Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਕਰਵਾਏ ਗਏ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਪੰਥ ਜਗਤ ਦੀ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦੇ ਹੋਏ ਭਾਈ ਸਾਹਿਬ ਨੂੰ ਸ਼ਰਧਾਂਜਲੀ ਦਿਤੀ

Religious, Gurdwara Gurshabd Parkash Akal Ashram Sohana, Bhai Jasbir Singh Khalsa, Sohana

Web Admin

Web Admin

5 Dariya News

ਮੋਹਾਲੀ , 15 Oct 2024

Last updated on: Oct 15, 2024, 00:00 IST

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਪੰਥ ਰਤਨ ਭਾਈ ਜਸਬੀਰ ਸਿੰਗ ਖ਼ਾਲਸਾ ਦੀ ਯਾਦ ਵਿਚ ਹਜ਼ਾਰਾਂ ਦੀ  ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ  ਸੰਗਤਾਂ ਨੇ ਜੁੜਦੇ ਹੋਏ ਸ਼ਾਮ ਪੰਜੇ ਵਜੇ ਸ਼ੁਰੂ ਹੋ ਕੇ ਰਾਤ ਗਿਆਰਾਂ ਵਜੇ ਤਕ ਗੁਰਬਾਣੀ ਦਾ ਸਰਵਣ ਕੀਤਾ।

ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ।  ਇਸ ਦੌਰਾਨ ਤਿੰਨੇ ਦਿਨ ਸਮੂਹ ਸੰਗਤ ਨੂੰ ਗੁਰੂ ਦੀ ਬਾਣੀ ਨਾਲ ਜੋੜਦੇ ਹੋਏ ੇ ਭੈਣ ਰਵਿੰਦਰ ਕੌਰ ਵੱਲੋਂ ਗੁਰ ਕੀ ਗੁਰਬਾਣੀ ਦਾ ਸਿਮਰਨ ਕੀਤਾ। ਜਦ ਕਿ ਅਖੀਰੀ ਦਿਨ ਦੇ ਦੀਵਾਨ ਵਿਚ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ, ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪ੍ਰਦੀਪ ਸਿੰਘ, ਭਾਈ ਸਰਬਜੀਤ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਜੀ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ  ਕੀਤਾ।  ਇਸ ਦੇ  ਨਾਲ ਹੀ ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਸੰਗਤ ਟੀ ਵੀ ਅਤੇ ਯੂ ਟਿਊਬ ਤੇ ਬਾਣੀ ਡੋਟ ਨੈੱਟ ਤੇ ਕੀਤਾ  ਗਿਆ।  

ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਸੰਗਤ ਨੇ ਵੀ  ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣਿਆ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਭਾਈ ਜਸਬੀਰ ਸਿੰਘ ਖ਼ਾਲਸਾ ਜੀ ਦੀ ਯਾਦ ਵਿਚ ਲੋੜਵੰਦਾਂ ਲਈ ਫ਼ਰੀ ਮੈਮੋਗਰਾਫੀ ਅਤੇ ਖ਼ੂਨਦਾਨ ਕੈਂਪ ਵੀ ਲਗਾਇਆਂ ਗਿਆ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

 

Tags: Religious , Gurdwara Gurshabd Parkash Akal Ashram Sohana , Bhai Jasbir Singh Khalsa , Sohana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD