Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 17 Oct 2024

Last updated on: Oct 17, 2024, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ। ਉਹ ਅੱਜ ਪਟਿਆਲਾ ਦੇ ਪੀ.ਐਮ.ਡਬਲਿਊ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। 

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ’ਤੇ ਪਾਇਆ। ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਪੰਜਾਬ ਵਿੱਚ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਅਸੀਂ ਪ੍ਰਣ ਕਰੀਏ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਣਾਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਕਰੀਏ। ਇਸ ਮੌਕੇ ਵੀਰ ਮੁਕੇਸ਼ (ਲਾਡੀ) ਦੇ ਕੀਰਤਨ ਜਥੇ ਨੇ ਸੰਗਤਾਂ ਨੂੰ ਆਪਣੇ ਕੀਰਤਨ ਨਾਲ ਨਿਹਾਲ ਕੀਤਾ।

ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਜਨਕ ਰਾਜ, ਸੁਰੇਸ਼, ਪ੍ਰਮੋਦ ਕੁਮਾਰ, ਅਜੇ ਕੁਮਾਰ, ਰਾਮ ਗੌਰਵ, ਮਨੀਸ਼ ਕੁਮਾਰ, ਡਾ. ਡੀ.ਐਸ ਗਿੱਲ, ਜੀ ਐਸ ਨਾਰੰਗ, ਹਰਮੇਸ਼ ਸਿੰਘ, ਹਰਚੰਦ ਸਿੰਘ, ਸੰਦੀਪ ਕੁਮਾਰ, ਓਮ ਪ੍ਰਕਾਸ਼, ਧਰਮਪਾਲ, ਐਸ.ਪੀ ਸਿੰਘ, ਵਿਨੈ ਕੁਮਾਰ, ਸ਼ਾਮ ਲਾਲ, ਤਰਸੇਮ ਚੰਦ, ਪਰਮਜੀਤ ਸਿੰਘ, ਮੋਹਿੰਦਰ ਸਿੰਘ, ਰਾਜ ਕੁਮਾਰ, ਇਸ਼ਵਰ ਚੰਦ, ਨਰੇਸ਼ ਕੁਮਾਰ, ਸਵਰਨ ਅਟਵਾਲ, ਜੀਵਨ ਕੁਮਾਰ, ਪਰਮਿੰਦਰ ਸਿੰਘ, ਸਤਪਾਲ ਸਿੰਘ, ਮਨਜੀਤ, ਜਗਤਾਰ ਸਿੰਘ, ਮਾਨ ਸਿੰਘ, ਵਿਜੈ ਕੁਮਾਰ, ਅਮਰੀਕ ਸਿੰਘ, ਪਾਲ ਸਿੰਘ, ਰਾਜ ਕੁਮਾਰ ਧਾਲੀਵਾਲ, ਰਾਮ ਕੁਮਾਰ, ਨਵਾਬ ਸਿੰਘ, ਪ੍ਰੇਮ ਸਿੰਘ, ਜਗਰੂਪ ਸਿੰਘ, ਅਨਿਲ ਕੁਮਾਰ, ਅਮਨ ਕੁਮਾਰ, ਦਿਨੇਸ਼ ਕੁਮਾਰ, ਸੋਨੂੰ, ਕੁਲਬੀਰ ਸਿੰਘ, ਮੇਜਰ ਸਿੰਘ, ਸੁਰਜੀਤ ਸਿੰਘ, ਹਰਬੰਸ ਸਿੰਘ ਅਤੇ ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD