Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਸ ਮੇਲੇ ਵਿੱਚ ਆਗਰੇ ਦੀ ਸੰਗਮਰਮਰ ਦੀ ਦਸਤਕਾਰੀ ਬਣ ਰਹੀ ਹੈ ਵਿਸ਼ੇਸ਼ ਖਿੱਚ ਦਾ ਕੇਂਦਰ

ਸੰਗਮਰਮਰ ਤੋਂ ਬਣੀਆਂ ਵਸਤੂਆਂ ਦੀ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਵਧੇਰੇ ਖਰੀਦ

SARAS Mela,SARAS Mela Mohali,Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Oct 2024

Last updated on: Oct 19, 2024, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿਖੇ ਚੱਲ ਰਹੇ ਸਰਸ ਮੇਲੇ ਵਿੱਚ 600 ਤੋਂ ਵਧੇਰੇ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਵੱਲੋਂ ਆਪਣੇ ਖੇਤਰ ਦੇ ਸ਼ਿਲਪਕਾਰੀ ਨਮੂਨਿਆਂ ਦੇ 300 ਦੇ ਕਰੀਬ ਸਟਾਲ ਲਗਾਏ ਗਏ ਹਨ, ਜਿੱਥੇ ਸੰਗਮਰਮਰ, ਲੱਕੜੀ, ਕੱਪੜੇ ਅਤੇ ਸਜਾਵਟੀ ਵਸਤਾਂ ਦੇ ਸਟਾਲ ਮੇਲੀਆਂ ਲਈ ਖਿੱਚ ਦਾ ਕੇਂਦਰ ਬਣ ਰਹੇ ਹਨ। ਮੇਲੇ ਵਿੱਚ ਉੱਤਰ ਪ੍ਰਦੇਸ਼ ਦੇ ਆਗਰਾ ਖੇਤਰ ਦੇ ਕਾਰੀਗਰਾਂ ਵੱਲੋਂ ਸੰਗਮਰਮਰ ਦੀਆਂ ਸਲੇਟਾਂ ਨੂੰ ਤਰਾਸ਼ ਕੇ ਵੱਖ-ਵੱਖ ਤਰ੍ਹਾਂ ਦੇ ਬੁੱਤ ਅਤੇ ਉਨ੍ਹਾਂ ਉੱਤੇ ਰੰਗਾਂ ਅਤੇ ਮੋਤੀਆਂ ਦੇ ਨਾਲ਼ ਸੁੰਦਰ ਕਸ਼ੀਦਾਕਾਰੀ ਕੀਤੀ ਹੋਈ ਹੈ। 

ਇੱਥੇ ਹੱਥ ਨਾਲ਼ ਸੰਗਮਰਮਰ ਤੋਂ ਬਣੀਆਂ ਵਸਤੂਆਂ ਵਿੱਚ ਹਾਥੀ, ਸ਼ੇਰ, ਪਾਣੀ ਦੇ ਫੁਹਾਰੇ, ਸ਼ਤਰੰਜ, ਗਊ, ਗੌਤਮ ਬੁੱਧ ਦੀਆਂ ਮੂਰਤੀਆਂ, ਖੂਬਸੂਰਤ ਗਮਲੇ, ਲੈਂਪ, ਬੈਠਣ ਲਈ ਸਟੂਲ ਅਤੇ ਹੋਰ ਸਜਾਵਟ ਦੀਆਂ ਵਸਤਾਂ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ ਰਸੋਈ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਵਿੱਚ ਚਕਲੇ, ਮਾਮ-ਦਸਤੇ, ਕੁੰਡੀ-ਸੋਟਾ ਵੀ ਖਿੱਚ ਦਾ ਕੇਂਦਰ ਬਣ ਰਹੇ ਹਨ। 

ਹਸਤ ਦਸਤਕਾਰੀ ਦੇ ਕਲਾਕਾਰ ਸਲੀਮ ਕੁਰੈਸ਼ੀ ਆਗਰਾ ਨੇ ਗੱਲ ਕਰਦਿਆਂ ਦੱਸਿਆ ਕਿ ਇਹ ਉਨ੍ਹਾਂ ਦਾ ਪੁਸ਼ਤੈਨੀ ਕੰਮ ਹੈ, ਜੋ ਕਿ ਲਗਭਗ ਪਿਛਲੇ 60 ਸਾਲਾਂ ਤੋਂ ਉਨ੍ਹਾਂ ਦੇ ਪਰਿਵਾਰ ਦੁਆਰਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਕੰਮ ਉਨ੍ਹਾਂ ਦੇ ਦਾਦਾ, ਪਿਤਾ ਅਕਬਰ ਦੁਆਰਾ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਸੰਗਮਰਮਰ ਦੀਆਂ ਇਨ੍ਹਾਂ ਮੂਰਤਾਂ ਨੂੰ ਤਿਆਰ ਕਰਨ ਲਈ ਇੱਕੋ ਹੀ ਮੁਕੰਮਲ ਟੁਕੜੇ ਦੀ ਵਰਤੋਂ ਕੀਤੀ ਜਾਂਦੀ ਹੈ ਜਿਸਨੂੰ ਛੈਣੀ ਅਤੇ ਹਥੌੜੀ ਦੇ ਨਾਲ ਤਰਾਸ਼ਿਆ ਜਾਂਦਾ ਹੈ ਅਤੇ ਫਿਰ ਜੜਾਉ-ਮੋਤੀ ਅਤੇ ਪੇਂਟ ਨਾਲ਼ ਇਸ ਉੱਤੇ ਕਸੀਦਾਕਾਰੀ ਕੀਤੀ ਜਾਂਦੀ ਹੈ। 

ਇਹ ਕੰਮ ਘਰ ਦੇ ਸਾਰੇ ਮੈਂਬਰ ਮਰਦ ਅਤੇ ਔਰਤਾਂ ਵੱਲੋਂ ਰਲ ਕੇ ਕੀਤਾ ਜਾਂਦਾ ਹੈ। ਸੰਗਮਰਮਰ ਨਾਲ਼ ਬਣੀ ਕਿਸੇ ਵੀ ਵਸਤੂ ਦੀ ਸਜਾਵਟ/ਮੀਨਾਕਾਰੀ ਕਰਨ ਲਈ ਮੋਤੀਆਂ ਅਤੇ ਪੇਂਟ ਦੀ ਵਰਤੋਂ ਕੀਤੀ ਜਾਂਦੀ ਹੈ। ਪੇਂਟ ਦੀ ਪਰਤ ਨੂੰ ਸੰਗਮਰਮਰ ਉੱਤੇ ਅੱਗ ਦੀ ਮਦਦ ਨਾਲ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ, ਜਿਸ ਨਾਲ ਇਹ ਰੰਗ ਪੱਕੇ ਅਤੇ ਉਘੜ ਕੇ ਬਾਹਰ ਆਉਂਦੇ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੇਲੇ ਵਿੱਚ ਲਗਾਏ ਸਟਾਲ ਵਿੱਚ ਜੋ ਵੀ ਸਮਾਨ ਲਿਆਂਦਾ ਗਿਆ ਹੈ। ਉਹ ਸਾਰਾ ਹੱਥ ਨਾਲ ਤਿਆਰ ਕੀਤਾ ਗਿਆ ਹੈ ਅਤੇ ਹਰ ਇੱਕ ਪੀਸ ਆਪਣੇ ਆਪ ਵਿੱਚ ਵਿਲੱਖਣ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਜੋੜ ਨਹੀਂ ਪਾਇਆ ਗਿਆ। ਹੱਥੀਂ ਤਿਆਰ ਕੀਤੇ ਸਮਾਨ ਵਿੱਚ ਜ਼ਿਆਦਾ ਮਜ਼ਬੂਤੀ ਹੁੰਦੀ ਹੈ। ਸਲੀਮ ਕੁਰੇਸ਼ੀ ਨੇ ਦੱਸਿਆ ਕਿ ਉਨ੍ਹਾਂ ਦਾ ਬਣਿਆ ਸਮਾਨ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਭੇਜਿਆ ਜਾਂਦਾ ਹੈ। 

ਸਰਸ ਮੇਲੇ ਵਿੱਚ ਅੱਜ ਲੋਕਾਂ ਦੀ ਵੱਡੀ ਗਿਣਤੀ ਚ ਲੱਗੇ ਸਟਾਲਾਂ ਤੇ ਆਮਦ ਦੇਖੀ ਗਈ। ਲੋਕ ਇਨ੍ਹਾਂ ਕਾਰੀਗਰਾਂ ਦੇ ਹਸਤ-ਸ਼ਿਲਪ ਦੇ ਕਾਇਲ ਹਨ ਅਤੇ ਖਰੀਦਦਾਰੀ ਦਿਲਚਸਪੀ ਨਾਲ ਕਰ ਰਹੇ ਹਨ। ਮੇਲੇ ਦੇ ਨੋਡਲ ਅਫ਼ਸਰ (ਵਧੀਕ ਡਿਪਟੀ ਕਮਿਸ਼ਨਰ, ਵਿਕਾਸ) ਸੋਨਮ ਚੌਧਰੀ ਅਨੁਸਾਰ ਸਰਸ ਮੇਲੇ ਦੀ ਮੋਹਾਲੀ ਵਿੱਚ ਪਹਿਲੀ ਵਾਰ ਆਮਦ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੀ ਹੈ। 

ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਹੱਥੀਂ ਤਿਆਰ ਇਨ੍ਹਾਂ ਮਹੀਨ ਕਾਰੀਗਰੀ ਵਾਲੀਆਂ ਵਸਤਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਲਜ਼ੀਜ਼ ਪਕਵਾਨ ਵੀ ਲੋਕਾਂ ਦੀ ਦਿਲਚਸਪੀ ਦਾ ਕੇਂਦਰ ਹਨ। ਉਨ੍ਹਾਂ ਕਿਹਾ ਕਿ ਮੇਲਾ 27 ਅਕਤੂਬਰ ਤੱਕ ਰੋਜ਼ਾਨਾ ਸਵੇਰੇ 10 ਤੋਂ ਰਾਤ 10 ਵਜੇ ਤੱਕ ਚਲੇਗਾ।

 

Tags: SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD