Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਰਾਲੀ ਪ੍ਰਬੰਧਨ ਸਬੰਧੀ ਪਰਮਵੀਰ ਸਿੰਘ ਵੱਲੋ ਐਸ. ਐਸ. ਪੀ ਤੇ ਮੁੱਖ ਖੇਤੀਬਾੜੀ ਅਫਸਰ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿਚ ਹੀ ਮਿਲਾਉਣ ਲਈ ਕੀਤਾ ਪ੍ਰੇਰਿਤ

Paramvir Singh, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 20 Oct 2024

Last updated on: Oct 20, 2024, 00:00 IST

ਜ਼ਿਲਾ ਤਰਨਤਾਰਨ ਦੇ ਡਿਪਟੀਕਮਿਸ਼ਨਰ, ਤਰਨਤਾਰਨ ਸ੍ਰੀ ਪਰਮਵੀਰ ਸਿੰਘ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਹਨਾਂ ਦੇ ਇਸ ਦੌਰੇ ਦੌਰਾਨ ਐਸ. ਐਸ. ਪੀ, ਤਰਨ ਤਾਰਨ ਸ੍ਰੀ ਗੋਰਵ ਤੂਰਾ, ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਪਾਲ ਸਿੰਘ ਪੰਨੂ, ਬਲਾਕ ਖੇਤੀਬਾੜੀ ਅਫਸਰ ਪੱਟੀ ਸ਼੍ਰੀ ਭੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਪ੍ਰਭਸਿਮਰਨ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਬਲਜਿੰਦਰ ਸਿੰਘ ਅਤੇ ਰਜਿੰਦਰ ਕੁਮਾਰ ਹਾਜ਼ਰ ਸਨ। 

ਡਿਪਟੀ ਕਮਿਸ਼ਨਰ ਨੇ ਆਪਣੀ ਟੀਮ ਦੇ ਨਾਲ ਪਿੰਡ ਠੱਠੀਆਂ ਮਹੰਤਾਂ ਸਰਹਾਲੀ ਕਲਾਂ, ਪੱਟੀ, ਬੋਪਾਰਾਏ, ਘਰਿਆਲਾ ਦਾ ਦੌਰਾ ਕਰਦੇ ਹੋਏ ਇੰਨ ਸੀਟੂ ਅਤੇ ਐਕਸ ਸੀਟੂ ਵਿੱਧੀਆਂ ਨਾਲ ਹੋ ਰਹੇ ਪਰਾਲੀ ਪ੍ਰਬੰਧਨ ਦਾ ਮੁਆਇਨਾ ਕੀਤਾ ਅਤੇ ਆਪ ਟਰੈਕਟਰ ਚਲਾ ਕੇ ਪਰਾਲੀ ਪ੍ਰਬੰਧਨ ਕੀਤਾ। ਮੌਕੇ ਤੇ ਮੌਜੂਦ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜ਼ਿਲਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵਲੋਂ ਹਰ ਸੰਭਵ ਮਦਦ ਮੁੱਹਈਆ ਕਰਵਾਉਣ ਦਾ ਵਿਸ਼ਵਾਸ਼ ਦਵਾਇਆ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ -ਵੱਖ ਵਿਭਾਗਾਂ ਤੋਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜ ਅਨੁਸਾਰ ਮਸ਼ੀਨਾਂ ਮੁੱਹਈਆਂ ਕਰਵਾ ਰਹੇ ਹਨ । 

ਉਹਨਾਂ ਕਿਹਾ ਕਿ ਜ਼ਿਲਾ ਤਰਨਤਾਰਨ ਨੂੰ ਜ਼ੀਰੋ ਸਟਬਲ ਬਰਨਿੰਗ ਜ਼ਿਲਾ ਬਣਾਉਣਾ ਹੈ ਇਸਲਈ ਉਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਪਰਾਲੀ ਪ੍ਰਬੰਧਨ ਕਰਨ ਵਿੱਚ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਣ । ਐਸ.ਐਸ.ਪੀ, ਤਰਨਤਾਰਨ ਸ੍ਰੀ ਗੋਰਵ ਤੂਰਾ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਵੀ ਹਰੇਕ ਪਿੰਡ ਵਿੱਚ ਪੁਲਿਸ ਕਰਮੀ ਲਗਾਏ ਗਏ ਹਨ ਜੋ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਰੋਕਣਗੇ ਅਤੇ ਜਾਗਰੂਕ ਕਰਨਗੇ।

ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਪਾਲ ਸਿੰਘ ਪੰਨੂ ਨੇ ਕਿਹਾ ਕਿ ਵੱਖ-ਵੱਖ ਆਈ. ਈ. ਸੀ.ਗਤਵਿੱਧੀਆਂ ਰਾਂਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਹਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤੀ ਗਈ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਸਾਂਭਣ ।

 

Tags: Paramvir Singh , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD