Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਂਗੂ ਦੀ ਰੋਕਥਾਮ ਬਾਰੇ ਸਿਹਤ ਵਿਭਾਗ ਪੂਰੀ ਤਰਾਂ ਤੱਤਪਰ : ਡਾ. ਗੁਰਪ੍ਰੀਤ ਸਿੰਘ ਰਾਏ

Health, Dr. Gurpreet Singh Rai, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 18 Oct 2024

Last updated on: Oct 18, 2024, 00:00 IST

ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਤਹਿਤ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਹਾਈ ਰਿਸਕ ਆਬਾਦੀ ਵਾਲੇ ਸਥਾਨਾਂ 'ਤੇ ਜਾ ਕੇ ਸਿਵਲ ਸਰਜਨ ਡਾਕਟਰ ਰਾਏ ਵੱਲੋਂ ਨਾਗਰਿਕਾਂ ਨੂੰ ਡੇਂਗੂ ਦੀ ਰੋਕਥਾਮ ਬਾਰੇ ਵਿਚਾਰ ਵਟਾਂਦਰਾ ਕੀਤਾ। 

ਇਸ ਮੌਕੇ ਉਨਾਂ ਦੇ ਨਾਲ  ਡਾਕਟਰ ਸਿਮਰਨ ਕੌਰ ਅਤੇ  ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਮੌਜੂਦ ਰਹੇ।  ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਵਿਸ਼ੇਸ਼ ਤੌਰ 'ਤੇ ' ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ' ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਡੇਂਗੂ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਵਿੱਚ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਨਾਗਰਿਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ। ਸਿਵਲ ਸਰਜਨ ਡਾਕਟਰ ਰਾਏ ਨੇ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਣਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ।

ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ 'ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ 'ਚ ਦਰਦ, ਜੁਕਾਮ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ 'ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ। ਜ਼ਿਲਾ ਐਪੀਡਮੋਲੋਜਿਸਟ ਡਾ. ਸਿਮਰਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ 'ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ 'ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।

ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ। ਡਾ. ਸਿਮਰਨ ਨੇ ਦਸਿਆ ਕਿ ਵਿਭਾਗ ਵੱਲੋਂ ਕਈ ਸਥਾਨਾਂ ‘ਤੇ ਡੇਂਗੂ ਦੇ ਲਾਰਵੇ ਦੇ ਖਾਤਮੇ ਲਈ ਸਪਰੇਅ ਅਤੇ ਫੋਗਿੰਗ ਵੀ ਕਰਵਾਈ ਜਾ ਰਹੀ ਹੈ।

ਇਸ ਮੌਕੇ ਡਾਕਟਰ ਸੁਖਜਿੰਦਰ ਸਿੰਘ, ਡਾ. ਰਾਜਬੀਰ ਸਿੰਘ, ਡਾਕਟਰ ਰਣਬੀਰ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਸੁਖਦੇਵ ਸਿੰਘ ਰੰਧਾਵਾ, ਬਲਾਕ ਐਜੂਕੇਟਰ ਨਵੀਨ ਕਾਲੀਆ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਜ਼ ਕਾਰਜ ਸਿੰਘ, ਗੁਰਦੇਵ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਜਸਪਿੰਦਰ ਸਿੰਘ, ਪਰਦੀਪ ਸਿੰਘ, ਮਨਜਿੰਦਰ ਸਿੰਘ,ਮਨਜੀਤ ਸਿੰਘ ਆਦਿ ਮੌਜੂਦ ਰਹੇ।

 

Tags: Health , Dr. Gurpreet Singh Rai , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD