Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ

ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 14 Oct 2024

Last updated on: Oct 14, 2024, 00:00 IST

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ।

ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਡੇਰਾਬੱਸੀ ਵਿੱਚ ਉਸ ਨੂੰ ਦੋ ਪਿਸਤੌਲਾਂ ਅਤੇ ਅੱਠ ਜਿੰਦਾ ਕਾਰਤੂਸਾਂ ਵਾਲੀ ਖੇਪ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮ ਨਵਜੋਤ ਉਰਫ਼ ਜੋਤਾ ਵਿਦੇਸ਼ ਅਧਾਰਤ ਹੈਂਡਲਰ ਪਵਿਤਰ ਯੂਐਸਏ ਅਤੇ ਮਨਜਿੰਦਰ ਫਰਾਂਸ ਦਾ ਮੁੱਖ ਸੰਚਾਲਕ ਹੈ ਅਤੇ ਉਸ ਵਿਰੁੱਧ 21 ਤੋਂ ਵੱਧ ਘਿਨਾਉਣੇ ਅਪਰਾਧਿਕ ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਇਸ ਸਮੇਂ ਥਾਣਾ ਡੇਰਾਬੱਸੀ ਵਿਖੇ ਪੁਲਿਸ ਰਿਮਾਂਡ 'ਤੇ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਫਰਵਰੀ 2024 ਵਿਚ ਆਪਣੇ ਸਾਥੀ ਅਨਿਲ ਲੇਗਾ ਦੀ ਹੱਤਿਆ ਦਾ ਬਦਲਾ ਲੈਣ ਲਈ ਕਤਲ ਦੀ ਯੋਜਨਾ ਬਣਾਉਣ ਸਬੰਧੀ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਆਸਿਫ ਅਤੇ ਅਨਿਲ ਕੁਮਾਰ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਵਿਚ ਮੁੱਖ ਭੂਮਿਕਾ ਨਿਭਾਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਰਾਜਸਥਾਨ ਦੇ ਤਿੰਨਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਨਵਜੋਤ ਸਿੰਘ ਜੋਤਾ ਨਾਲ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਦੇ ਬਦਲੇ 1 ਲੱਖ ਰੁਪਏ ਜਾਂ ਪੰਜਾਬ ਵਿੱਚ ਉਨ੍ਹਾਂ ਲਈ ਸੁਰੱਖਿਅਤ ਛੁਪਣਗਾਹ ਪ੍ਰਦਾਨ ਕਰਨ ਸਬੰਧੀ ਸੌਦਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਨ੍ਹਾਂ ਨੇ ਮੱਧ ਪ੍ਰਦੇਸ਼ ਤੋਂ ਖਰੀਦੇ ਸਨ।

ਉਨ੍ਹਾਂ ਦੱਸਿਆ ਕਿ ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ ਅਤੇ ਇਸ ਕੇਸ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਐਫਆਈਆਰ ਨੰਬਰ 313 ਤਹਿਤ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD