੰਭਾਲਣ ਦੀ ਅਪੀਲ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Deepak Pareek, Dera Bassi

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 14 Oct 2024

Last updated on: Oct 14, 2024, 00:00 IST

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਨੇ ਅੱਜ ਸਾਂਝੇ ਤੌਰ ’ਤੇ ਡੇਰਾਬੱਸੀ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਸੰਭਾਲਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਪਿੰਡ ਚਡਿਆਲਾ ਵਿਖੇ ਬੇਲਰ ਰਾਹੀਂ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੇ ਕਿਸਾਨ ਪਰਵਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਉਸ ਨੂੰ ਹੋਰਨਾਂ ਵਾਸਤੇ ਵੀ ਮਿਸਾਲ ਦੱਸਿਆ। ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੇਲਰ ਦੀ ਮੱਦਦ ਨਾਲ ਲਗਪਗ 600 ਏਕੜ ਦੀ ਪਰਾਲੀ ਹਰ ਸਾਲ ਇਕੱਠੀ ਕਰਕੇ ਪਿਛਲੇ ਤਿੰਨ-ਚਾਰ ਸਾਲਾਂ ਤੋਂ ਸੜਨ ਤੋਂ ਬਚਾਅ ਰਿਹਾ ਹੈ। 

ਉਸ ਦਾ ਕਹਿਣਾ ਹੈ ਕਿ ਡੇਰਬੱਸੀ ਇਲਾਕੇ ’ਚ ਪਰਾਲੀ ਦੀ ਵਰਤੋਂ ਵੱਖ-ਵੱਖ ਫੈਕਟਰੀਆਂ ਵੱਲੋਂ ਬਾਇਲਰ ’ਚ ਜੈਵਿਕ ਬਾਲਣ ਵਜੋਂ ਕਰਨੀ ਸ਼ੁਰੂ ਕਰ ਦੇਣ ਨਾਲ, ਪਰਾਲੀ ਦੇ ਨਿਪਟਾਰੇ ’ਚ ਸੌਖ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹੋਰਨਾਂ ਕਿਸਾਨਾਂ ਨੂੰ ਵੀ ਪਰਵਿੰਦਰ ਤੋਂ ਸੇਧ ਲੈਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ’ਚ ਲੋੜੀਂਦੀ ਮਾਤਰਾ ’ਚ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਰੀ ਉਪਲਬਧ ਹੈ, ਜਿਸ ਦਾ ਕਿਸਾਨ ਵੱਧ ਤੋਂ ਵੱਧ ਫ਼ਾਇਦਾ ਲੈ ਕੇ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਇਸ ਦਾ ਨਿਪਟਾਰਾ ਕਰਨ।

ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਐਨ ਸੀ ਆਰ ਆਰ ਅਤੇ ਨੇੜਲੇ ਹੋਰ ਇਲਾਕੇ) ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ, ਇਸ ’ਤੇ ਸਖ਼ਤੀ ਨਾਲ ਰੋਕ ਲਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਅਤੇ ਨੇੜਲੇ ਪਿੰਡਾਂ ’ਚੋਂ ਪਰਾਲੀ ਪ੍ਰਬੰਧਨ ਖੇਤੀ ਸੰਦ ਮੁਹੱਈਆ ਕਰਵਾਏ ਜਾਣ ਲਈ ਹਰੇਕ ਪਿੰਡ ਪਿੱਛੇ ਇੱਕ ਨੋਡਲ ਅਫ਼ਸਰ ਅਤੇ 10 ਪਿੰਡਾਂ ਪਿੱਛੇ ਇੱਕ-ਇੱਕ ਕਲੱਸਟਰ ਅਫ਼ਸਰ ਤਾਇਨਾਤ ਕੀਤਾ ਗਿਆ ਹੈ। 

ਐਸ ਐਸ ਪੀ ਦੀਪਕ ਪਾਰਿਕ ਨੇ ਇਸ ਮੌਕੇ ਆਖਿਆ ਕਿ ਪਰਾਲੀ ਸਾੜਨ ਨਾਲ ਉੱਠਦਾ ਧੂੰਆਂ ਜਿੱਥੇ ਹਾਦਸਿਆਂ ਦਾ ਕਾਰਨ ਬਣਦਾ ਹੈ, ਉੱਥੇ ਬਿਮਾਰ ਅਤੇ ਸਾਹ ਦੀ ਬਿਮਾਰੀ ਤੋਂ ਪੀੜਤ ਲੋਕਾਂ ਦੀ ਪ੍ਰੇਸ਼ਾਨੀ ਵੀ ਵਧਾ ਦਿੰਦਾ ਹੈ, ਇਸ ਲਈ ਸਾਨੂੰ ਵਾਤਾਵਰਣ ਅਤੇ ਇਨਸਾਨਾਂ ਦੋਵਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਇਸ ਆਦਤ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਦੀ ਪਰਾਲੀ ਦੇ ਨਿਪਟਾਰੇ ਦੀ ਮੁਸ਼ਕਿਲ ’ਚ ਹਰ ਤਰ੍ਹਾਂ ਦੀ ਮੱਦਦ ਲਈ ਵਚਨਬੱਧ ਹੈ, ਇਸ ਲਈ ਸਾਨੂੰ ਪਰਾਲੀ ਦਾ ਨਿਪਟਾਰਾ ਮਸ਼ੀਨਰੀ ਨਾਲ ਹੀ ਕਰਨਾ ਚਾਹੀਦਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਡੇਰਾਬੱਸੀ ਡਾ. ਦਾਨਿਸ਼ ਵੀ ਮੌਜੂਦ ਸਨ। 

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Deepak Pareek , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD