Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡੀਸੀ ਅਤੇ ਐਸਐਸਪੀ ਨੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਜਾਇਜ਼ਾ ਲੈਣ ਲਈ ਡਿਸਪੈਚ ਸੈਂਟਰਾਂ ਦਾ ਦੌਰਾ ਕੀਤਾ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦਾ ਜਾਇਜ਼ਾ ਲਿਆ

ਪੰਚਾਇਤੀ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਲਈ ਵਚਨਬੱਧਤਾ ਦੁਹਰਾਈ

Aashika Jain

Web Admin

Web Admin

5 Dariya News

ਐਸ.ਏ.ਐਸ.ਨਗਰ , 14 Oct 2024

Last updated on: Oct 14, 2024, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਅੱਜ ਡਿਸਪੈਚ ਸੈਂਟਰਾਂ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦਾ ਦੌਰਾ ਕੀਤਾ ਅਤੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਵਿਘਨ ਰੱਖਣ ਲਈ ਰਹਦਾਇਤਾਂ ਜਾਰੀ ਕੀਤੀਆਂ। ਪੋਲਿੰਗ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। 

ਡਿਸਪੈਚ ਸੈਂਟਰ ਸਰਕਾਰੀ ਸਕੂਲ 3ਬੀ1 ਮੋਹਾਲੀ, ਹਾਈਪਰਸੈਂਸਟਿਵ ਬੂਥ ਲਾਂਡਰਾ ਅਤੇ ਡਿਸਪੈਚ ਸੈਂਟਰ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸਥਿਤ ਡਿਸਪੈਚ ਸੈਂਟਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅਧਿਕਾਰੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਨਾਲ-ਨਾਲ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਰੱਖਣ ਦੇ ਨਿਰਦੇਸ਼ ਜਾਰੀ ਕੀਤੇ। ਡੀਸੀ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 266 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਭਲਕੇ ਹੋਣਗੀਆਂ ਜਦੋਂਕਿ 63 ਪਿੰਡਾਂ ਦੀਆਂ ਪੰਚਾਇਤਾਂ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਹਨ। 

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਭਲਕੇ ਗ੍ਰਾਮ ਪੰਚਾਇਤ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਸ਼ਾਂਤਮਈ ਅਤੇ ਪਾਰਦਰਸ਼ੀ ਪੋਲਿੰਗ ਪ੍ਰਕਿਰਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਵਿੱਚ 46 ਅਤਿ ਸੰਵੇਦਨਸ਼ੀਲ ਅਤੇ 103 ਸੰਵੇਦਨਸ਼ੀਲ ਪੋਲਿੰਗ ਬੂਥ ਹਨ ਜਿੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਵੀਡੀਓਗ੍ਰਾਫੀ ਦੇ ਪ੍ਰਬੰਧ ਵੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੋਲਿੰਗ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਪੋਲਿੰਗ ਸਥਾਨ 'ਤੇ ਕੀਤੀ ਜਾਵੇਗੀ, ਜਿਸ ਨਾਲ ਸਬੰਧਤ ਪਿੰਡ ਦੇ ਨਤੀਜੇ ਐਲਾਨੇ ਜਾਣਗੇ। ਸਥਿਤੀ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੋਲਿੰਗ ਪਾਰਟੀਆਂ ਨੂੰ ਸਾਰੀਆਂ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਰੱਖਣ ਲਈ ਕਿਹਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਕਿਹਾ ਕਿ ਅਸੀਂ 2000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੇ ਨਾਲ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਹਨ। 

ਇਸ ਤੋਂ ਇਲਾਵਾ, ਸਥਿਤੀ ਨੂੰ ਸੰਭਾਲਣ ਅਤੇ ਲੋੜ ਪੈਣ 'ਤੇ ਤੁਰੰਤ ਮੌਕੇ 'ਤੇ ਪਹੁੰਚਣ ਲਈ ਚੋਣ ਡਿਊਟੀ ਸੁਰੱਖਿਆ ਕਰਮਚਾਰੀ, ਮੋਬਾਈਲ ਟੀਮਾਂ ਅਤੇ ਗਸ਼ਤ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਸੁਪਰਡੈਂਟਾਂ ਅਤੇ ਡੀ.ਐਸ.ਪੀਜ਼ ਨੂੰ ਵਿਸ਼ੇਸ਼ ਹਿੱਸਿਆਂ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੋਨਮ ਚੌਧਰੀ ਨੇ ਦੱਸਿਆ ਕਿ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਡਿਸਪੈਚ ਸੈਂਟਰਾਂ ਤੋਂ ਸਫਲਤਾਪੂਰਵਕ ਉਨ੍ਹਾਂ ਦੇ ਟਿਕਾਣਿਆਂ ਲਈ ਰਵਾਨਾ ਕਰ ਦਿੱਤਾ ਗਿਆ ਹੈ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Deepak Pareek

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD