Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਨੇ ਸ਼ਾਂਤਮਈ ਵੋਟਿੰਗ ਲਈ ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ

ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਵੋਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ

Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 15 Oct 2024

Last updated on: Oct 15, 2024, 00:00 IST

ਮਾਨਸਾ ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੀ ਪੋਲਿੰਗ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਦਾ ਸ਼ਾਂਤਮਈ ਢੰਗ ਨਾਲ ਵੋਟਿੰਗ ਕਰਨ ਲਈ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਤਾਇਨਾਤ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਪੋਲਿੰਗ ਅਤੇ ਗਿਣਤੀ ਦੌਰਾਨ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇ, ਸ਼ਾਂਤੀਪੂਰਵਕ ਅਤੇ ਨਿਰਪੱਖਤਾ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ 04 ਹਜ਼ਾਰ ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਨਸਾ ਜ਼ਿਲ੍ਹੇ ਦੇ 05 ਬਲਾਕਾਂ ਵਿਖੇ 547 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਵੋਟਾਂ ਸਵੇਰੇ 08 ਵਜੇ ਤੋਂ ਸ਼ਾਮ 04 ਵਜੇ ਤੱਕ ਪੋਲ ਕਰਵਾਈਆਂ ਗਈਆਂ।

ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਗਰਾਮ ਪੰਚਾਇਤ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਗਏ ਸਨ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਚੋਣਾਂ ਦੌਰਾਨ ਮਾਹੌਲ ਖ਼ਰਾਬ ਨਾ ਕਰ ਸਕੇ ਅਤੇ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

 

Tags: Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD