Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼

ਉਦਯੋਗ ਤੇ ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tarunpreet Singh Sond, Dalvir Singh Dhillon, PSIEC, Seema Bansal, Tejveer Singh,Varinder Kumar Sharma, MD PSIEC, Gurpreet Singh Khaira, Invest Punjab

Web Admin

Web Admin

5 Dariya News

ਚੰਡੀਗੜ੍ਹ , 19 Oct 2024

Last updated on: Oct 19, 2024, 00:00 IST

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਭਰ ਦੇ ਫੋਕਲ ਪੁਆਇੰਟਾਂ ਦਾ ਦੌਰਾ ਕਰਕੇ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਉਦਯੋਗਪਤੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਦੇ ਚੱਲ ਰਹੇ ਕੰਮਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਪੂਰਾ ਕੀਤਾ ਜਾਵੇ। ਮੰਤਰੀਆਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਗਰ ਨਿਗਮ ਕਮਿਸ਼ਨਰ ਸਬੰਧਤ ਉਦਯੋਗਿਕ ਫੋਕਲ ਪੁਆਇੰਟਾਂ ਦਾ ਦੌਰਾ ਕਰਨ ਅਤੇ ਚੱਲ ਰਹੇ ਕੰਮਾਂ ਦੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਸਾਰੀਆਂ ਉਦਯੋਗਿਕ ਐਸੋਸੀਏਸ਼ਨਾਂ ਦੀ ਸੂਚੀ/ਵੇਰਵੇ ਮੰਤਰੀਆਂ ਨਾਲ ਸਾਂਝੇ ਕੀਤੇ ਜਾਣ ਤਾਂ ਜੋ  ਉਨ੍ਹਾਂ ਦੀਆਂ ਮੰਗਾਂ/ਸੁਝਾਵਾਂ/ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾ ਸਕੇ।

ਉਨ੍ਹਾਂ ਨੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਫੋਕਲ ਪੁਆਇੰਟ ਅਨੁਸਾਰ ਸਟਰੀਟ ਲਾਈਟ ਅਤੇ ਹੋਰ ਬੁਨਿਆਦੀ ਢਾਂਚੇ ਦੀ ਸੂਚੀ ਤਿਆਰ ਕਰਨ, ਲਾਈਟਾਂ ਦੀ ਕੁੱਲ ਸੰਖਿਆ, ਕੰਮ ਕਰ ਰਹੀਆਂ ਤੇ ਖ਼ਰਾਬ ਸਟਰੀਟ ਲਾਈਟਾਂ ਦੀ ਗਿਣਤੀ ਅਤੇ ਲੋੜੀਂਦੇ ਫੰਡਾਂ ਸਮੇਤ ਨਵੇਂ ਪ੍ਰਸਤਾਵਿਤ ਕੰਮਾਂ ਸਬੰਧੀ ਵੇਰਵੇ ਜੁਟਾਉਣ ਦੇ ਨਿਰਦੇਸ਼ ਦਿੱਤੇ।ਮੰਤਰੀਆਂ ਨੇ ਕਿਹਾ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਸਾਰੇ ਉਦਯੋਗਿਕ ਫੋਕਲ ਪੁਆਇੰਟਾਂ/ਅਸਟੇਟਾਂ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੀਵਰੇਜ ਸਿਸਟਮ ਦੇ ਸਹੀ ਰੱਖ-ਰਖਾਅ ਲਈ ਨਗਰ ਨਿਗਮ ਦੇ ਓ ਐਂਡ ਐਮ ਵਿੰਗ ਨੂੰ ਤਾਇਨਾਤ ਕਰਨਗੀਆਂ। 

ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਨੂੰ ਸ਼ਹਿਰੀ ਸਥਾਨਕ ਇਕਾਈਆਂ ਦੇ ਸਬੰਧਤ ਵਿੰਗ ਵੱਲੋਂ ਹਟਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ  ਇਨ੍ਹਾਂ ਕੰਮਾਂ ’ਤੇ ਲਗਾਤਾਰ ਨਿਗਰਾਨੀ ਰੱਖਣ ਸਬੰਧੀ ਬਕਾਇਦਾ ਰਿਪੋਰਟ ਭੇਜੀ ਜਾਵੇ।ਵੱਖ-ਵੱਖ ਨਗਰ ਨਿਗਮ ਕਮਿਸ਼ਨਰ ਅਤੇ ਸਬੰਧਤ ਸ਼ਹਿਰੀ ਸਥਾਨਕ ਇਕਾਈਆਂ ਦੇ ਅਧਿਕਾਰੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ। 

ਮੀਟਿੰਗ ਵਿੱਚ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਪੀ.ਐਸ.ਆਈ.ਈ.ਸੀ., ਸੀਮਾ ਬਾਂਸਲ, ਉੱਪ ਚੇਅਰਮੈਨ ਪੰਜਾਬ ਵਿਕਾਸ ਕਮਿਸ਼ਨ, ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਣਜ) ਅਤੇ ਸਥਾਨਕ ਸਰਕਾਰਾਂ, ਵਰਿੰਦਰ ਕੁਮਾਰ ਸ਼ਰਮਾ, ਐਮ.ਡੀ.(ਪੀ.ਐਸ.ਆਈ.ਈ.ਸੀ.) ਅਤੇ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਹਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tarunpreet Singh Sond , Dalvir Singh Dhillon , PSIEC , Seema Bansal , Tejveer Singh , Varinder Kumar Sharma , MD PSIEC , Gurpreet Singh Khaira , Invest Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD