Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ 8.5 ਕਰੋੜ ਰੁਪੈ ਦੀ ਲਾਗਤ ਵਾਲੇ 4 ਐਮ.ਐਲ.ਡੀ. ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal, Sultanpur lodhi

Web Admin

Web Admin

5 Dariya News

ਸੁਲਤਾਨਪੁਰ ਲੋਧੀ , 18 Oct 2024

Last updated on: Oct 18, 2024, 00:00 IST

ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਸਮਰਪਿਤ ਕੀਤਾ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ “ ਬਤੌਰ ਕੈਬਨਿਟ ਮੰਤਰੀ ਉਨ੍ਹਾਂ ਨੂੰ ਪਹਿਲਾ ਸਰਕਾਰੀ ਪ੍ਰਾਜੈਕਟ ਪਵਿੱਤਰ ਨਗਰੀ ਵਿਖੇ ਲੋਕ ਅਰਪਣ ਕਰਨ ਦਾ ਸੁਭਾਗ ਮਿਲਿਆ ਹੈ”।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸੈਰ-ਸਪਾਟਾ ਦੇ ਹੱਬ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਕਿਉਂਕਿ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਥੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ।ਉਨ੍ਹਾਂ ਦੱਸਿਆ ਕਿ ਉਦਘਾਟਨ ਕੀਤੇ ਗਏ ਸੀਵਰੇਜ ਟਰੀਟਮੈਂਟ ਪਲਾਂਟ ’ਤੇ 8.85 ਕਰੋੜ ਰੁਪਏ ਦਾ ਖ਼ਰਚਾ ਆਇਆ ਹੈ ਅਤੇ ਇਸ ਨਾਲ ਸੁਲਤਾਨਪੁਰ ਸ਼ਹਿਰ ਦੀ 25 ਹਜ਼ਾਰ ਦੇ ਕਰੀਬ ਆਬਾਦੀ ਨੂੰ ਸਿੱਧਾ ਲਾਭ ਹੋਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਨਵੀਨਤਮ ਤਕਨੀਕ ਨਾਲ ਉਸਾਰੇ ਗਏ ਇਸ ਟਰੀਟਮੈਂਟ ਪਲਾਂਟ ਦੇ ਪਾਣੀ ਨਾਲ 55 ਹੈੱਕਟੇਅਰ ਵਿਚ ਸਿੰਚਾਈ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਿਰਮਾਣ ਕੰਪਨੀ ਵਲੋਂ ਅਗਲੇ 5 ਸਾਲਾਂ ਤੱਕ ਇਸ ਦੀ ਸਾਂਭ-ਸੰਭਾਲ ਕੀਤੀ ਜਾਵੇਗੀ।  ਕੈਬਨਿਟ ਮੰਤਰੀ ਵਲੋਂ ਸਥਾਨਕ ਰੈੱਸਟ ਹਾਊਸ ਵਿਖੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ, ਮੁੱਖ ਕਾਰਜਕਾਰੀ ਅਧਿਕਾਰੀ ਪੀ.ਐਮ.ਆਈ.ਡੀ.ਸੀ. ਦੀਪਤੀ ਉੱਪਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਹੋਰਨਾਂ ਵਿਭਾਗਾਂ ਦੇ ਮੁਖੀਆਂ ਨਾਲ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ 5 ਨਵੰਬਰ ਤੱਕ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਕਰਨ ਦਾ ਕੰਮ ਪੂਰਾ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਕਰਨਾ ਨਾ ਪਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੀ ਜੰਗੀ ਪੱਧਰ ਤੇ ਮੁਕੰਮਲ ਕਰਨ।ਸਥਾਨਕ ਸਰਕਾਰਾਂ ਮੰਤਰੀ ਵਲੋਂ ਕਾਲੀ ਵੇਂਈ ਦੇ 9 ਹਜ਼ਾਰ ਮੀਟਰ ਲੰਬਾਈ ਵਾਲੇ ਕੰਢਿਆਂ ਦੇ ਸੁੰਦਰੀਕਰਨ ਦਾ ਕੰਮ ਵੀ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ। ਇਸ ਤੋਂ ਇਲਾਵਾ ਸਾਰੀਆਂ ਸਟਰੀਟ ਲਾਈਟਾਂ ਵੀ ਚਾਲੂ ਹਾਲਤ ਵਿਚ ਲਿਆਉਣ ਲਈ ਕਿਹਾ।

ਸ਼ਹਿਰ ਦੀ ਸੁਰੱਖਿਆ ਦੇ ਮੱਦੇਨਜ਼ਰ ਇੰਨਟੈਗਰੇਟਿਡ ਕੰਟਰੋਲ ਰੂਮ ਅਤੇ ਤਿੰਨ ਸਮਾਰਟ ਸਕੂਲਾਂ ਦੇ ਕੰਮ ਵੀ ਕੈਬਿਨਟ ਮੰਤਰੀ ਵਲੋਂ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪਵਿੱਤਰ ਨਗਰੀ ਦੇ ਵਿਕਾਸ ਵਿਚ ਪੰਜਾਬ ਸਰਕਾਰ ਵਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ।  

ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਥਾਨਕ ਰੈੱਸਟ ਹਾਊਸ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ।ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਨਿਰਮਲ ਕੁਟੀਆ ਦਾ ਵੀ ਦੌਰਾ ਕੀਤਾ ਗਿਆ ਜਿਥੇ ਉਨ੍ਹਾਂ ਵਲੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪਵਿੱਤਰ ਵੇਂਈ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ ਗਈ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal , Sultanpur lodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD