Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਓਸਟੀਉਪ੍ਰੋਸਿਸ ਦਿਵਸ ਮੌਕੇ ਜਨ ਹਿੱਤ ਸੰਮਤੀ ਵੱਲੋਂ ਮੈਡੀਕਲ ਕੈਂਪ ਲਗਾਉਣਾ ਸ਼ਲਾਘਾਯੋਗ : ਡਾ. ਬਲਬੀਰ ਸਿੰਘ, ਡਾ. ਧਰਮਵੀਰ ਗਾਂਧੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Dharamvir Gandhi

Web Admin

Web Admin

5 Dariya News

ਪਟਿਆਲਾ , 20 Oct 2024

Last updated on: Oct 20, 2024, 00:00 IST

ਪਟਿਆਲਾ ਆਰਥੋਪੇਡਿਕ ਸੋਸਾਇਟੀ ਵੱਲੋਂ ਆਈ ਐਮ ਏ ਅਤੇ ਜਨਹਿਤ ਸਮਿਤੀ ਪਟਿਆਲਾ ਨਾਲ ਮਿਲ ਕੇ ਵਿਸ਼ਵ ਓਸਟੀਉਪ੍ਰੋਸਿਸ ਦਿਵਸ ਚਿਲਡਰਨਜ਼ ਪਾਰਕ ਬਾਰਾਂਦਰੀ ਵਿਖੇ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਹੱਡੀਆਂ ਦੀਆ ਬਿਮਾਰੀਆਂ ਬਾਰੇ ਚਰਚਾ ਅਤੇ ਟੈੱਸਟ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਿਰਕਤ ਕੀਤੀ। 

ਪ੍ਰੋਗਰਾਮ ਦੀ ਪ੍ਰਧਾਨਗੀ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕੀਤੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਆਰਥੋਪੇਡਿਕ ਸੰਸਥਾ ਨੂੰ ਇਸ ਪ੍ਰੋਗਰਾਮ ਨੂੰ ਕਰਵਾਉਣ ਲਈ ਮੁਬਾਰਕਾਂ ਦਿੱਤੀਆਂ ਉਨ੍ਹਾਂ ਵੱਲੋਂ ਆਈ ਐਮ ਏ ਪਟਿਆਲਾ ਅਤੇ ਜਨਹਿਤ ਸਮਿਤੀ ਨੂੰ ਇਸ ਪ੍ਰੋਗਰਾਮ ਵਿਚ ਸਹਿਯੋਗ ਦੇਣ ਲਈ ਵੀ ਸੰਸਥਾ ਸ਼ਲਾਘਾ ਕੀਤੀ। 

ਉਨ੍ਹਾਂ ਦੱਸਿਆ ਕਿ ਅਸੀਂ ਜੇਕਰ ਆਪਣੇ ਸਰੀਰ ਨੂੰ ਕੁਝ ਸਮਾਂ ਸੈਰ ਅਤੇ ਯੋਗਾ ਕਰਨ ਲਈ ਸਮਾ ਦੇਈਏ ਤਾਂ ਅਸੀਂ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਜੀ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਰੀਰ ਦਾ ਤੰਦਰੁਸਤ  ਰਹਿਣਾ ਸਾਨੂੰ ਸਕਾਰਾਤਮਿਕ ਜ਼ਿੰਦਗੀ ਜਿਊਣ ਵਿਚ ਮਦਦ ਕਰਦਾ ਹੈ। ਇਸ ਮੌਕੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸਾਰਿਆ ਨੂੰ ਇਸ ਦਿਨ ‘ਤੇ ਇਕੱਠੇ ਕਰਨ ਲਈ ਸੰਸਥਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੱਸਿਆ ਕੇ ਸਾਨੂੰ ਸਰੀਰਕ, ਮਾਨਸਿਕ ਅਤੇ ਆਤਮਿਕ ਤੌਰ ‘ਤੇ ਤੰਦਰੁਸਤ ਰਹਿਣ ਦੀ ਜ਼ਰੂਰਤ ਹੈ। 

ਜੇਕਰ ਅਸੀਂ ਹਰ ਰੋਜ਼ ਸੈਰ ਕਰਦੇ ਹਾਂ ਤਾਂ ਅਸੀਂ ਹਮੇਸ਼ਾ ਤੰਦਰੁਸਤ ਰਹਾਂਗੇ। ਉਨ੍ਹਾਂ ਕਿਹਾ ਕਿ ਬਿਮਾਰੀਆਂ ਬਾਰੇ ਜਾਣਕਾਰੀ ਹੋਣਾ ਹੀ ਅਵੇਅਰਨੈੱਸ ਅਤੇ ਤੰਦਰੁਸਤ ਸਰੀਰ ਦੀ ਸ਼ੁਰੂਆਤ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸਾਨੂੰ ਨਿਯਮਤ ਰੂਪ ਵਿਚ ਆਪਣੇ ਸਰੀਰ ਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਮੌਕੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਇਸ ਮੌਕੇ ਵੱਡੀ ਗਿਣਤੀ ਵਿਚ ਸਪੈਸ਼ਲਿਸਟ ਡਾਕਟਰ ਵੀ ਮੌਜੂਦ ਸਨ। ਇਸ ਮੌਕੇ ਸੰਸਥਾ ਪਟਿਆਲਾ ਆਰਥੋਪੇਡਿਕ ਸੋਸਾਇਟੀ ਦੇ ਪ੍ਰਧਾਨ ਡਾਕਟਰ ਹਰੀ ਓਮ ਅਗਰਵਾਲ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਦੱਸਿਆ ਕਿ ਸੰਸਥਾ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਬਿਮਾਰੀਆਂ ਬਾਰੇ ਸੁਚੇਤ ਕਰ ਸਕੀਏ। ਉਨ੍ਹਾਂ ਇਸ ਕੈਂਪ ਵਿੱਚ ਸਹਿਯੋਗ ਦੇਣ ਲਈ ਆਈ ਐਮ ਏ ਪਟਿਆਲਾ ਅਤੇ ਜਨਹਿਤ ਸਮਿਤੀ ਦਾ ਧੰਨਵਾਦ ਕੀਤਾ। ਇਸ ਮੌਕੇ ਰੋਹਿਤ ਸਿੰਗਲਾ ਮੀਤ ਪ੍ਰਧਾਨ, ਆਈ ਐਮ ਏ ਪਟਿਆਲਾ ਦੇ ਸਕੱਤਰ ਡਾ. ਸੁਦੀਪ ਗੁਪਤਾ, ਡਾ. ਰੋਹਿਤ ਅਗਰਵਾਲ, ਡਾ. ਭਗਵੰਤ ਸਿੰਘ, ਡਾ. ਧਨਵੰਤ ਸਿੰਘ, ਡਾਕਟਰ ਸੁਧੀਰ ਵਰਮਾ, ਡਾ. ਰਾਕੇਸ਼ ਅਰੋੜਾ, ਡਾ. ਜੇ ਪੀ ਐਸ ਵਾਲੀਆਂ, ਡਾਕਟਰ ਕਲੇਰ, ਡਾਕਟਰ ਉਮੇਸ਼, ਡਾ. ਅਸ਼ਿਸ ਗੁਪਤਾ, ਡਾ. ਪਰਮਜੀਤ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਪ੍ਰੈਸ ਸਕੱਤਰ ਜਨ ਹਿੱਤ ਸੰਮਤੀ, ਮੀਤ ਪ੍ਰਧਾਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ ਵੀ ਪਹੁੰਚੇ। 

ਇਸ ਮੌਕੇ ਪਾਰਕ ਹਸਪਤਾਲ ਪਟਿਆਲਾ ਦੀ ਟੀਮ ਨੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ। ਬੋਨ ਡੇਨਿਸਿਟੀ ਟੈੱਸਟ ਦਾ ਪ੍ਰਬੰਧ ਫਾਰਮੈਡ ਅਤੇ ਟੋਰਨਟ ਫਾਰਮਾ ਵੱਲੋਂ  ਮੁਫ਼ਤ ਕੀਤਾ ਗਿਆ। ਇਸ ਮੌਕੇ ਪਟਿਆਲਾ ਦੇ ਕਈ ਗਰੁੱਪਾਂ ਨੇ ਇਸ ਪ੍ਰੋਗਰਾਮ ਵਿਚ ਹਿੱਸਾ ਲਿਆ, ਜਿਨ੍ਹਾਂ ਵਿਚ ਫਿਟਨੈੱਸ ਕਲੱਬ, ਫਨ ਆਨ ਵਿਲ਼, ਪਟਿਆਲਾ ਰੋਡੀਜ਼, ਬੋਰਣ ਰਨਰਸ, ਪਟਿਆਲਾ ਬਾਰਾਂਦਰੀ ਗਾਰਡਨ ਅਤੇ ਹੈਲਥ ਅਵੇਅਰਨੈੱਸ ਸੰਸਥਾ ਦੇ ਮੈਂਬਰ ਸ਼ਾਮਲ ਸਨ। 

ਇਸ ਮੌਕੇ ਸਾਰੇ ਮਹਿਮਾਨਾਂ ਵੱਲੋਂ ਹੱਡੀਆਂ ਦੀ ਸੰਭਾਲ ਲਈ ਸੰਦੇਸ਼ ਦਿੰਦਿਆਂ ਗ਼ੁਬਾਰੇ ਵੀ ਛੱਡੇ ਗਏ। ਪ੍ਰੋਗਰਾਮ ਵਿੱਚ ਇੱਕ ਹੈਲਥ ਵਾਕ ਵੀ ਕਰਵਾਈ ਗਈ। ਜਿਸ ਦਾ ਸੰਚਾਲਨ ਵੱਖੋ ਵੱਖ ਰਨਿੰਗ ਗਰੁੱਪਾਂ ਨੇ ਕੀਤਾ। ਪ੍ਰੋਗਰਾਮ ਉੱਘੇ ਸਮਾਜ ਸੇਵੀ ਅਤੇ ਮੀਤ ਸਕੱਤਰ ਜਗਤਾਰ ਜੱਗੀ ਨੇ ਕੀਤਾ। ਪ੍ਰੋਗਰਾਮ ਦੇ ਅੰਤ ਤੇ ਜਨਹਿਤ ਸਮਿਤੀ ਦੇ ਸਕੱਤਰ ਵਿਨੋਦ ਸ਼ਰਮਾ ਵੱਲੋਂ ਧੰਨਵਾਦ ਕੀਤਾ ਅਤੇ ਪਟਿਆਲਾ ਹਾਫ਼ ਮੈਰਾਥਨ ਦੌੜ ਜੋ ਕਿ 17 ਨਵੰਬਰ ਨੂੰ ਹੋਣ ਜਾ ਰਹੀ ਹੈ ਉਸ ਵਿਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। 

ਇਸ ਮੌਕੇ ਡਾ. ਬਲਬੀਰ ਸਿੰਘ ਅਤੇ ਡਾ. ਗਾਂਧੀ ਨੇ ਸੰਸਥਾ ਜਨਹਿਤ ਸਮਿਤੀ ਨੂੰ  ਸਰਕਾਰ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।ਇਸ ਦੇ ਨਾਲ ਰਾਇਲ ਕਿਚਨ ਦੇ ਮਾਲਕ ਐਮ ਐਲ ਗਰਗ ਅਤੇ ਹਰੀਸ਼ ਸਿੰਗਲਾ ਨੇ ਵੀ  ਸੰਸਥਾ ਨੂੰ ਵਿੱਤੀ ਮਦਦ ਕਰਨ ਲਈ ਕਿਹਾ।      

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Dharamvir Gandhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD