Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 17 Oct 2024

Last updated on: Oct 17, 2024, 00:00 IST

ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ ਦਿੱਤਾ ਹੈ। ਇਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੌਜੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲਾਂ ਵਿੱਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜੇਲ ਵਿਭਾਗ ਲਈ ਲੋੜੀਂਦੇ ਫ਼ੰਡਾਂ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਛੇਤੀ ਮੁਲਾਕਾਤ ਕਰਨਗੇ ਅਤੇ ਜੇਲਾਂ ਦੇ ਆਧੁਨਿਕੀਕਰਨ ਅਤੇ ਉਥੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜੇਲਾਂ ਵਿੱਚ ਕੈਦੀਆਂ ਦੀ ਵੱਧ ਤਾਦਾਦ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਆਂ ਜੇਲਾਂ ਦੀ ਉਸਾਰੀ ਦੇ ਨਾਲ-ਨਾਲ ਨਵੀਆਂ ਬੈਰਕਾਂ ਉਸਾਰੀਆਂ ਜਾਣਗੀਆਂ।

ਜੇਲਾਂ ਨੂੰ ਸੁਰੱਖਿਆ ਅਤੇ ਸਹੂਲਤਾਂ ਪੱਖੋਂ ਬਿਹਤਰ ਬਣਾ ਕੇ ਜੇਲ ਪ੍ਰਣਾਲੀ ਵਿੱਚ ਸੁਧਾਰ ਕਰਨ ਦੀ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਜੇਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਲਈ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਜੇਲਾਂ ਵਿੱਚ ਵੱਖੋ-ਵੱਖ ਉਤਪਾਦ ਤਿਆਰ ਕੀਤੇ ਜਾਣ ਤਾਂ ਜੋ ਜੇਲਾਂ ਨੂੰ ਵਿੱਤ ਪੱਖੋਂ ਸਵੈ-ਨਿਰਭਰ ਬਣਾਇਆ ਜਾ ਸਕੇ। ਇਸੇ ਤਰ੍ਹਾਂ ਕੈਦੀਆਂ ਤੇ ਹਵਾਲਾਤੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਸਣੇ ਉਨ੍ਹਾਂ ਲਈ ਬਣਾਈਆਂ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕੀਤਾ ਜਾਵੇ।

ਵਿਆਪਕ ਸਮੀਖਿਆ ਮੀਟਿੰਗ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਜੇਲ ਢਾਂਚੇ ਵਿੱਚ ਸੁਧਾਰ ਲਈ ਚਲਾਏ ਜਾ ਰਹੇ ਪ੍ਰਾਜੈਕਟਾਂ, ਮੌਜੂਦਾ ਚੁਣੌਤੀਆਂ ਦੇ ਹੱਲ ਲਈ ਰਣਨੀਤੀਆਂ, ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ, ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ, ਅੰਤਰ-ਵਿਭਾਗੀ ਸੰਚਾਰ ਸੁਧਾਰ ਅਤੇ ਮੁੜ-ਵਸੇਬਾ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀ ਨੇ ਕੈਦੀਆਂ ਲਈ ਮੁੜ-ਵਸੇਬੇ ਦੇ ਉਦੇਸ਼ ਨਾਲ ਹੁਨਰ ਵਿਕਾਸ ਪ੍ਰੋਗਰਾਮਾਂ ਅਤੇ ਕਿੱਤਾਮੁਖੀ ਸਿਖਲਾਈ ਦੇ ਉਪਰਾਲਿਆਂ 'ਤੇ ਜ਼ੋਰ ਦਿੱਤਾ ਤਾਂ ਜੋ ਕੈਦੀਆਂ ਨੂੰ ਜੁਰਮ ਦੀ ਦੁਨੀਆਂ ਵੱਲੋਂ ਮੋੜ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।

ਜੇਲ ਸੁਪਰਡੰਟਾਂ ਨੇ ਆਪੋ-ਆਪਣੀਆਂ ਜੇਲਾਂ ਨਾਲ ਸਬੰਧਤ ਚੁਣੌਤੀਆਂ ਜਿਵੇਂ ਕੈਦੀਆਂ ਤੇ ਹਵਾਲਾਤੀਆਂ ਦੀ ਵੱਧ ਤਾਦਾਦ, ਸਟਾਫ਼ ਅਤੇ ਸਰੋਤਾਂ ਦੀ ਕਮੀ ਆਦਿ ਸਾਂਝੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਜੇਲ ਪ੍ਰਬੰਧਨ ਵਿੱਚ ਸੁਧਾਰ ਲਈ ਦੀਰਘਕਾਲੀ ਉਪਾਅ ਲਾਗੂ ਕਰਨ ਸਣੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ।ਜੇਲ ਮੰਤਰੀ ਨੇ ਕੈਦੀਆਂ ਦੇ ਵਿੱਦਿਅਕ ਪ੍ਰੋਗਰਾਮਾਂ ਦਾ ਵਿਸਥਾਰ ਕਰਨ, ਨਿਗਰਾਨੀ ਅਤੇ ਪ੍ਰਸ਼ਾਸਨਕ ਕਾਰਜਾਂ ਲਈ ਤਕਨਾਲੌਜੀ ਦੀ ਵਰਤੋਂ ਵਿੱਚ ਵਾਧਾ ਕਰਨ ਅਤੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਸਬੰਧੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਦੀਆਂ ਯੋਜਨਾਵਾਂ ਦੀ ਵੀ ਰੂਪ-ਰੇਖਾ ਉਲੀਕੀ।

ਸ. ਲਾਲਜੀਤ ਸਿੰਘ ਭੁੱਲਰ ਨੇ ਜੇਲਾਂ ਵਿੱਚ ਸੁਧਾਰ ਦੇ ਏਜੰਡੇ ਨੂੰ ਅੱਗੇ ਤੋਰਨ ਲਈ ਸੁਪਰਡੰਟਾਂ ਅਤੇ ਵਿਭਾਗ ਦੇ ਸਮੂਹਿਕ ਯਤਨਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਨਾਲ ਇਹ ਯਕੀਨੀ ਬਣਨਾ ਤੈਅ ਹੈ ਕਿ ਪੰਜਾਬ ਦੀਆਂ ਜੇਲਾਂ ਆਧੁਨਿਕ ਮਾਪਦੰਡਾਂ ਦੇ ਅਨੁਕੂਲ ਅਤੇ ਵਿਆਪਕ ਸਮਾਜਿਕ ਤਾਣੇ-ਬਾਣੇ ਵਿੱਚ ਸਕਾਰਾਤਮਕ ਯੋਗਦਾਨ ਪਾਉਣਯੋਗ ਹਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਜੇਲਾਂ) ਸ੍ਰੀ ਅਲੋਕ ਸ਼ੇਖਰ, ਏ.ਡੀ.ਜੀ.ਪੀ. (ਜੇਲਾਂ) ਸ੍ਰੀ ਅਰੁਣ ਪਾਲ ਸਿੰਘ, ਆਈ.ਜੀ. (ਜੇਲਾਂ) ਸ੍ਰੀ ਆਰ.ਕੇ. ਅਰੋੜਾ, ਡੀ.ਆਈ.ਜੀ. (ਜੇਲਾਂ ਮੁੱਖ ਦਫ਼ਤਰ) ਸ੍ਰੀ ਸੁਰਿੰਦਰ ਸਿੰਘ ਅਤੇ ਸਾਰੇ ਜੇਲ ਸੁਪਰਡੰਟ ਅਤੇ ਮੁੱਖ ਦਫ਼ਤਰ ਦੇ ਅਧਿਕਾਰੀ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD