Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 19 Oct 2024

Last updated on: Oct 19, 2024, 00:00 IST

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਨਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ। 

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ’ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਹ ਮੁਕਾਬਲੇ ਬੀਤੇ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ ਸਨ।  ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ।ਸ਼੍ਰੋਮਣੀ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵੀ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਮੀਤ ਸਿੰਘ ਬੂਹ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ,  ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ. ਜਗਸੀਰ ਸਿੰਘ ਮਾਗੇਆਣਾ ਸਕੱਤਰ ਸ. ਪ੍ਰਤਾਪ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ,   ਸ. ਜਗਤਾਰ ਸਿੰਘ, ਸ. ਰਜਿੰਦਰ ਸਿੰਘ ਰੂਬੀ, ਸ. ਨਿਸ਼ਾਨ ਸਿੰਘ ਜਫਰਵਾਲ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ ਸ. ਜੁਵਰਾਜ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਅਤੇ ਮੌਜੂਦ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD