Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪਰਮਵੀਰ ਸਿੰਘ ਨੇ ਪਰਾਲੀ ਪ੍ਬੰਧਨ ਸਬੰਧੀ ਸਬ ਡਵੀਜ਼ਨ ਤਰਨ ਤਾਰਨ ਨਾਲ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਨਿਯਮਾਂ ਅਨੁਸਾਰ ਕੀਤੀ ਜਾਵੇਗੀ ਸਖਤ ਕਾਰਵਾਈ-ਸ਼੍ਰੀ ਪਰਮਵੀਰ ਸਿੰਘ

Paramvir Singh, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 16 Oct 2024

Last updated on: Oct 16, 2024, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਮਵੀਰ ਸਿੰਘ ਆਈ. ਏ. ਐਸ ਨੇ ਪਰਾਲੀ ਪ੍ਬੰਧਨ ਸਬੰਧੀ ਸਬ ਡਵੀਜ਼ਨ ਤਰਨ ਤਾਰਨ ਨਾਲ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ  ਸੀਨੀਅਰ ਕਪਤਾਨ ਪੁਲਿਸ ਸ਼੍ਰੀ ਗੋਰਵ ਤੂਰਾ, ਸਬ ਡਵੀਜ਼ਨਲ ਮੈਜਿਸਟਰੇਟ ਤਰਨਤਾਰਨ ਸ਼੍ਰੀ ਅਰਵਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਪਾਲ ਸਿੰਘ ਪਨੂੰ, ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ, ਨੋਸ਼ਹਿਰਾ ਪਨੂੰਆਂ ਅਤੇ ਤਰਨਤਾਰਨ, ਪ੍ਰੋਜੈਕਟ ਡਾਇਰੈਕਟਰ ਆਤਮਾ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗੀ੍ਨ ਟਿ੍ਬਿਊਨ, ਭਾਰਤ ਸਰਕਾਰ ਵਲੋਂ ਉੱਚੇਚੇ  ਤੌਰ 'ਤੇ ਪਹੁੰਚੇ ਅਬਜ਼ਰਵਰ ਅਨੁਰਾਗ ਤਿ੍ਪਾਠੀ, ਮਾਧੀਵ ਕੁਮਾਰ ਸਾਇੰਸਟਿਸਟ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨਵੀ ਦਿੱਲੀ ਅਤੇ ਸਬ ਡਵੀਜ਼ਨ ਤਰਨ ਤਾਰਨ ਦੇ ਸਮੂਹ ਕਲੱਸਟਰ ਅਫ਼ਸਰ  ਹਾਜ਼ਰ ਸਨ। 

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ ਹੈ । ਉਹਨਾ ਕਿਹਾ ਕਿ ਜਿਲਾ ਤਰਨਤਾਰਨ ਵਿੱਚ ਪਰਾਲੀ ਦੇ ਮਾਮਲੇ ਲਗਾਤਾਰ ਆ ਰਹੇ ਹਨ, ਇਸ ਲਈ  ਸਮੂਹ ਸਟਾਫ ਬਿਨਾ ਕਿਸੇ ਛੁੱਟੀ ਤੋਂ ਫੀਲਡ ਵਿਚ ਹਾਜਰ ਰਹੇਗਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰੇਗਾ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਜਿਵੇਂ ਕਿ ਐਫ. ਆਈ. ਆਰ , ਜੁਰਮਾਨੇ ਅਤੇ ਲਾਲ ਇੰਦਰਾਜ਼ ਕਰਨੇ ਯਕੀਨੀ ਬਣਾਉਣਗੇ ਅਤੇ ਰੋਜ਼ਾਨਾ ਰਿਪੋਰਟ ਕਰਨਗੇ। 

ਸੀਨੀਅਰ ਕਪਤਾਨ ਪੁਲਿਸ ਸ਼੍ਰੀ ਗੋਰਵ ਤੂਰਾ  ਨੇ ਕਿਹਾ ਕਿ ਹਰੇਕ ਪਿੰਡ ਵਿੱਚ ਪੁਲਿਸ ਮੁਲਾਜ਼ਮ ਲਗਾ ਦਿਤੇ ਗਏ ਹਨ ਅਤੇ ਪੁਲਿਸ ਵਿਭਾਗ ਪਰਾਲੀ ਨੂੰ ਅੱਗ ਲੱਗਣ ਦੀਆਂ  ਘਟਨਾਵਾਂ ਤੇ ਕਾਬੂ ਪਾਉਣ ਵਿੱਚ ਪੂਰਨ ਸਹਿਯੋਗ ਕਰੇਗਾ। ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਪਾਲ ਸਿੰਘ ਪਨੂੰ ਨੇ ਦੱਸਿਆ ਕਿ  ਪੀ. ਆਰ. ਐਸ. ਸੀ ਵਲੋਂ ਆ ਰਹੀਆਂ ਲੋਕੇਸ਼ਨਾਂ ਤੇ ਸੀ. ਕਿਊ. ਏ. ਐਮ ਦੇ ਅਬਜਰਵਰਾਂ ਦੀ ਵਿਜਟ ਕਰਵਾਈ ਜਾ ਰਹੀ ਹੈ ਅਤੇ ਜਿਆਦਾਤਰ ਲੋਕੇਸ਼ਨਾਂ ਤੇ ਅੱਗ ਲੱਗੀ ਨਹੀਂ ਪਾਈ ਗਈ ਹੈ। 

ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਕਿਹਾ ਕਿ ਜਿਸ ਕਿਸਾਨ ਨੇ ਇੰਨ ਸੀਟੂ ਵਿਧੀ ਰਾਹੀ ਕਣਕ  ਬੀਜਣੀ ਹੈ ਉਹ ਸੁਪਰ ਐਸ. ਐਮ. ਐਸ ਸਿਸਟਮ ਲੱਗੀ ਕੰਬਾਈਨ ਹਾਰਵੈਸਟਰ ਨਾਲ ਹੀ ਫਸਲ ਦੀ ਕਟਾਈ ਕਰਵਾਏ ਤਾਂ ਜੋ ਸੁਪਰ ਐਸ. ਐਮ. ਐਸ ਸਿਸਟਮ ਦੁਆਰਾ ਕੁਤਰਾ ਕੀਤੀ ਗਈ ਪਰਾਲੀ ਨੂੰ ਜਮੀਨ ਵਿੱਚ ਮਿਲਾਇਆ ਜਾ ਸਕੇ। ਇਸਦੇ ਨਾਲ ਹੀ ਉਹਨਾਂ ਆਦੇਸ਼ ਦਿੱਤੇ ਕਿ ਕੋਈ ਵੀ ਕੰਬਾਈਨ ਹਾਰਵੈਸਟਰ ਰਾਤ ਨੂੰ ਝੋਨੇ ਦੀ ਕਟਾਈ ਨਹੀ ਕਰੇਗਾ ਤਾਂ ਜੋ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਲਿਜਾਇਆ ਜਾ ਸਕੇ।

 

Tags: Paramvir Singh , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD