Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ: ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਜਿੱਤਣ ਵਾਲੇ ਤਿੰਨਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਕੀਤਾ ਸਨਮਾਨਿਤ

Dr. Ajay Gupta, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 16 Oct 2024

Last updated on: Oct 16, 2024, 00:00 IST

ਕੇਂਦਰੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਹਮਾਇਤੀ ਸਰਪੰਚਾਂ ਅਤੇ ਪੰਚਾਂ ਨੂੰ ਵਿਧਾਇਕ ਡਾ: ਅਜੇ ਗੁਪਤਾ ਨੇ ਸਨਮਾਨਿਤ ਕੀਤਾ।  ਵਿਧਾਇਕ ਡਾ: ਗੁਪਤਾ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੁਣ ਲੋਕਾਂ ਦੀ ਸੇਵਾ ਵਿਚ ਜੁੱਟ ਜਾਣ।  ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਮੂਲੇਚੱਕਾ, ਪਿੰਡ ਥਾਂਦੇ ਅਤੇ ਕੀਰਤਨ ਗੜ੍ਹ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਫਤਵਾ ਦੇ ਦਿੱਤਾ ਹੈ।  

ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਤਿੰਨਾਂ ਪੰਚਾਇਤਾਂ ਦੇ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾ ਰਹੇ ਹਨ।  ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਇਨ੍ਹਾਂ ਪੰਚਾਇਤਾਂ ਵਿੱਚੋਂ ਚੁਣੇ ਗਏ ਸਰਪੰਚ ਅਤੇ ਪੰਚਾਂ ਦੀ ਟੀਮ ਮਿਲ ਗਈ ਹੈ।  ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਇਨ੍ਹਾਂ ਪੰਚਾਇਤਾਂ ਵਿੱਚ ਪੈਂਦੇ ਸਕੂਲਾਂ ਅਤੇ ਡਿਸਪੈਂਸਰੀਆਂ ਨੂੰ ਅਪਗ੍ਰੇਡ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹ ਖੁਦ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।  

ਇਸ ਤਰ੍ਹਾਂ ਹੁਣ ਚੁਣੇ ਹੋਏ ਸਰਪੰਚ ਅਤੇ ਪੰਚਾਂ ਨੂੰ ਆਪੋ-ਆਪਣੀਆਂ ਪੰਚਾਇਤਾਂ ਵਿੱਚ ਪੈਂਦੇ ਇਲਾਕਿਆਂ ਦੇ ਵਿਕਾਸ ਕਾਰਜਾਂ ਵਿੱਚ ਜੁੱਟ ਜਾਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਕੇਂਦਰੀ ਵਿਧਾਨ ਸਭਾ ਹਲਕੇ ਵਿਚ ਪੈਂਦੀਆਂ ਤਿੰਨ ਪੰਚਾਇਤਾਂ ਜਿਨ੍ਹਾਂ ਵਿਚ ਮੂਲੇਚੱਕਾ ਤੋਂ ਹਰਜੀਤ ਸਿੰਘ ਦੀ ਪਤਨੀ ਕਵਲਜੀਤ ਕੌਰ, ਬੀਬੀ ਸ਼ਿੰਦਰ ਕੌਰ, ਵਿਜੇ ਸਿੰਘ, ਹਰਜਿੰਦਰ ਸਿੰਘ, ਵਿਪਨ ਜੀਤ ਸਿੰਘ, ਦਵਿੰਦਰ ਕੌਰ, ਸੁਰਜੀਤ ਸਿੰਘ, ਹਰਪਾਲ ਸਿੰਘ, ਪਰਮਜੀਤ ਕੌਰ, ਚਰਨਜੀਤ ਕੌਰ ਪੰਚ ਚੁਣੇ ਗਏ।  

ਪਿੰਡ ਥਾਂਦੇ ਤੋਂ ਗੁਰਵਿੰਦਰ ਕੌਰ ਸਰਪੰਚ, ਰਿੰਮੀ, ਜਸਬੀਰ ਕੌਰ, ਸਵਿੰਦਰ ਕੌਰ, ਬਿੱਟੂ, ਰਣਜੀਤ ਸਿੰਘ, ਮਹਾਂਵੀਰ ਸਿੰਘ ਕੁਲਦੀਪ ਸਿੰਘ ਪੰਚ ਚੁਣੇ ਗਏ।  ਇਸੇ ਤਰ੍ਹਾਂ ਕੀਰਤਨ ਗੜ੍ਹ ਪੰਚਾਇਤ ਤੋਂ ਸੁਖਦੇਵ ਸਿੰਘ ਸਰਪੰਚ ਅਤੇ ਮੇਜਰ ਸਿੰਘ ਪੰਚ ਚੁਣੇ ਗਏ। ਚੁਣੇ ਗਏ ਸਰਪੰਚ ਅਤੇ ਪੰਚਾਂ ਨੇ ਵਿਧਾਇਕ ਡਾ: ਅਜੈ ਗੁਪਤਾ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਜਿੱਤ ਨਹੀਂ ਹੈ, ਇਹ ਆਮ ਆਦਮੀ ਪਾਰਟੀ ਦੀ ਜਿੱਤ ਹੈ।  ਉਨ੍ਹਾਂ ਕਿਹਾ ਕਿ ਅਸੀਂ ਆਪਣੇ-ਆਪਣੇ ਪੰਚਾਇਤੀ ਖੇਤਰਾਂ ਨੂੰ ਕਿਸੇ ਵੀ ਹਾਲਤ ਵਿੱਚ ਸ਼ਹਿਰਾਂ ਦੀ ਤਰਜ਼ ’ਤੇ ਬਣਾਵਾਂਗੇ।

 

Tags: Dr. Ajay Gupta , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD