Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸੂਬੇ ਵਿੱਚ ਸਹਿਕਾਰੀ ਖੇਤਰ ਦੇ ਵਿਕਾਸ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

VK Singh, Special Chief Secretary, Special Chief Secretary to CM, Punjab

Web Admin

Web Admin

5 Dariya News

ਚੰਡੀਗੜ੍ਹ , 19 Oct 2024

Last updated on: Oct 19, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐਸ.ਐਲ.ਆਈ.ਐਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।

ਵਿਸ਼ੇਸ਼ ਮੁੱਖ ਸਕੱਤਰ ਨੇ ਚੱਲ ਰਹੇ ਕੰਪਿਊਟਰੀਕਰਨ ਦੀ ਜ਼ਿਲ੍ਹਾ ਪੱਧਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਕਮੇਟੀ ਨੇ ਪੰਜਾਬ ਵਿੱਚ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਅਤੇ ਖੇਤੀਬਾੜੀ ਸਹਿਕਾਰੀ ਬੈਂਕਾਂ ਦੇ ਦਫ਼ਤਰ ਦੇ ਕੰਪਿਊਟਰੀਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। 

ਸ੍ਰੀ ਵੀ.ਕੇ. ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਪੰਜਾਬ ਭਰ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਸਹਿਕਾਰਤਾ-ਕਮ-ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਅਨਿੰਦਿਤਾ ਮਿੱਤਰਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਮਲ ਸੇਤੀਆ, ਨਾਬਾਰਡ, ਸਹਿਕਾਰਤਾ ਵਿਭਾਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।

 

Tags: VK Singh , Special Chief Secretary , Special Chief Secretary to CM , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD