Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੇਂਗੂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ : ਸਿਵਲ ਸਰਜਨ

Health, Dr. Tapinderjot Kaushal, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 18 Oct 2024

Last updated on: Oct 18, 2024, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ. ਏ. ਐੱਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਘਰ-ਘਰ ਜਾ ਕੇ ਬਰਨਾਲਾ ਸ਼ਹਿਰ, ਤਪਾ, ਧਨੌਲਾ ਅਤੇ ਮਹਿਲ ਕਲਾਂ ਬਲਾਕ ਦੇ ਸਿਹਤ ਕੇਂਦਰਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕਰਨ ਵਾਸਤੇ “ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਅੱਜ ਡੇਂਗੂ ਤੋਂ ਪ੍ਰਭਾਵਿਤ ਏਰੀਏ ਵਿੱਚ ਮੁਹਿੰਮ ਚਲਾਈ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਕੀਤਾ ਗਿਆ।

ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਕਾਲਜਾਂ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਨਰਸਿੰਗ, ਨੈਸ਼ਨਲ ਕਾਲਜ ਆਫ ਨਰਸਿੰਗ ਤੇ ਗੁਰੂ ਨਾਨਕ ਦੇਵ ਸਕੂਲ ਆਫ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਜਾਗਰੂਕ ਕੀਤਾ ਗਿਆ। ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਮਾਸ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। 

ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ 'ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਅੱਜ ਕੱਲ੍ਹ ਡੇਂਗੂ ਦਾ ਖਤਰਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ ਅਤੇ ਵਰਕਸ਼ਾਪਾਂ 'ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ , ਗਮਲੇ, ਕੂਲਰਾਂ ਅਤੇ ਫਰਿੱਜ ਦੇ ਬੈਕ ਟਰੇਅ ਆਦਿ ਥਾਵਾਂ 'ਤੇ ਪਾਣੀ ਨੂੰ ਹਫਤੇ 'ਚ ਇੱਕ ਦਿਨ ਹਰ ਸ਼ੁੱਕਰਵਾਰ ਜ਼ਰੂਰ ਸੁਕਾਉਣਾ ਚਾਹੀਦਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ 'ਚ ਸਿਹਤ ਕਰਮਚਾਰੀ ਮਨਪ੍ਰੀਤ ਸ਼ਰਮਾ, ਚਮਕੌਰ ਸਿੰਘ, ਗਣੇਸ਼ ਦੱਤ, ਗੁਰਮੇਲ ਸਿੰਘ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ। ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਡੇਂਗੂ ਸਬੰਧੀ ਜੇਕਰ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰੁੱਪ ਮੀਟਿੰਗਾਂ ਅਤੇ ਪ੍ਰੈਸ ਕਵਰੇਜ ਕਰਵਾ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।

 

Tags: Health , Dr. Tapinderjot Kaushal , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD