Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

Vigilance Bureau, Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 18 Oct 2024

Last updated on: Oct 18, 2024, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਯੂਨਿਟ ਨੇ ਟਰੈਪ ਲਗਾ ਕੇ ਅੱਜ ਏ.ਐਸ.ਆਈ. ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਵਿਰੁੱਧ ਵਿਜੀਲੈਂਸ ਬਿਊਰੋ, ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD