Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ - ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਖੰਨਾ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 16 Oct 2024

Last updated on: Oct 16, 2024, 00:00 IST

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਗਵਾਨ ਵਾਲਮੀਕਿ ਜੀ ਦੇ ਪਰਗਟ ਉਤਸਵ ਸਬੰਧੀ ਵਧਾਈ ਦਿੰਦਿਆਂ ਕਿਹਾ ਕਿ ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯਤਨਸ਼ੀਲ ਹੈ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਬੁੱਧਵਾਰ ਨੂੰ ਭਗਵਾਨ ਵਾਲਮੀਕਿ ਮੰਦਰ ਖੰਨਾ ਵਿਖੇ ਵਾਲਮੀਕਿ ਸਮਾਜ ਵੱਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਭਗਵਾਨ ਵਾਲਮੀਕਿ ਮੰਦਰ ਵਿਚ ਨਤਮਸਤਕ ਹੋਏ ਅਤੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਭਗਵਾਨ ਵਾਲਮੀਕਿ ਮੰਦਰ ਕਮੇਟੀ ਖੰਨਾ ਦੇ ਪ੍ਰਧਾਨ ਰੰਜੀਵ ਕੁਮਾਰ, ਵਾਈਸ ਪ੍ਰਧਾਨ ਵਿੱਕੀ ਬਾਲੂ ਅਤੇ ਹੋਰ ਅਹੁਦੇਦਾਰਾਂ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਵਾਲਮੀਕ ਸਮਾਜ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਵਿੱਦਿਆ ਵੱਲ ਵਿਸ਼ੇਸ਼ ਧਿਆਨ ਦੇਣ ਤਾਂ  ਜ਼ੋ ਉਹਨਾਂ ਦਾ ਭਵਿੱਖ ਚੰਗਾ ਬਣ ਸਕੇ ਅਤੇ ਉਹ ਦੇਸ਼ ਦੀਆਂ ਉੱਚ ਅਸਾਮੀਆਂ ਪ੍ਰਾਪਤ ਕਰਨ ਦੇ ਯੋਗ ਬਣ ਸਕਣ। ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸ਼ਿਖਿਆਵਾਂ ਤੇ ਚਲਦੇ ਹੋਏ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਅੱਜ ਦੇ ਯੁੱਗ ਵਿਚ ਸਾਰਥਿਕ ਹੈ ਅਤੇ ਇਸ ਤੇ ਅਮਲ ਕਰਕੇ ਸਮਾਜ ਵਿਚ ਬਰਾਬਰਤਾ ਲਿਆਂਦੀ ਜਾ ਸਕਦੀ ਹੈ। ਉਹਨਾ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀ ਉਹਨਾਂ ਦੇ ਸਿਧਾਂਤਾ, ਆਪਸੀ ਭਾਈਚਾਰੇ ਅਤੇ ਨੈਤਿਕ ਕਦਰਾਂ ਕੀਮਤਾ ਤੇ ਚਲਦੇ ਹੋਏ ਇੱਕ ਨਿਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਹੋ ਕੇ ਕੰਮ ਕਰੀਏ। 

ਉਹਨਾਂ ਸਮਾਜ ਦੇ ਸਾਰੇ ਵਰਗਾਂ ਨੂੰ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਆਪਸੀ ਭਾਈਚਾਰਾ ਅਤੇ ਕੌਮੀ ਏਕਤਾ ਹੋਰ ਮਜ਼ਬੂਤ ਕੀਤੀ ਜਾ ਸਕੇ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋ ਕੇ ਗਊਸ਼ਾਲਾ ਚੌਕ, ਖਟੀਕਾ ਚੌਕ, ਦੇਵੀ ਦਿਵਾਲਾ ਚੌਕ, ਬੁੱਕ ਮਾਰਕੀਟ, ਜੀ.ਟੀ.ਰੋਡ, ਗੁਰਦੁਆਰਾ ਕਲਗੀਧਰ, ਪੀਰਖਾਨਾ ਰੋਡ ਆਦਿ ਖੰਨਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਵਿੱਚ ਕੱਢੀ ਗਈ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD