Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਮੋਹਾਲੀ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਡੇਂਗੂ ਰੋਕਥਾਮ ਮੁਹਿੰਮ

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ ਅਗਵਾਈ

Health, Dr. Hitinder Kaur, Director of Health Department, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 18 Oct 2024

Last updated on: Oct 18, 2024, 00:00 IST

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਵੱਡੇ ਪੱਧਰ ’ਤੇ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ, ਜਿਸ ਦੀ ਅਗਵਾਈ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ। ਵਿਭਾਗ ਵਲੋਂ ਸੂਬਾਈ ਸਿਹਤ ਅਧਿਕਾਰੀਆਂ ਦੀਆਂ 12 ਟੀਮਾਂ ਬਣਾ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜੀਆਂ ਗਈਆਂ, ਜਿਨ੍ਹਾਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਿਰੀਖਣ ਕੀਤਾ। 

ਡਾ. ਹਿਤਿੰਦਰ ਕੌਰ ਨੇ ਮੋਹਾਲੀ ਦੇ ਫ਼ੇਜ਼ 6 ਵਿਖੇ ਵਿਖੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਜਾਂਚਿਆ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਵੀ ਦਿਤੀ। ਡਾ. ਹਿਤਿੰਦਰ ਕੌਰ ਨੇ ਗੱਲਬਾਤ ਕਰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਸਵੇਰੇ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕਰਦੇ ਹਨ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਡੇਂਗੂ ਫੈਲਾਉਣ ਵਾਲੇ ਮੱਛਰ ’ਤੇ ਜ਼ੋਰਦਾਰ ਹੱਲਾ ਬੋਲਿਆ ਹੋਇਆ ਹੈ ਤੇ ਇਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਵੀ ਅਤਿ ਲੋੜੀਂਦਾ ਹੈ। ਇਸੇ ਦੌਰਾਨ ਫ਼ੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਹਿਤਿੰਦਰ ਕੌਰ ਨੇ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। 

ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਉਨ੍ਹਾਂ ਬੱਚਿਆਂ ਕੋਲੋਂ ਵਾਅਦਾ ਲਿਆ ਕਿ ਉਹ ਹਰ ਸ਼ੁੱਕਰਵਾਰ ਆਪੋ-ਅਪਣੇ ਘਰਾਂ ਵਿਚ ਜਾਂਚ ਕਰਨਗੇ ਅਤੇ ਯਕੀਨੀ ਬਣਾਉਣਗੇ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਪ੍ਰਦੇਸੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਸਹਾਇਕ ਡਾਇਰੈਕਟਰ ਡਾ. ਜਸਲੀਨ ਵਿਰਕ, ਸਟੇੋਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਡਾ. ਅੰਮ੍ਰਿਤਪਾਲ ਵੜਿੰਗ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

 

Tags: Health , Dr. Hitinder Kaur , Director of Health Department , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD