Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ - ਹਰਜੋਤ ਬੈਂਸ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 16 Oct 2024

Last updated on: Oct 16, 2024, 00:00 IST

ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਆਯੋਜਿਤ ਭਰਵੇ ਤੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਵਿੱਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। 

ਅੱਜ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸੰਸਥਾਂ ਵੱਲੋਂ ਸੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕਾ ਵਾਸੀਆਂ ਨੇ ਹੁੰਮ ਹੁਮਾ ਕੇ ਸ਼ਮੂਲੀਅਤ ਕੀਤੀ। ਸ.ਬੈਂਸ ਨੇ ਕਿਹਾ ਕਿ ਜੇਕਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਨਜ਼ਰ ਮਾਰੀਏ ਤਾਂ ਭਗਵਾਨ ਵਾਲਮੀਕਿ ਜੀ ਦੁਆਰਾ ਰਮਾਇਣ ਲਿਖੀ ਸੀ। ਵਾਲਮੀਕਿ ਜੈਯੰਤੀ ਨੂੰ ਪ੍ਰਗਟ ਦਿਵਸ ਦੇ ਰੂਪ ਮਨਾਇਆ ਜਾਦਾ ਹੈ। 

ਸ.ਬੈਂਸ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੀ ਮੁਲਾਕਾਤ ਭਗਵਾਨ ਰਾਮ ਚੰਦਰ ਜੀ ਨਾਲ ਉਨ੍ਹਾਂ ਦੇ ਬਨਵਾਸ ਦੌਰਾਨ ਹੋਈ ਸੀ, ਇਹ ਵੀ ਕਿਹਾ ਜਾਦਾ ਹੈ ਕਿ ਭਗਵਾਨ ਵਾਲਮੀਕਿ ਜੀ ਨੇ ਸੀਤਾ ਮਾਤਾ ਨੂੰ ਆਪਣਾ ਆਸ਼ਰਮ ਰਹਿਣ ਲਈ ਦਿੱਤਾ ਸੀ, ਜਿੱਥੇ ਉਨ੍ਹਾਂ ਨੇ ਆਪਣੇ ਪੁੱਤਰ ਲਵ, ਕੁਸ਼ ਨੂੰ ਜਨਮ ਦਿੱਤਾ ਸੀ। ਲਵ ਤੇ ਕੁਸ਼ ਦੇ ਜਨਮ ਤੋ ਬਾਅਦ ਭਗਵਾਨ ਵਾਲਮੀਕਿ ਜੀ ਉਨ੍ਹਾਂ ਦੇ ਗੁਰੂ ਬਣ ਗਏ ਸਨ ਤੇ ਉਨ੍ਹਾਂ ਨੂੰ ਰਮਾਇਣ ਬਾਰੇ ਸਿੱਖਿਆ ਦਿੱਤੀ, ਜਿਸ ਵਿੱਚ 24000 ਹਜ਼ਾਰ ਸਲੋਕ ਤੇ 7 ਕਾਂਡ ਹਨ। 

ਉਨ੍ਹਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖੀ ਰਮਾਇਣ ਵਿੱਚ ਭਗਵਾਨ ਰਾਮ ਚੰਦਰ ਜੀ ਦੁਆਰਾ ਰਾਵਣ ਨੂੰ ਮਾਰਨ ਬਾਰੇ ਦੱਸਿਆ ਹੈ ਜਿਸ ਨੂੰ ਬੁਰਾਈ ਤੇ ਚੰਗਿਆਈ ਦੀ ਜਿੱਤ ਦੇ ਤਿਉਹਾਰ ਦੁਸਹਿਰੇ ਦੇ ਰੂਪ ਵਿਚ ਮਨਾਉਦੇ ਹਾਂ ਤੇ ਭਗਵਾਨ ਰਾਮ ਦੇ ਅਯੁੱਧਿਆ ਵਾਪਸ ਵਰਤਣ ਬਾਰੇ ਵੀ ਦੱਸਿਆ ਹੈ ਜਿਸ ਨੂੰ ਰੋਸ਼ਨੀ ਦੇ ਤਿਉਹਾਰ ਦੀਵਾਲੀ ਦੇ ਰੂਪ ਵਿਚ ਮਨਾਇਆ ਜਾਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖਤ ਰਮਾਇਣ ਨੂੰ ਪ੍ਰਸਿੱਧ ਧਾਰਮਿਕ ਗ੍ਰੰਥ ਵੱਜੋ ਮਾਨਤਾ ਪ੍ਰਾਪਤ ਹੈ। 

ਸ.ਬੈਂਸ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੂੰ ਆਦਿ ਕਵੀ ਜਾਂ ਪਹਿਲੇ ਕਵੀ ਦੇ ਰੂਪ ਵਿੱਚ ਜੀ ਜਾਣਿਆ ਜਾਦਾ ਹੈ। ਉਨ੍ਹਾਂ ਨੂੰ ਨਾਰਦ ਮੁਨੀ ਜੀ ਨੇ ਭਗਵਾਨ ਰਾਮ ਜੀ ਦੇ ਜੀਵਨ ਨਾਲ ਜੋੜਿਆ ਅਤੇ ਅੱਜ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਰਚਨਾਵਾ ਸਮੁੱਚੀ ਲੋਕਾਈ ਤੇ ਕੁੱਲ ਸੰਸਾਰ ਨੂੰ ਸੇਧ ਦੇ ਰਹੀਆਂ ਹਨ। ਇਸ ਮੌਕੇ ਰਵੀ ਹੰਸ ਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ  ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ। 

ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਪ੍ਰਧਾਨ ਰਵੀ ਹੰਸ, ਹਰਤੇਗਵੀਰ ਸਿੰਘ ਤੇਗੀ,ਦੀਪਕ ਆਂਗਰਾ ਵਪਾਰ ਮੰਡਲ ਪ੍ਰਧਾਨ, ਦਇਆ ਸਿੰਘ ਸੰਧੂ, ਸ਼ੰਮੀ ਬਰਾਰੀ ਯੂਥ ਆਗੂ, ਰਾਜਦੀਪ ਕਾਕੂ, ਜਸਦੀਪ ਆਲਮ, ਦਲੀਪ ਹੰਸ, ਨਿਤਿਨ ਸ਼ਰਮਾ, ਪਰਵਿੰਦਰ ਸਿੰਘ ਘੱਗਾ ਤੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD