Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਮੰਡੀ ’ਚ ਖਰੀਦ ਦਾ ਜਾਇਜ਼ਾ

ਕਿਹਾ, ਜ਼ਿਲ੍ਹੇ ’ਚ ਕਿਸਾਨਾਂ ਨੂੰ ਝੋਨਾ ਵੇਚਣ ’ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Deepak Pareek, Dera Bassi

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 14 Oct 2024

Last updated on: Oct 14, 2024, 00:00 IST

ਡਿਪਟੀ ਕਮਿਸ਼ਨਰ  ਆਸ਼ਿਕਾ ਜੈਨ ਵੱਲੋਂ ਅੱਜ ਡੇਰਾਬੱਸੀ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਦੁਹਰਾਇਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ’ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਲ੍ਹ ਸ਼ਾਮ ਤੱਕ 42501 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 40259 ਮੀਟ੍ਰਿਕ ਟਨ ਉਪਜ ਖਰੀਦ ਜਾ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਨਿਰੰਤਰ ਜਾਰੀ ਹੈ ਅਤੇ ਇਸ ਵਿੱਚ ਕੋਈ ਛੁੱਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਦੱਸਿਆ ਕਿ ਕਲ੍ਹ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 84.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਏਜੰਸੀਆਂ ਨੂੰ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ’ਚ ਭੀੜ-ਭੜੱਕੇ ਨੂੰ ਰੋਕਣ ਲਈ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਕੁੱਝ ਹੋਰ ਮੰਡੀਆਂ ਐਫ਼ ਸੀ ਆਈ ਨੂੰ ਖਰੀਦ ਕਾਰਜਾਂ ਲਈ ਸੌਂਪੀਆਂ ਗਈਆਂ ਹਨ ਤਾਂ ਉੱਥੋਂ ਨਾਲ ਦੀ ਨਾਲ ਲਿਫ਼ਟਿੰਗ ਹੋ ਸਕੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਖਰੀਦ ਨੂੰ ਨਿਰਵਿਘਨ ਚਲਾਉਣ ਲਈ ਰੋਜ਼ਾਨਾ ਸਵੇਰੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਾ ਹੈ ਅਤੇ ਮੀਟਿੰਗ ’ਚ ਹਾਜ਼ਰ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਮੰਡੀਆਂ ’ਚ ਦਰਪੇਸ਼ ਮੁਸ਼ਕਿਲਾਂ ਅਤੇ ਰੁਕਾਵਟਾਂ ਬਾਰੇ ਪੁੱਛ ਕੇ, ਉਨ੍ਹਾਂ ਨੂੰ ਦੂਰ ਕਰਦਾ ਹੈ।ਇਸ ਮੌਕੇ ਉਨ੍ਹਾਂ ਨੇ ਮੰਡੀ ’ਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ, ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਜਾਣੀਆਂ ਅਤੇ ਉਨ੍ਹਾਂ ਨੂੰ ਜਲਦ ਦੂਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਜੇ ਕੁਮਾਰ ਸਿੰਗਲਾ ਵੀ ਮੌਜੂਦ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Deepak Pareek , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD