Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ

ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, SARAS Mela, SARAS Mela Mohali, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 18 Oct 2024

Last updated on: Oct 18, 2024, 00:00 IST

ਮੋਹਾਲੀ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸਮਾਗਮ ਅਜੀਵਿਕਾ ਸਰਸ ਮੇਲੇ ਦੀ ਸ਼ੁਰੂਆਤ ਅੱਜ ਸ਼ਾਮ ਨੂੰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਾਨਵ ਮੰਗਲ ਸਮਾਰਟ ਸਕੂਲ ਨੇੜੇ ਸੈਕਟਰ 88 ਵਿੱਚ ਇੱਕ ਸ਼ਾਨਦਾਰ ਢੰਗ ਨਾਲ ਕੀਤੀ। ਉਦਘਾਟਨੀ ਸਮਾਰੋਹ ਵਿੱਚ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਕਾਮੇਡੀਅਨ ਤੋਂ ਐਕਟਰ ਤੇ ਪ੍ਰੋਡਿਊਸਰ ਬਣੇ ਬੀਨੂੰ ਢਿੱਲੋਂ ਵੀ ਮੌਜੂਦ ਸਨ। ਇਹ ਮੇਲਾ 18 ਤੋਂ 27 ਅਕਤੂਬਰ ਤੱਕ ਚੱਲੇਗਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਜੋ ਕਿ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੀ ਹਨ, ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਨੂੰ ਉਤਸ਼ਾਹਿਤ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਦੁਨੀਆ ਦੇ ਸਾਹਮਣੇ ਦਿਖਾਉਣ ਲਈ ਅਜਿਹੇ ਵੱਡੇ ਸਮਾਗਮ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਸ (ਪੇਂਡੂ ਕਾਰੀਗਰ ਸੁਸਾਇਟੀ ਦੇ ਸਮਾਨ ਦੀ ਵਿਕਰੀ) ਮੇਲਾ ਨਾ ਸਿਰਫ਼ ਦੇਸ਼ ਦੇ ਪੇਂਡੂ ਕਾਰੀਗਰਾਂ ਲਈ ਆਪਣੇ ਸ਼ਿਲਪਕਾਰੀ ਉਤਪਾਦਾਂ ਨੂੰ ਵੇਚਣ ਲਈ ਇੱਕ ਦੇਸ਼ ਵਿਆਪੀ ਪਲੇਟਫਾਰਮ ਪ੍ਰਦਾਨ ਕਰਦਾ ਹੈ ਬਲਕਿ ਇਹ ਭਾਰਤ ਦੇ ਭਿੰਨਤਾਵਾਂ ਭਰੇ ਸੱਭਿਆਚਾਰ ਨੂੰ ਦੇਖਣ ਦਾ ਇੱਕ ਵੱਡਾ ਮੌਕਾ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ 20 ਰਾਜਾਂ ਦੇ 600 ਦੇ ਕਰੀਬ ਕਾਰੀਗਰਾਂ ਨੇ ਦੁਰਲੱਭ ਦਸਤਕਾਰੀ ਅਤੇ ਹੱਥ ਨਾਲ ਬਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਇੱਥੇ 300 ਸਟਾਲ ਲਗਾਏ ਹਨ ਜੋ ਨਿਰਮਾਣ ਵਿੱਚ ਵਿਲੱਖਣਤਾ ਰੱਖਦੇ ਹਨ।

ਉਨ੍ਹਾਂ ਕਿਹਾ ਕਿ ਕਾਰੀਗਰਾਂ ਦਾ ਰਚਨਾਤਮਕ ਕੰਮ ਹਰ ਕਿਸੇ ਨੂੰ ਇਨ੍ਹਾਂ ਨੂੰ ਖਰੀਦਣ ਲਈ ਆਕਰਸ਼ਿਤ ਕਰਦਾ ਹੈ। ਆਗਰਾ, ਹੁਸ਼ਿਆਰਪੁਰ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਆਏ ਕਾਰੀਗਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਉਨ੍ਹਾਂ ਦੀ ਸ਼ਿਲਪਕਾਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸਮਾਨ ਦੀ ਬਿਹਤਰ ਵਿਕਰੀ ਦੀ ਕਾਮਨਾ ਕੀਤੀ। ਅਸਾਮ ਦੇ ਪੀਹੂ, ਹਰਿਆਣਾ ਦੇ ਗੁਮਰ, ਜੋਗੀ ਬੀਨ, ਨਗਾਰਾ, ਕਠਪੁਤਲੀ ਡਾਂਸ ਅਤੇ ਬਾਜ਼ੀਗਰਾਂ ਦੀ ਵਿਲੱਖਣ ਅਤੇ ਦਲੇਰਾਨਾ ਪੇਸ਼ਕਾਰੀ ਦੇ ਨਾਲ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵੱਲੋਂ ਵੰਨ-ਸੁਵੰਨੇ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸਰਸ ਮੇਲਾ ਦੇਸ਼ ਦੀ ਅਨੇਕਤਾ ਵਿੱਚ ਏਕਤਾ ਨੂੰ ਹੁਲਾਰਾ ਦੇਣ ਲਈ ਇੱਕ ਵਿਲੱਖਣ ਮੰਚ ਹੈ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸੂਬੇ ਵਿੱਚ ਪੇਂਡੂ ਕਾਰੀਗਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਅਧਿਕਾਰੀਆਂ ਵਿੱਚ ਏ.ਡੀ.ਸੀ.(ਜਨਰਲ) ਵਿਰਾਜ ਐਸ.ਤਿੜਕੇ, ਏ.ਡੀ.ਸੀ.(ਵਿਕਾਸ) ਅਤੇ ਨੋਡਲ ਅਫਸਰ ਸਰਸ ਮੇਲਾ ਸੋਨਮ ਚੌਧਰੀ, ਕਮਿਸ਼ਨਰ ਐਮ.ਸੀ. ਮੋਹਾਲੀ ਟੀ ਬੇਨਿਥ, ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ, ਐਸ.ਡੀ.ਐਮ ਖਰੜ ਗੁਰਮਿੰਦਰ ਸਿੰਘ ਅਤੇ ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ ਸ਼ਾਮਿਲ ਸਨ। ਦਸਤਕਾਰੀ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੇ ਸਟਾਲ ਦੇਸ਼ ਦੀਆਂ ਕਲਾਤਮਕ ਵਸਤਾਂ ਅਤੇ ਦਿਲਚਸਪ ਪਕਵਾਨਾਂ ਦੀ ਪ੍ਰਦਰਸ਼ਨੀ ਨਾਲ ਲੋਕਾਂ ਨੂੰ ਆਕਰਸ਼ਿਤ ਕਰ ਰਹੇ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD