Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਫ਼ਿਲੌਰ ਦੇ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਭਾਰਤ ਪੁੱਜਾ

ਡਾ.ਓਬਰਾਏ ਨੇ ਹੁਣ ਤੱਕ 377 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ : ਸੰਧੂ,ਘਈ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 17 Oct 2024

Last updated on: Oct 17, 2024, 00:00 IST

ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। 

ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਪਰਮਿੰਦਰ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹਰਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 17 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। 

ਜਿਸ ਦੀ ਬੀਤੀ 16 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨਾਲ ਮ੍ਰਿਤਕ ਹਰਵਿੰਦਰ ਸਿੰਘ ਦੀ ਕੈਨੇਡਾ ਰਹਿੰਦੀ ਭੈਣ ਬਲਜੀਤ ਕੌਰ ਅਤੇ ਇਟਲੀ ਰਹਿੰਦੀ ਭੈਣ ਜਸਬੀਰ ਕੌਰ ਨੇ ਸੰਪਰਕ ਕਰਕੇ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਜੱਦੀ ਪਿੰਡ ਭੇਜਣ ਲਈ ਕਿਹਾ ਸੀ। 

ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਹਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਹਰਵਿੰਦਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕਨੇਡਾ ਰਹਿੰਦੀ ਭੈਣ ਵੱਲੋਂ ਕੀਤਾ ਗਿਆ ਹੈ।

ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੇ ਹਰਵਿੰਦਰ ਦੇ ਜੀਜੇ ਕੁਲਦੀਪ ਸਿੰਘ,ਚਾਚਾ ਸੁਰਜੀਤ ਸਿੰਘ ਤੇ ਭਰਾ ਪ੍ਰਸ਼ੋਤਮ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ ਤੇ ਆਪਣੀ ਇਕਲੌਤੀ ਧੀ, ਜੋ ਕਿ ਵਿਦੇਸ਼ ਵਿਆਹੀ ਹੋਈ ਹੈ ਨੂੰ ਰੋਂਦਿਆਂ ਕੁਰਲੌਂਦਿਆਂ ਛੱਡ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। 

ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 377 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

     

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD