Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਸ਼ੁੱਧ ਤੇ ਮਿਆਰੀ ਮਠਿਆਈਆਂ ਵੇਚਣ ਦੀਆਂ ਹਦਾਇਤਾਂ

ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ

Health, Dr Renu Singh, Civil Surgeon Mohali, S.A.S Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Oct 2024

Last updated on: Oct 15, 2024, 00:00 IST

ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਖ਼ਾਸਕਰ ਹਲਵਾਈਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓਜ਼.) ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਜੇ ਕੋਈ ਹਲਵਾਈ ਜਾਂ ਹੋਰ ਦੁਕਾਨਦਾਰ ਮਿਲਾਵਟੀ ਖਾਧ ਪਦਾਰਥ ਬਣਾਉਂਦਾ ਜਾਂ ਵੇਚਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ। 

ਉੁਨ੍ਹਾਂ ਇਹ ਵੀ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਂਟਰ ਵਿਚ ਵਿਕਰੀ ਲਈ ਪਈਆਂ ਖੁਲ੍ਹੀਆਂ ਮਠਿਆਈਆਂ ਕਿਹੜੀ ਤਰੀਕ ਤਕ ਖਾਣ ਯੋਗ ਹਨ। ਦੁਕਾਨਦਾਰ ਨੂੰ ਟਰੇਅ ਉਤੇ ਮਿਆਦ ਦੀ ਤਰੀਕ ਦਰਸਾਉਣੀ ਪਵੇਗੀ। ਇਹ ਨਿਯਮ 1 ਅਕਤੂਬਰ, 2020 ਤੋਂ ਲਾਗੂ ਹੈ।

ਡਾ. ਰੇਨੂੰ ਸਿੰਘ ਨੇ ਦਸਿਆ ਕਿ ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਬ੍ਰਾਂਚ ਨੂੰ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿਚ ਜਾਂਚ ਤੇਜ਼ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਦਿਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਜਾਂਚ ਦਾ ਮੰਤਵ ਕਿਸੇ ਦੁਕਾਨਦਾਰਾਂ ਨੂੰ ਤੰਗ ਕਰਨਾ ਨਹੀਂ ਸਗੋਂ ਚੀਜ਼ਾਂ ਦੇ ਮਿਆਰ ਨੂੰ ਯਕੀਨੀ ਕਰਨਾ ਹੈ ਤਾਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। 

ਉਨ੍ਹਾਂ ਕਿਹਾ ਕਿ ਜੇ ਕੋਈ ਦੁਕਾਨਦਾਰ ਖ਼ਾਲਸ ਤੇ ਮਿਆਰੀ ਚੀਜ਼ਾਂ ਵੇਚਦਾ ਹੈ ਤਾਂ ਉਸ ਨੂੰ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਖ਼ੁਰਾਕ ਸੁਰੱਖਿਆ ਕਾਨੂੰਨ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾ ਰਿਹਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਨਾਲ ਵੀ ਕੋਈ ਲਿਹਾਜ਼ ਨਹੀਂ ਕੀਤੀ ਜਾ ਰਹੀ।

ਸੀਨੀਅਰ ਸਿਹਤ ਅਧਿਕਾਰੀ ਨੇ ਦੁਕਾਨਦਾਰਾਂ ਨੂੰ ਇਹ ਵੀ ਕਿਹਾ ਕਿ ਸਿਹਤ ਵਿਭਾਗ ਜਾਂ ਫ਼ੂਡ ਸੇਫ਼ਟੀ ਵਿੰਗ ਦੇ ਕਿਸੇ ਵੀ ਅਧਿਕਾਰੀ ਦੇ ਨਾਮ ’ਤੇ ਕਿਸੇ ਕਿਸਮ ਦੀ ਰਿਸ਼ਵਤ ਜਾਂ ਪੈਸੇ ਮੰਗੇ ਜਾਣ ’ਤੇ ਤੁਰੰਤ ਸਿਹਤ ਵਿਭਾਗ ਕੋਲ ਸ਼ਿਕਾਇਤ ਕੀਤੀ ਜਾਵੇ ਤਾਕਿ ਅਜਿਹੇ ਮਾੜੇ ਅਨਸਰਾਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਕਿਸੇ ਵੀ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।

 

Tags: Health , Dr Renu Singh , Civil Surgeon Mohali , S.A.S Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD