Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਿਸ਼ਾ ਟਰੱਸਟ ਨੇ ਧੂਮਧਾਮ ਨਾਲ ਮਨਾਇਆ ਸੁਹਾਗਣਾਂ ਨਾਲ ਕਰਵਾ ਚੌਥ ਦਾ ਤਿਉਹਾਰ

ਹਰਸਿਮਰਤ ਕੌਰ ਕਹਲੋਂ ਬਣੀ ਮਿਸਿਜ ਕਰਵਾ ਚੌਥ

Disha Women Welfare Trust, Hardeep Kaur, Mohali

Web Admin

Web Admin

5 Dariya News

ਮੋਹਾਲੀ , 20 Oct 2024

Last updated on: Oct 20, 2024, 00:00 IST

ਮਹਿਲਾਵਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੋਮੈਨ ਵੈੱਲਫੇਅਰ  ਟਰੱਸਟ (ਰਜਿ) ਪੰਜਾਬ ਵੱਲੋਂ ਕਰਵਾ ਚੌਥ ਤੋਂ ਇੱਕ ਦਿਨ ਪਹਿਲਾਂ ਸੁਹਾਗਣਾਂ ਦੇ ਲਈ ਪ੍ਰੀ ਕਰਵਾ ਚੌਥ ਪ੍ਰੋਗਰਾਮ ਟਰੱਸਟ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਉਲੀਕਿਆ ਗਿਆ। ਜਿਸ ਵਿੱਚ ਟ੍ਰਾਈ ਸਿਟੀ ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿੱਚ ਕੰਮ ਕਾਜੀ ਮਹਿਲਾਵਾਂ ਨੇ ਭਾਗ ਲਿਆ। ਪ੍ਰੋਗਰਾਮ ਵਿਚ ਵੱਖੋ ਵੱਖਰੇ ਖੇਤਰਾਂ ਤੋਂ ਹਾਜ਼ਰ ਮਹਿਲਾਵਾਂ ਵਿੱਚ ਇਸ ਪ੍ਰੋਗਰਾਮ ਨੂੰ ਲੈ ਕੇ ਭਾਰੀ ਉਤਸਾਹ ਦੇਖਣ ਨੂੰ ਮਿਲਿਆ। 

ਪ੍ਰੋਗਰਾਮ ਦੌਰਾਨ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਦੇ ਪਰਿਵਾਰ ਵਿੱਚੋਂ ਮੈਡਮ ਖੁਸ਼ਬੂ ਅਤੇ ਮੈਡਮ ਰੂਪਾਂਜਲੀ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨੇ ਸੁਹਾਗਣਾਂ ਨੂੰ ਕਰਵਾ ਚੌਥ ਦੀ ਵਧਾਈ ਦਿੰਦੇ ਹੋਏ ਮਹਿਲਾ ਸਸ਼ਕਤੀਕਰਨ ਦੇ ਉੱਤੇ ਵੀ ਜੋਰ ਦਿੱਤਾ। ਪ੍ਰੋਗਰਾਮ ਵਿੱਚ ਉੱਘੇ ਸਮਾਜ ਸੇਵੀ ਜਗਜੀਤ ਕੌਰ ਕਾਹਲੋਂ ਅਤੇ ਨਵਦੀਪ ਕੌਰ ਮਿਸਿਜ ਇੰਡੀਆ ਸੁਪਰਾਂ ਨੈਸ਼ਨਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ।

ਇਸ ਦੌਰਾਨ ਲਾਲ ਸੂਹੇ ਤੇ ਹੋਰ ਰੰਗ ਬਿਰੰਗੇ ਪਹਿਰਾਵਿਆਂ ਵਿੱਚ ਮਹਿਲਾਵਾਂ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀਆਂ ਸਨ।  ਇਸ ਮੌਕੇ ਮਹਿਲਾਵਾਂ ਨੇ ਤੰਬੋਲਾ , ਕੈਟ ਵਾਕ , ਡਾਂਸ , ਸਿੰਗਿੰਗ ਅਤੇ ਹੋਰ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣਾ ਮਨੋਰੰਜਨ ਕੀਤਾ। ਪ੍ਰੋਗਰਾਮ ਦੌਰਾਨ ਪ੍ਰਸਿੱਧ ਲੋਕ ਗਾਇਕਾ ਆਰ ਦੀਪ ਰਮਨ ਅਤੇ ਐੱਮ ਸੀ ਰਮਨਦੀਪ ਕੌਰ ਵੱਲੋਂ ਜੱਜ ਦੀ ਭੂਮਿਕਾ ਅਦਾ ਕੀਤੀ ਗਈ। 

ਜੱਜਾਂ ਦੀ ਤਿੱਖੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਇਸ ਮੌਕੇ ਹਰਸਿਮਰਤ ਕੌਰ ਕਾਹਲੋ ਨੇ ਮਿਸਿਜ ਕਰਵਾ ਚੌਥ ਦਾ ਟਾਈਟਲ ਜਿੱਤਿਆ। ਜਦੋਂ ਕਿ ਸਰਵਜੀਤ ਕੌਰ ਸੀਰਤ ਨੇ ਸੈਕਿੰਡ ਰਨਰ ਅੱਪ ਅਤੇ ਰੁਚੀ ਕਥੂਰੀਆ ਤੇ ਨਵਜੀਤ ਨਵੀ ਨੇ  ਥਰਡ ਰਨਰ ਅੱਪ ਦਾ ਖਿਤਾਬ ਪ੍ਰਾਪਤ ਕੀਤਾ।

ਪ੍ਰੋਗਰਾਮ ਦੇ ਅਖੀਰ ਵਿੱਚ ਟਰੱਸਟ ਪ੍ਰਧਾਨ ਹਰਦੀਪ ਕੌਰ ਵੱਲੋਂ ਹਾਜ਼ਰ ਮਹਿਲਾਵਾਂ ਨੂੰ ਕਰਵਾ ਚੌਥ ਦੇ ਤਿਉਹਾਰ ਦੀ ਜਿੱਥੇ ਵਧਾਈ ਦਿੱਤੀ ਗਈ ਉਥੇ ਹੀ ਉਨ੍ਹਾਂ ਨੂੰ ਆਪਣੇ ਸਹੁਰੇ ਪਰਿਵਾਰ ਦਾ ਖਿਆਲ ਠੀਕ ਆਪਣੇ ਪੇਕੇ ਪਰਿਵਾਰ ਵਾਂਗ ਹੀ ਰੱਖਣ ਦੇ ਲਈ ਵੀ ਪ੍ਰੇਰਿਤ ਕੀਤਾ ਗਿਆ । ਇਸ ਦੇ ਨਾਲ ਹੀ ਟਰੱਸਟ ਵੱਲੋਂ  ਵੱਖ ਵੱਖ ਖੇਤਰਾਂ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ 21 ਮਹਿਲਾਵਾਂ ਨੂੰ ਫੁਲਕਾਰੀ ਅਤੇ ਹੋਰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।

 

Tags: Disha Women Welfare Trust , Hardeep Kaur , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD