Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇੰਪੀਰੀਅਲ ਕਾਲਜ ਲੰਡਨ ਵਿੱਚ ਰਿਸਰਚ ਐਸੋਸੀਏਟ ਵਜੋਂ ਕੰਮ ਕਰ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਖੋਜ ਕਰਨ ਲਈ ਸਖ਼ਤ ਮੇਹਨਤ ਕਰਨ ਦੀ ਪ੍ਰੇਰਣਾ ਦਿੱਤੀ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 19 Oct 2024

Last updated on: Oct 19, 2024, 00:00 IST

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਐਲੂਮਨੀ ਸੈੱਲ ਵੱਲੋਂ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਥੀ ਹੇਠ ਆਪਣੇ ਪੁਰਾਣੇ ਵਿਦਿਆਰਥੀ ਡਾ. ਦੇਵੇਂਦਰ ਮੀਨਾ ਦਾ ਇੱਕ ਇੰਟ੍ਰੈਕਟਿਵ ਸੈਸ਼ਨ ਕਰਵਾਇਆ ਗਿਆ। ਇਸ ਸਮੇਂ ਡਾ. ਮੀਨਾ ਇੰਪੀਰੀਅਲ ਕਾਲਜ ਲੰਡਨ ਵਿੱਚ ਰਿਸਰਚ ਐਸੋਸੀਏਟ ਵਜੋਂ ਕੰਮ ਕਰ ਰਹੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋ. ਫੈਲਿਕਸ ਬਾਸਟ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਡਾ. ਮੀਨਾ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਹੋਣਹਾਰ ਪੁਰਾਣੇ ਵਿਦਿਆਰਥੀ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਯੂਨੀਵਰਸਿਟੀਆਂ ਤੋਂ ਉੱਚ ਸਿੱਖਿਆ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਡਾ. ਮੀਨਾ ਨੇ 2014 ਵਿੱਚ ਸੀਯੂ ਪੰਜਾਬ ਤੋਂ ਐਮ.ਫਿਲ., 2018 ਵਿੱਚ ਆਕਸਫੋਰਡ ਯੂਨੀਵਰਸਿਟੀ ਤੋਂ ਡੀ.ਫਿਲ. ਅਤੇ 2020 ਵਿੱਚ ਭਾਰਤੀ ਵਿਗਿਆਨ ਸੰਸਥਾਨ (ਆਈਆਈਐਸਸੀ) ਬੈੰਗਲੋਰ ਦੇ ਬ੍ਰੇਨ ਰਿਸਰਚ ਸੈਂਟਰ ਤੋਂ ਪੋਸਟਡਾਕਟੋਰਲ ਦੀ ਪੜ੍ਹਾਈ ਪੂਰੀ ਕੀਤੀ। ਪ੍ਰੋਗਰਾਮ ਦੌਰਾਨ ਡਾ. ਮੀਨਾ ਨੇ ਆਪਣੇ ਜੀਵਨ ਦੇ ਤਜਰਬੇਆਂ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਕਿਵੇਂ ਉਨ੍ਹਾਂ ਦੀ ਸਫਲਤਾ ਵਿੱਚ ਸਖਤ ਮੇਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਮਾਰਗਦਰਸ਼ਨ ਨੇ ਮੁੱਖ ਭੂਮਿਕਾ ਨਿਭਾਈ। 

ਉਨ੍ਹਾਂ ਦੱਸਿਆ ਕਿ ਰਾਜਸਥਾਨ ਦੇ ਇੱਕ ਛੋਟੇ ਸ਼ਹਿਰ ਤੋਂ ਆਉਂਦੇ ਹੋਏ, ਸੀਯੂ ਪੰਜਾਬ ਵਿੱਚ ਐਮ.ਫਿਲ. ਕਰਨ ਦਾ ਫੈਸਲਾ ਉਨ੍ਹਾਂ ਦੇ ਜੀਵਨ ਦਾ ਇੱਕ ਅਹਿਮ ਮੋੜ ਸਾਬਤ ਹੋਇਆ ਜਿੱਥੇ ਉਨ੍ਹਾਂ ਨੇ ਪ੍ਰੋ. ਫੈਲਿਕਸ ਬਾਸਟ ਅਤੇ ਪ੍ਰੋ. ਸੰਜੀਵ ਠਾਕੁਰ ਦੀ ਦੇਖ-ਰੇਖ ਹੇਠ ਜੇ.ਆਰ.ਐਫ. ਕਲੀਅਰ ਕੀਤਾ ਅਤੇ ਆਕਸਫੋਰਡ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਲਈ ਸਕਾਲਰਸ਼ਿਪ ਪ੍ਰਾਪਤ ਕੀਤੀ। ਡਾ. ਮੀਨਾ ਨੇ ਆਮ ਮਨੁੱਖੀ ਲੱਛਣਾਂ ਦੀ ਜਨੈਟਿਕਸ ਵਿਸ਼ੇ ਤੇ ਆਧਾਰਿਤ ਆਪਣਾ ਪੀਐਚ.ਡੀ. ਅਤੇ ਡੀ.ਫਿਲ. ਖੋਜ ਕਾਰਜ ਪੇਸ਼ ਕੀਤਾ ਅਤੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ।

ਡਾ. ਮੀਨਾ ਨੇ ਇੰਪੀਰੀਅਲ ਕਾਲਜ ਲੰਡਨ ਵਿੱਚ ਆਪਣੇ ਵਰਤਮਾਨ ਕੰਮ ਬਾਰੇ ਵੀ ਚਰਚਾ ਕੀਤੀ ਅਤੇ ਉੱਚ ਗੁਣਵੱਤਾ ਵਾਲੇ ਖੋਜ ਲਈ ਧੀਰਜ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੂਕੇ ਵਿੱਚ ਉੱਚ ਸਿੱਖਿਆ ਲਈ ਉਪਲਬਧ ਅੰਤਰਰਾਸ਼ਟਰੀ ਸਕਾਲਰਸ਼ਿਪਾਂ ਜਿਵੇਂ ਕਿ ਫੇਲਿਕਸ ਸਕਾਲਰਸ਼ਿਪ, ਰੋਡਸ ਸਕਾਲਰਸ਼ਿਪ, ਚੀਵਨਿੰਗ ਸਕਾਲਰਸ਼ਿਪ, ਰਾਸ਼ਟਰਪਤੀ ਪੀਐਚ.ਡੀ. ਸਕਾਲਰਸ਼ਿਪ, ਨਿਊ ਰਾਈਨ ਲੀਡਰਜ਼ ਐਕਡਮੀ ਸਕਾਲਰਸ਼ਿਪ ਅਤੇ ਨੈਸ਼ਨਲ ਓਵਰਸੀਜ਼ ਸਕਾਲਰਸ਼ਿਪ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੌਕਿਆਂ ਦਾ ਫਾਇਦਾ ਚੁੱਕਣ ਲਈ ਪ੍ਰੇਰਿਤ ਕੀਤਾ।  

ਪ੍ਰੋਗਰਾਮ ਦੇ ਅਖੀਰ ਵਿੱਚ ਡੀਨ ਵਿਦਿਆਰਥੀ ਪੜ੍ਹਾਈ ਪ੍ਰੋ. ਸੰਜੀਵ ਠਾਕੁਰ ਨੇ ਡਾ. ਮੀਨਾ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। 

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD