Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ : ਅਨਮੋਲ ਗਗਨ ਮਾਨ

ਸੰਨੀ ਐਨਕਲੇਵ ਵਿਖੇ 66 ਕੇਵੀ ਦਾ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ.ਨਗਰ , 14 Oct 2024

Last updated on: Oct 14, 2024, 00:00 IST

ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ।ਸੰਨੀ ਐਨਕਲੇਵ ਵਿਖੇ 66 ਕੇ.ਵੀ. ਦੇ ਵਧੀ ਹੋਈ ਸਮਰਥਾ ਵਾਲੇ ਗਰਿੱਡ ਦਾ ਉਦਘਾਟਨ ਕਰਦੇ ਹੋਏ, ਜਿਸ ਦੇ 40 ਐਮ.ਵੀ.ਏ. ਦੇ ਟਰਾਂਸਫਾਰਮਰਾਂ ਨੂੰ 63 ਐਮ.ਵੀ.ਏ. ਦੀ ਸਮਰੱਥਾ ਨਾਲ ਬਦਲਿਆ ਗਿਆ ਹੈ, ਵਿਧਾਇਕ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖਰੜ ਸ਼ਹਿਰ ਨਿਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ 30 ਕਰੋੜ ਰੁਪਏ ਦੇ ਅਪਗ੍ਰੇਡੇਸ਼ਨ ਪ੍ਰੋਜੈਕਟ ਸ਼ੁਰੂ ਕੀਤੇ ਹਨ। 

ਇਹ ਗ੍ਰਿਡ ਪ੍ਰੋਜੈਕਟ 7.6 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਵਧੀ ਹੋਈ ਸਮਰੱਥਾ ਖਪਤਕਾਰਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਲਈ ਸਪਲਾਈ ਦੀ ਵਧਦੀ ਮੰਗ ਨੂੰ ਪੂਰਾ ਕਰੇਗੀ। ਇਸ ਤੋਂ ਇਲਾਵਾ, ਮੌਜੂਦਾ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਹਰ ਕਲੋਨੀ ਵਿੱਚ 2-3 ਵਾਧੂ ਟ੍ਰਾਂਸਫਾਰਮਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 20 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਖਰੜ ਵਿੱਚ ਵੱਧ ਰਹੇ ਸ਼ਹਿਰੀਕਰਨ ਨੇ ਬਿਜਲੀ ਦੀ ਖਪਤ ਵਿੱਚ ਵਾਧਾ ਕੀਤਾ ਹੈ ਅਤੇ ਇਸ ਲਈ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਲੋੜ ਹੈ।

ਵਿਧਾਇਕ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਛੱਜੂ ਮਾਜਰਾ ਖੇਤਰ ਵਿੱਚ 66 ਕੇਵੀ ਦਾ ਨਵਾਂ ਗਰਿੱਡ ਬਣਾਉਣ ਦੀ ਤਜਵੀਜ਼ ਹੈ ਜੋ ਅਗਲੇ ਕੁਝ ਮਹੀਨਿਆਂ ਵਿੱਚ ਚਾਲੂ ਹੋ ਜਾਵੇਗਾ। ਇਸੇ ਤਰ੍ਹਾਂ ਮੋਹਾਲੀ ਤੋਂ 66 ਕੇਵੀ ਸੰਨੀ ਐਨਕਲੇਵ ਤੱਕ 66 ਕੇਵੀ ਲਾਈਨ ਨੂੰ ਵੀ ਵਧੀ ਹੋਈ ਸਮਰੱਥਾ ਨਾਲ ਬਦਲਣ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗਰਿੱਡ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ 220 ਕੇਵੀ ਗਰਿੱਡ ਖਰੜ ਵਿਖੇ ਦੋ ਨਵੇਂ ਟਰਾਂਸਫਾਰਮਰ ਵੀ ਲਗਾਏ ਗਏ ਹਨ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਕੰਮ 4 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ ਭਗਵੰਤ ਮਾਨ ਸਰਕਾਰ ਨੇ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਭਗ 30 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਵਸਨੀਕਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ 30-40 ਕਰੋੜ ਰੁਪਏ ਹੋਰ ਖਰਚਣ ਦੀ ਤਜਵੀਜ਼ ਹੈ, ਜਿਸ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾਜਾਵੇਗਾ ਅਤੇ ਸੁਧਾਰਿਆ ਜਾਵੇਗਾ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD