Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਸ ਮੇਲੇ ਦੀ ਪਹਿਲੀ ਰਾਤ ਪ੍ਰਸਿੱਧ ਗਾਇਕ ਰਣਜੀਤ ਬਾਵਾ ਨੇ ਕੀਤਾ ਦਰਸ਼ਕਾਂ ਦਾ ਭਰਪੂਰ ਮਨੋਰੰਜਨ

ਸੰਗੀਤਕ ਸ਼ਾਮ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranjit Bawa, SARAS Mela, SARAS Mela Mohali, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 18 Oct 2024

Last updated on: Oct 18, 2024, 00:00 IST

ਮੋਹਾਲੀ ਵਿਖੇ ਅੱਜ ਸ਼ੁਰੂ ਆਜੀਵਿਕਾ ਸਰਸ ਮੇਲੇ ਵਿੱਚ ਪਹਿਲੀ ਸੰਗੀਤਕ ਦੌਰਾਨ ਸ਼ਾਮ ਰਣਜੀਤ ਬਾਵਾ ਨੇ ਆਪਣੇ ਚਰਚਿਤ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਤੋਂ ਪ੍ਰਭਾਵਿਤ ਹੁੰਦਿਆਂ ਗਾਇਕ ਰਣਜੀਤ ਬਾਵਾ ਨੇ ਖੁੱਲ੍ਹਦਿਲੀ ਨਾਲ ਗਾਇਆ ਅਤੇ ਲੋਕਾਂ ਦੀ ਫਰਮਾਇਸ਼ ਨੂੰ ਕਬੂਲ ਕਰਦਿਆਂ ਸ਼ਾਨਦਾਰ ਪੇਸ਼ਕਾਰੀ ਕੀਤੀ।

ਸਟਾਰ ਨਾਈਟ ਦੌਰਾਨ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਹਮੇਸ਼ਾਂ ਖੁਸ਼ੀਆਂ ਤੇ ਖੇੜਿਆਂ ਚ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਉਦਮ ਦੀ ਸ਼ਲਾਘਾ ਕੀਤੀ ਅਤੇ ਦੇਸ਼ ਦੀਆਂ ਵਿਰਾਸਤੀ ਕਲਾਵਾਂ ਅਤੇ ਸਭਿਆਚਾਰਕ ਤੰਦਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਸਰਸ ਮੇਲੇ ਨੂੰ ਇੱਕ ਸਾਰਥਕ ਕਦਮ ਦੱਸਿਆ।

ਇਸ ਮੌਕੇ ਏ.ਡੀ.ਸੀ.(ਜਨਰਲ) ਵਿਰਾਜ ਐਸ.ਤਿੜਕੇ, ਏ.ਡੀ.ਸੀ.(ਵਿਕਾਸ) ਅਤੇ ਨੋਡਲ ਅਫਸਰ ਸਰਸ ਮੇਲਾ ਸੋਨਮ ਚੌਧਰੀ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਾਂਕਰ ਗਰਗ, ਐਸ.ਡੀ.ਐਮ ਖਰੜ ਗੁਰਮਿੰਦਰ ਸਿੰਘ ਅਤੇ ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ ਹਾਜ਼ਰ ਸਨ। ਸਟਾਰ ਨਾਈਟ ਦੌਰਾਨ ਗਾਇਕ ਰਣਜੀਤ ਬਾਵਾ ਨੇ ਚਿੱਠੀਏ, ਵਗਦੀ ਰਵੀ, ਤੇਰੇ ਦਿਲ ਤੇ ਆਲ੍ਹਣਾ ਪਾਉਣਾ, ਤਾਰੀਫ਼ਾ, ਮਿੱਟੀ ਦਾ ਬਾਵਾ, ਯਾਰੀ ਚੰਡੀਗੜ੍ਹ ਵਾਲੀਏ ਤੇ ਹੈਵੀ ਵੇਟ ਭੰਗੜਾ ਆਦਿ ਚਰਚਿਤ ਗੀਤਾਂ ਨਾਲ ਲਗਭਗ ਦੋ ਘੰਟੇ ਚੰਗਾ ਰੰਗ ਬੰਨ੍ਹਿਆ।

ਖ਼ੇਤਰੀ ਸਰਸ ਮੇਲੇ ਦੀ ਪਹਿਲੀ ਰਾਤ ਲੋਕਾਂ ਨੇ ਖੂਬ ਅਨੰਦ ਮਾਣਿਆ ਅਤੇ ਵੱਖ ਵੱਖ ਰਾਜਾਂ ਦੇ ਸ਼ਿਲਪਕਾਰਾਂ ਵੱਲੋ ਤਿਆਰ ਕੀਤੇ ਸਮਾਨ ਦੀ ਖਰੀਦਦਾਰੀ ਕੀਤੀ। ਸਰਸ ਮੇਲੇ ਦੀਆਂ ਸੰਗੀਤਕ ਸ਼ਾਮਾਂ ਦੌਰਾਨ 19 ਅਕਤੂਬਰ ਨੂੰ ਸ਼ਿਵਜੋਤ, 20 ਅਕਤੂਬਰ ਨੂੰ ਫੈਸ਼ਨ ਸ਼ੋਅ ਤੋਂ ਇਲਾਵਾ ਪੰਜਾਬੀ ਸਿੰਗਰ ਪਰੀ ਪੰਧੇਰ, ਬਸੰਤ ਕੁਰ, ਸਵਿਤਾਜ ਬਰਾੜ, 21 ਅਕਤੂਬਰ ਜਸਪ੍ਰੀਤ ਸਿੰਘ ਤੇ ਆਸ਼ੀਸ਼ ਸੋਲੰਕੀ ਵੱਲੋਂ ਕਾਮੇਡੀ ਨਾਈਟ, 22 ਅਕਤੂਬਰ ਨੂੰ ਲਖਵਿੰਦਰ ਵਡਾਲੀ, 23 ਅਕਤੂਬਰ ਨੂੰ ਭੰਗੜਾ ਤੇ ਗਿੱਧਾ (ਯੂਨੀਵਰਸਿਟੀ ਟੀਮਾਂ ਵੱਲੋਂ), 24 ਨੂੰ ਪੰਜਾਬੀ ਗਾਇਕ ਜੋਬਨ ਸੰਧੂ, 25 ਅਕਤੂਬਰ ਨੂੰ ਵੱਖੋ ਵੱਖਰੇ ਕਲਾਕਾਰ, 26 ਅਕਤੂਬਰ ਨੂੰ ਕੁਲਵਿੰਦਰ ਬਿੱਲਾ ਅਤੇ ਮੇਲੇ ਦੀ ਆਖਰੀ ਰਾਤ 27 ਅਕਤੂਬਰ ਨੂੰ ਗਿੱਪੀ ਗਰੇਵਾਲ ਆਪਣੇ ਫ਼ਨ ਦਾ ਮੁਜਾਹਰਾ ਕਰਨਗੇ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranjit Bawa , SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD